ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਧਰਮਸੋਤ ਤੇ ਇਸ ਕਾਂਗਰਸੀ ਆਗੂ ਨੂੰ ਮਿਲੀ ਜ਼ਮਾਨਤ, ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸੁਣਾਇਆ..

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਧਰਮਸੋਤ ਤੇ ਇਸ ਕਾਂਗਰਸੀ ਆਗੂ ਨੂੰ ਮਿਲੀ ਜ਼ਮਾਨਤ, ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸੁਣਾਇਆ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤਹਿਤ ਜਦ ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਸਿੰਘ ਸਾਧੂ ਖਿਲਾਫ ਐਕਸ਼ਨ ਲਿਆ ਤਾਂ ਉਸ ਸਮੇਂ ਤੋਂ ਹੀ ਕਾਂਗਰਸੀਆਂ ਖਿਲਾਫ ਪੰਜਾਬ ਸਰਕਾਰ ਦੇ ਪਰਚੇ ਸ਼ੁਰੂ ਹੋ ਗਏ। ਉਸ ਸਮੇਂ ਤੋਂ ਜੇਲ੍ਹ ਵਿਚ ਬੰਦ ਸਾਬਕਾ ਕਾਂਗਰਸੀ ਮੰਤਰੀ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਮਿਲ ਗਈ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਕਾਂਗਰਸ ਦੇ ਹੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਸ ਸਬੰਧੀ ਹਾਈ ਕੋਰਟ ਦਾ ਵਿਸਥਾਰ ਨਾਲ ਹੁਕਮ ਆਉਣਾ ਬਾਕੀ ਹੈ।

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਸਾਧੂ ਸਿੰਘ ਧਰਮਸੋਤ ਜੇਲ੍ਹ ਵਿੱਚ ਬੰਦ ਹਨ ਅਤੇ ਪਿਛਲੀ ਸੁਣਵਾਈ ਦੌਰਾਨ ਸਰਕਾਰ ਅਤੇ ਸਾਬਕਾ ਮੰਤਰੀ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸੇ ਫੈਸਲੇ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਵਿੱਚ ਬਦਲ ਦਿੱਤਾ ਗਿਆ ਹੈ। ਧਰਮਸੋਤ ‘ਤੇ ਦੋਸ਼ ਹੈ ਕਿ ਉਸ ਨੇ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਅਮਲੋਹ ਸਥਿਤ ਘਰ ਤੋਂ ਤੜਕੇ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਸੰਗਤ ਸਿੰਘ ਗਿਲਜੀਆਂ ਵੀ ਇਸੇ ਕੇਸ ਵਿੱਚ ਮੁਲਜ਼ਮ ਹਨ। ਜਿਸ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਪਰ ਉਸ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਵੀ ਬੰਦ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਕਾਂਗਰਸੀ ਆਗੂਆਂ ਤੇ ਸਾਬਕਾ ਮੰਤਰੀਆਂ ਨੂੰ ਆਪਣੇ ਨਿਸ਼ਾਨੇ ਉੱਪਰ ਲਿਆ ਹੈ। ਇਸ ਦੌਰਾਨ ਪਿਛਲੇ ਦਿਨੀ ਹੀ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਲੁਧਿਆਣਾ ਇਕ ਸੈਲੂਨ ਵਿੱਚੋਂ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਹੀ ਕਾਂਗਰਸ ਦੇ ਆਗੂਆਂ ਨੇ ਵਿਜੀਲੈਂਸ ਦੇ ਦਫਤਰ ਅੱਗੇ ਧਰਨਾ ਦਿੱਤਾ ਸੀ।

error: Content is protected !!