ਸਾਬਕਾ ‘ਆਪ’ ਵਿਧਾਇਕ ਦੀ ਘਪਲੇ ਦੇ ਪੈਸੇ ਨਾਲ ਖਰੀਦੀ ਇਨੋਵਾ ਜ਼ਬਤ!… ਵਿਜੀਲੈਂਸ ਦੀ ਰਾਡਾਰ ‘ਤੇ ਹੁਣ ਆਪ ਆਗੂ…

ਸਾਬਕਾ ‘ਆਪ’ ਵਿਧਾਇਕ ਦੀ ਘਪਲੇ ਦੇ ਪੈਸੇ ਨਾਲ ਖਰੀਦੀ ਇਨੋਵਾ ਜ਼ਬਤ!… ਵਿਜੀਲੈਂਸ ਦੀ ਰਾਡਾਰ ‘ਤੇ ਹੁਣ ਆਪ ਆਗੂ…

ਚੰਡੀਗੜ੍ਹ (ਵੀਓਪੀ ਬਿਊਰੋ) 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਅਮਰਜੀਤ ਸਿੰਘ ਸੰਦੋਹਾ ਨੇ ਬਾਅਦ ਵਿਚ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਸੀ। ਇਸ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ਉਸ ਨੇ ਦੌਰਾਨ ਫਿਰ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ। ਇਸ ਸਾਰੀ ਭੱਜ ਦੌੜ ਤੋਂ ਬਾਅਦ ਵੀ ਉਸਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋ ਵਿਧਾਇਕ ਉਮੀਦਵਾਰ ਲਈ ਟਿਕਟ ਨਹੀਂ ਦਿੱਤੀ ਗਈ ਸੀ। ਇਸ ਦੌਰਾਨ ਹੁਣ ਜੋ ਖਬਰ ਫਿਰ ਤੋਂ ਸਾਹਮਣੇ ਆ ਰਹੀ ਹੈ, ਉਸ ਮੁਤਾਬਕ ਉਹ ਵੀ ਵਿਜੀਲੈਂਸ ਦੀ ਰਾਡਾਰ ‘ਤੇ ਆ ਗਏ ਹਨ।

ਜਾਣਕਾਰੀ ਮੁਤਾਬਕ ਆਪ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਕ੍ਰਿਸਟਾ ਗੱਡੀ ਵਿਜੀਲੈਂਸ ਬਿਊਰੋ ਨੇ ਜ਼ਬਤ ਕਰ ਲਈ ਹੈ। ਪਿਛਲੇ ਦਿਨੀ ਵੀ ਇਹ ਖਬਰ ਕਾਫੀ ਵਾਇਰਲ ਹੋਈ ਸੀ ਜਦ ਜਾਂਚ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਸਾਬਕਾ ਆਪ ਵਿਧਾਇਕ ਨੇ ਘਪਲੇ ਦੇ ਪੈਸਿਆਂ ਦੀ ਇਨੋਵਾ ਲੈ ਕੇ ਸਹੁਰੇ ਦੇ ਨਾਮ ‘ਤੇ ਕਰਵਾਈ ਹੈ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸੰਦੋਹਾ ਵੀ ਵਿਜੀਲੈਂਸ ਦੀ ਜਾਂਚ ‘ਚ ਫਸ ਸਕਦਾ ਹੈ।

ਵਿਜੀਲੈਂਸ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ ’ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਮਲੇ ਸੰਬੰਧੀ ਹੀ ਇਹ ਇਨੋਵਾ ਵੀ ਜਾਂਚ ਵਿਚ ਆਈ ਅਤੇ ਹੁਣ ਆਪ ਦੇ ਸਾਬਕਾ ਵਿਧਾਇਕ ਵੀ ਨਿਸ਼ਾਨੇ ‘ਤੇ ਹਨ। ਹਾਲਾਂਕਿ ਸੰਦੋਹਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਾਰ ਉਸ ਦੇ ਸਹੁਰੇ ਨੇ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੁਝ ਨਹੀਂ ਪਤਾ। ਵਿਰੋਧੀ ਉਸ ਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਸਾਰੀ ਗੱਲ ਦੱਸ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਹਾ ਹੀ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ।

error: Content is protected !!