ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਬਿਗੜੀ ਸਿਹਤ, ਪੀਜੀਆਈ ਰੈਫਰ, ਡਾਕਟਰਾਂ ਨੇ ਕੱਢੀ ਇਹ ਬਿਮਾਰੀ…

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਬਿਗੜੀ ਸਿਹਤ, ਪੀਜੀਆਈ ਰੈਫਰ, ਡਾਕਟਰਾਂ ਨੇ ਕੱਢੀ ਇਹ ਬਿਮਾਰੀ…

ਚੰਡੀਗੜ੍ਹ (ਵੀਓਪੀ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ (94) ਦੀ ਸਿਹਤ ਬੀਤੇ ਦਿਨੀਂ ਫਿਰ ਖਰਾਬ ਹੋ ਗਈ ਅਤੇ ਇਸ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਲਿਜਾਇਆ ਗਿਆ। ਸ਼ਨੀਵਾਰ ਨੂੰ ਉਸ ਦੀ ਸਿਹਤ ਵਿਗੜਨ ‘ਤੇ ਉਸ ਨੂੰ ਚੈੱਕਅਪ ਲਈ ਪੀਜੀਆਈ ਲਿਆਂਦਾ ਗਿਆ, ਜਿੱਥੇ ਹਲਕੇ ਬੁਖਾਰ ਕਾਰਨ ਉਸ ਨੂੰ ਨਿਗਰਾਨੀ ਹੇਠ ਦਾਖਲ ਕਰਵਾਇਆ ਗਿਆ।

ਫਿਲਹਾਲ ਡਾਕਟਰਾਂ ਨੇ ਕਿਹਾ ਕਿ ਉਹਨਾਂ ਦੀ ਹਾਲਤ ਸਥਿਰ ਹੈ ਅਤੇ ਇਸ ਸਮੇਂ ਡਾਕਟਰਾਂ ਦੀ ਟੀਮ ਉਹਨਾਂ ਦਾ ਪੂਰਾ ਧਿਆਨ ਰੱਖ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਐਡਵਾਂਸਡ ਕਾਰਡੀਆਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬਾਦਲ ਨੂੰ ਇਸ ਤੋਂ ਪਹਿਲਾਂ ਜੂਨ ਵਿੱਚ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ ਉਹ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਤੋਂ ਪੀੜਤ ਸੀ। ਫਰਵਰੀ ਵਿੱਚ, ਉਸਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ।

error: Content is protected !!