ਕੈਪਟਨ ਨੇ ਪੀਐੱਮ ਮੋਦੀ ਨੂੰ ਪੱਤਰ ਲਿਖ ਕੇ ਸੁਪਰੀਮ ਕੋਰਟ ‘ਚ ਦਾਇਰ ਸਿੱਖ ਭਾਈਚਾਰੇ ਸਬੰਧੀ ਪਟੀਸ਼ਨ ਬਾਰੇ ਕੀਤੀ ਇਹ ਮੰਗ, …

ਕੈਪਟਨ ਨੇ ਪੀਐੱਮ ਮੋਦੀ ਨੂੰ ਪੱਤਰ ਲਿਖ ਕੇ ਸੁਪਰੀਮ ਕੋਰਟ ‘ਚ ਦਾਇਰ ਸਿੱਖ ਭਾਈਚਾਰੇ ਸਬੰਧੀ ਪਟੀਸ਼ਨ ਬਾਰੇ ਕੀਤੀ ਇਹ ਮੰਗ, …

ਚੰਡੀਗੜ੍ਹ (ਵੀਓਪੀ ਬਿਊਰੋ) ਘੱਟ ਗਿਣਤੀ ਸਿੱਖ ਭਾਈਚਾਰੇ ਸਬੰਧੀ ਸੁਪਰੀਮ ਕੋਰਟ ਵਿਚ ਦਾਖਲ ਇਕ ਪਟੀਸ਼ਨ ਦੇ ਜਵਾਬ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਪੱਤਰ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਟੀਸ਼ਨਕਰਤਾ ਦੀ ਮੁੱਖ ਦਲੀਲ ਇਹ ਹੈ ਕਿ ਸਿੱਖ ਪੰਜਾਬ ਵਿੱਚ ਘੱਟ ਗਿਣਤੀ ਨਹੀਂ ਹਨ ਅਤੇ ਇਸ ਲਈ ਇਨ੍ਹਾਂ ਸੰਸਥਾਵਾਂ ਨੂੰ ਘੱਟ ਗਿਣਤੀ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਦੇ ਆਧਾਰ ਉਪਰ ਹੀ ਹਮੇਸ਼ਾ ਹੀ ਫੈਸਲਾ ਹੁੰਦਾ ਆਇਆ ਹੈ ਅਤੇ ਹੁਣ ਵੀ ਇਸ ਸਬੰਧੀ ਫੈਸਲਾ ਰਾਸ਼ਟਰੀ ਪੱਧਰ ਉੱਤੇ ਹੀ ਲੈਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਸੰਸਥਾਵਾਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਲੈ ਰਹੀ ਹੈ। ਇਸ ਦਾ ਮਤਲਬ ਇਹ ਨਿਕਲਦਾ ਹੈ ਕਿ ਕਿਸੇ ਭਾਈਚਾਰੇ ਦੀ ਘੱਟ ਗਿਣਤੀ ਸਥਿਤੀ ਦਾ ਫੈਸਲਾ ਰਾਜ ਪੱਧਰ ‘ਤੇ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਰਾਸ਼ਟਰੀ ਪੱਧਰ ‘ਤੇ”, ਉਨ੍ਹਾਂ ਨੇ ਕਿਹਾ, ਜਦਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਭਾਈਚਾਰਿਆਂ ਦੀ ਘੱਟਗਿਣਤੀ ਸਥਿਤੀ ਦਾ ਫੈਸਲਾ ਰਾਸ਼ਟਰੀ ਪੱਧਰ ‘ਤੇ ਕੀਤਾ ਜਾਂਦਾ ਹੈ ਅਤੇ ਇਹ ਸਹੀ ਹੈ।

error: Content is protected !!