Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
3
ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ, ਇਸ ਮਾਮਲੇ ‘ਚ ਹੋਈ ਸੁਣਵਾਈ…
Latest News
Politics
Punjab
ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ, ਇਸ ਮਾਮਲੇ ‘ਚ ਹੋਈ ਸੁਣਵਾਈ…
September 3, 2022
Voice of Punjab
ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ, ਇਸ ਮਾਮਲੇ ‘ਚ ਹੋਈ ਸੁਣਵਾਈ…
ਹੁਸ਼ਿਆਰਪੁਰ (ਵੀਓਪੀ ਬਿਊਰੋ) ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਹੋਈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ 6 ਮਹੀਨੇ ਪਹਿਲਾਂ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਉਕਤ ਮਾਮਲਾ 2009 ਦਾ ਹੈ, ਜਦ ਹੁਸ਼ਿਆਰਪੁਰ ਦੇ ਬਲਵੰਤ ਸਿੰਘ ਖੇੜਾ ਨੇ ਅਦਾਲਤ ਵਿੱਚ ਕੇਸ ਕੀਤਾ ਸੀ ਕਿ ਅਕਾਲੀ ਦਲ ਨੇ ਦੋਹਰੇ ਮਾਪਦੰਡਾਂ ’ਤੇ ਪਾਰਟੀ ਦੀ ਪਛਾਣ ਹਾਸਲ ਕੀਤੀ ਹੈ।
ਹੁਸ਼ਿਆਰਪੁਰ ਦੀ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਅਕਾਲੀ ਦਲ ਸਿਆਸੀ ਪਾਰਟੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ। ਇਸ ਲਈ ਇਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ।ਪਟੀਸ਼ਨਰ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਕਾਲੀ ਦਲ ਧਾਰਮਿਕ ਚੋਣਾਂ ਵਿੱਚ ਵੀ ਹਿੱਸਾ ਲੈਂਦਾ ਹੈ।
ਇਸ ਤੋਂ ਪਹਿਲਾਂ ਬਲਵੰਤ ਸਿੰਘ ਖੇੜਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਤਾਂ ਸੁਪਰੀਮ ਕੋਰਟ ਨੇ ਇਹ ਪਟੀਸ਼ਨ ਖਾਰਿਜ ਕਰ ਦਿੱਤੀ ਸੀ।ਹੁਸ਼ਿਆਰਪੁਰ ਕੋਰਟ ਨੇ ਹਾਈ ਕੋਰਟ ਨੂੰ ਭੇਜ ਦਿੱਤਾ ਸੀ। ਹਾਲਾਂਕਿ ਹਾਈਕੋਰਟ ਨੇ ਇਸਨੂੰ ਵਾਪਸ ਹੁਸ਼ਿਆਰਪੁਰ ਕੋਰਟ ਨੂੰ ਭੇਜ ਦਿੱਤਾ ਹੈ।
ਇਹ ਪਟੀਸ਼ਨ 2009 ਵਿੱਚ ਦਾਇਰ ਕੀਤੀ ਗਈ ਸੀ।
Post navigation
ਮਨਪ੍ਰੀਤ ਬਾਦਲ ਨੇ ਕਿਹਾ- ਭਰਾਵੋਂ ਮੇਰੇ ਖਿਲਾਫ ਕੋਈ ਕੇਸ ਦਰਜ ਨਹੀਂ ਹੋਇਆ, ਏਵੇਂ ਨਾ ਅਫਵਾਹ ਫੈਲਾਅ ਕੇ ਫਸਾ ਦਿਓ, ਸ਼ਿਕਾਇਤ ਕਰਨ ਵਾਲਾ ਭਾਜਪਾ ਆਗੂ ਕਹਿੰਦਾ ਮੈਨੂੰ ਧਮਕੀਆਂ ਦੇ ਰਹੇ ਨੇ ਬਾਦਲ ਦੇ…
ਕਾਂਗਰਸ ਪਾਰਟੀ ਐਤਵਾਰ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਹੋਰ ਮੁੱਦੇਆਂ ਤੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਰੇਗੀ ਵੱਡੀ ਰੈਲੀ…..
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us