ਜੇਲ੍ਹ ‘ਚ ਜਾਗ ਕੇ ਲੰਘਦੀਆਂ ਰਾਤਾਂ; ਆਸ਼ੂ ਨੇ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ, ਫੈਸਲਾ…

ਜੇਲ੍ਹ ‘ਚ ਜਾਗ ਕੇ ਲੰਘਦੀਆਂ ਰਾਤਾਂ; ਆਸ਼ੂ ਨੇ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ, ਫੈਸਲਾ…

ਲੁਧਿਆਣਾ (ਵੀਓਪੀ ਬਿਊਰੋ) ਘਪਲੇ ਦੇ ਦੋਸ਼ ਵਿਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ’ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਵਧੀਕ ਸੈਸ਼ਨ ਜੱਜ ਡਾ. ਅਜੀਤ ਅੱਤਰੀ ਨੇ 7 ਸਤੰਬਰ ਲਈ ਵਿਜੀਲੈਂਸ ਵਿਭਾਗ ਨੂੰ ਅਦਾਲਤ ’ਚ ਮਾਮਲੇ ਸਬੰਧੀ ਪੂਰਾ ਰਿਕਾਰਡ ਸਮੇਤ ਤਲਬ ਕੀਤਾ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਸੈਲੂਨ ਤੋਂ ਵਾਲ ਸੈੱਟ ਕਰਵਾਉਂਦੇ ਹੋਏ ਕਾਬੂ ਕੀਤੇ ਆਸ਼ੂ ਨੂੰ ਰਿਮਾਂਡ ‘ਤੇ ਲਿਆ ਸੀ ਅਤੇ ਰਿਮਾਂਡ ਦੀ ਤਰੀਕ ਖਤਮ ਹੋਣ ‘ਤੇ ਬੁੱਧਵਾਰ ਨੂੰ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਦਲੇਰ ਮਹਿੰਦੀ ਦੀ ਬੈਰਕ ਦੇ ਪਿਛਲੇ ਪਾਸੇ ਹੀ ਭਾਰਤ ਭੂਸ਼ਣ ਆਸ਼ੂ ਨੂੰ ਰਾਤ ਵੇਲੇ ਜੌੜਾ ਮਿੱਲ ਦੀ ਬੈਰਕ ਵਿੱਚ ਰੱਖਿਆ ਗਿਆ ਹੈ। ਭਾਰਤ ਭੂਸ਼ਣ ਆਸ਼ੂ ਤੋਂ ਪਹਿਲਾਂ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੰਗਰ ਦਲੇਰ ਮਹਿੰਦੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਆਈਏਐੱਸ ਸੰਜੇ ਪੋਪਲੀ ਵੀ ਇਸੇ ਜੇਲ੍ਹ ਵਿਚ ਹੀ ਬੰਦ ਹਨ।

ਬੁੱਧਵਾਰ ਰਾਤ ਕਰੀਬ 9.45 ਵਜੇ ਪਟਿਆਲਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਸੀ, ਜਿੱਥੇ ਪਹਿਲਾਂ ਉਸ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੀਆਂ ਜੇਲ੍ਹ ਵਿਚ ਰਾਤਾਂ ਬਹੁਤ ਹੀ ਬੈਚੇਨੀ ਵਿਚ ਲੰਘੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਪਣੀ ਜ਼ਮਾਨਤ ਪਟੀਸ਼ਨ ’ਚ ਆਸ਼ੂ ਨੇ ਸਿਆਸੀ ਬਦਲਾਖ਼ੋਰੀ ਤਹਿਤ ਮਾਮਲੇ ’ਚ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।

error: Content is protected !!