ਚਰਚ ‘ਚ ਭੰਨਤੋੜ ਦੀ ਘਟਨਾ ਤੋਂ ਬਾਅਦ ਮਸੀਹ ਭਾਈਚਾਰਾ ਪਹੁੰਚਿਆ ਹਾਈਕੋਰਟ, ਸੁਰੱਖਿਆ ਨੂੰ ਲੈ ਕੇ ਕੀਤੀ ਇਹ ਮੰਗ…

ਚਰਚ ‘ਚ ਭੰਨਤੋੜ ਦੀ ਘਟਨਾ ਤੋਂ ਬਾਅਦ ਮਸੀਹ ਭਾਈਚਾਰਾ ਪਹੁੰਚਿਆ ਹਾਈਕੋਰਟ, ਸੁਰੱਖਿਆ ਨੂੰ ਲੈ ਕੇ ਕੀਤੀ ਇਹ ਮੰਗ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਚ ਧਰਮ ਦੇ ਨਾਂ ਉੱਪਰ ਮਾਹੌਲ ਖਰਾਬ ਹੋ ਰਿਹਾ ਹੈ। ਪਿਛਲੇ ਦਿਨੀਂ ਤਰਨਤਾਰਨ ਵਿਚ ਚਰਚ ਵਿਚ ਕੀਤੀ ਭੰਨਤੋੜ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਤੋਂ ਬਾਅਦ ਮਸੀਹ ਭਾਈਚਾਰੇ ਵਿਚ ਗੁੱਸਾ ਹੈ। ਇਸ ਦੌਰਾਨ ਉਹਨਾਂ ਨੇ ਧਰਨਾ ਲਾ ਕੇ ਵੀ ਇਨਸਾਫ ਦੀ ਮੰਗ ਕੀਤੀ ਹੈ। ਉਕਤ ਮਾਮਲੇ ਤੋਂ ਬਾਅਦ ਹੀ ਮਸੀਹੀ ਭਾਈਚਾਰੇ ਨੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਸ ਦੌਰਾਨ ਮਸੀਹੀ ਭਾਈਚਾਰੇ ਨੇ ਤਰਨਤਾਰਨ ਦੇ ਚਰਚ ਨੂੰ ਢਾਹੁਣ ਤੇ ਕਾਰ ਸਾੜਨ ਦਾ ਹਵਾਲਾ ਦਿੱਤਾ। ਉਨਹਾਂ ਨੇ ਮਸੀਹੀ ਭਾਈਚਾਰੇ ਅਤੇ ਚਰਚਾਂ ਲਈ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਦੇ ਚੁੱਕੇ ਹਨ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਵਾਸੀ ਸੁਖਜਿੰਦਰ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਜ਼ਰੂਰੀ ਹੈ। ਇਸ ਸਬੰਧੀ ਹਾਈਕੋਰਟ ਤੋਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

ਦੂਜੇ ਪਾਸੇ ਤਰਨਤਾਰਨ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੀਸੀਟੀਵੀ ਫੂਟੇਜ ਦੇ ਆਧਾਰ ਉੱਪਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਸ਼ੱਕੀਆਂ ਦੇ ਸਕੈਚ ਵੀ ਤਿਆਰ ਕਰਵਾ ਲ਼ਏ ਹਨ ਅਤੇ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਕੇ ਮਸੀਹੀ ਭਾਈਚਾਰੇ ਨੂੰ ਇਨਸਾਫ ਦਿਵਾਇਆ ਜਾਵੇਗਾ।

error: Content is protected !!