ਕੇਂਦਰੀ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਜਵਾਬ; 9 ਸਿੰਘਾਂ ਦੀ ਰਿਹਾਈ ਲਈ ਪੱਤਰ ਭੇਜਿਆ ਹੈ ਚੈੱਕ ਕਰੋ, ਸੰਘਰਸ਼ ਦੀ ਕੀਤੀ ਤਿਆਰੀ…

ਕੇਂਦਰੀ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਜਵਾਬ; 9 ਸਿੰਘਾਂ ਦੀ ਰਿਹਾਈ ਲਈ ਪੱਤਰ ਭੇਜਿਆ ਹੈ ਚੈੱਕ ਕਰੋ, ਸੰਘਰਸ਼ ਦੀ ਕੀਤੀ ਤਿਆਰੀ…

ਵੀਓਪੀ ਬਿਊਰੋ- ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿਚ ਗਰਮਾਈ ਸਿਆਸਤ ਨੂੰ ਹਵਾ ਦੇਣ ਦਾ ਕੰਮ ਬੀਤੇ ਦਿਨੀਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਰ ਦਿੱਤਾ ਸੀ ਜਦ ਉਹਨਾਂ ਨੇ ਕਿਹਾ ਕਿ ਉਹਨਾਂ ਨੇ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਕਿਹਾ ਕਿ ਸਿਰਫ਼ 2 ਕੇਸ ਹੀ ਬਾਕੀ ਹਨ, ਇਨ੍ਹਾਂ ਵਿਚੋਂ ਵੀ 1 ਕੇਸ ਆਮ ਆਦਮੀ ਪਾਰਟੀ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਬਾਕੀ ਹੈ। ਜਦਕਿ ਬਾਕੀ ਸਾਰੇ ਬੰਦੀ ਸਿੱਖ ਰਿਹਾਅ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

ਪ੍ਰਧਾਨ ਧਾਮੀ ਨੇ ਵੀਰਵਾਰ ਨੂੰ ਚੌਥੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਹੈ। ਇਸ ਪੱਤਰ ਵਿੱਚ ਸਾਰੇ 9 ਬੰਦੀ ਸਿੱਖਾਂ ਗੁਰਦੀਪ ਸਿੰਘ ਖਹਿਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭੋਰਾ ਅਤੇ ਜਗਤਾਰ ਸਿੰਘ ਤਾਰਾ ਦੀ ਸਜ਼ਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਸਾਡੇ ਵੱਲੋਂ ਵਾਰ-ਵਾਰ ਮੰਗ ਕਰ ਕੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰੀ ਮੰਤਰੀ ਕਹਿ ਰਹੇ ਹਨ ਕਿ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ ਤੇ ਦੱਸਿਆ ਕਿ ਉਨ੍ਹਾਂ ਵੱਲੋਂ ਭੇਜੇ ਗਏ ਪੱਤਰ ਚ 9 ਕੈਦੀਆਂ ਅਤੇ ਉਨ੍ਹਾਂ ਦੇ ਜੇਲ ਚ ਰਹਿਣ ਦਾ ਸਮਾਂ ਵੀ ਦੱਸਿਆ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਸੀ ਕਿ ਹਰ ਕੋਈ ਬੰਦੀ ਸਿੱਖਾਂ ਦੀ ਰਿਹਾਈ ਦੀ ਗੱਲ ਕਰ ਰਿਹਾ ਹੈ ਪਰ ਅੱਜ ਤੱਕ ਉਨ੍ਹਾਂ ਨੂੰ ਇਸ ਸਬੰਧ ਵਿੱਚ ਕੋਈ ਸੂਚੀ ਤੱਕ ਨਹੀਂ ਸੌਂਪੀ ਗਈ, ਜੋ ਕਿ ਉਹ ਵਾਰ ਵਾਰ ਬੇਨਤੀ ਕਰ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਸਿਆਸਤ ਛੱਡ ਕੇ ਸੱਚ ਵਿੱਚ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦਾ ਹੈ ਤਾਂ ਉਹਨਾਂ ਨੂੰ ਉਹਨਾਂ ਬੰਦੀ ਸਿੰਘਾਂ ਦੀ ਸੂਚੀ ਵੀ ਦਿੱਤੀ ਜਾਵੇ।

 

error: Content is protected !!