ਹੁਣ ਇਸ ਕਾਂਗਰਸ ਦੇ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਕਰੀਬੀਆਂ ਨੂੰ ਬੁਲਾਇਆ ਜਾਂਚ ਲਈ…

ਹੁਣ ਇਸ ਕਾਂਗਰਸ ਦੇ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਕਰੀਬੀਆਂ ਨੂੰ ਬੁਲਾਇਆ ਜਾਂਚ ਲਈ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਭੇਟ ਹੁਣ ਤਕ ਕਈ ਕਾਂਗਰਸੇ ਦੇ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਚੜ੍ਹ ਚੁੱਕੇ ਹਨ। ਇਸ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮ ਦੀ ਭੇਟ ਅਜੇ ਹੋਰ ਵੀ ਕੋਈ ਸੀਨੀਅਰ ਆਗੂ ਹਨ ਜੋ ਕਿ ਕਿਸੇ ਵੀ ਸਮੇਂ ਸ਼ਿਕੰਜੇ ਵਿਚ ਫਸ ਸਕਦੇ ਹਨ। ਫਿਲਹਾਲ ਇਸ ਸਮੇਂ ਕਈ ਕਾਂਗਰਸੀ ਆਗੂ ਹਨ ਜੋ ਕਿ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਡਾਰ ‘ਤੇ ਹਨ।

ਇਸੇ ਕੜੀ ਵਿਚ ਇਕ ਹੋਰ ਨਾਮ ਜੁੜਿਆ ਹੈ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦਾ, ਸਿੰਗਲਾ ਨੂੰ ਲੋਕ ਨਿਰਮਾਣ ਮੰਤਰੀ ਵਜੋਂ ਅਲਾਟ ਕੀਤੇ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ਵਿੱਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ਵਿੱਚ ਕੁਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਵਿਜੀਲੈਂਸ ਨੂੰ ਮਿਲੀ ਸ਼ਿਕਾਇਤ ‘ਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿੱਚ ਬੇਨਿਯਮੀਆਂ ਹੋਈਆਂ ਹਨ। ਇਸ ਸਬੰਧੀ ਸੰਗਰੂਰ ਦੇ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ।

error: Content is protected !!