Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
6
ਸਿੱਟ ਸਾਹਮਣੇ ਸੁਖਬੀਰ ਬਾਦਲ ਦੀ ਪੇਸ਼ੀ, 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਾਹਰ ਆ ਕੇ ਕਹਿੰਦੇ-‘ਆਪ’ ਸਰਕਾਰ ਸਿਰਫ ਧਿਆਨ ਭਟਕਾ ਰਹੀ…
Latest News
Punjab
ਸਿੱਟ ਸਾਹਮਣੇ ਸੁਖਬੀਰ ਬਾਦਲ ਦੀ ਪੇਸ਼ੀ, 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਾਹਰ ਆ ਕੇ ਕਹਿੰਦੇ-‘ਆਪ’ ਸਰਕਾਰ ਸਿਰਫ ਧਿਆਨ ਭਟਕਾ ਰਹੀ…
September 6, 2022
Voice of Punjab
ਸਿੱਟ ਸਾਹਮਣੇ ਸੁਖਬੀਰ ਬਾਦਲ ਦੀ ਪੇਸ਼ੀ, 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਾਹਰ ਆ ਕੇ ਕਹਿੰਦੇ-‘ਆਪ’ ਸਰਕਾਰ ਸਿਰਫ ਧਿਆਨ ਭਟਕਾ ਰਹੀ…
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਗਠਿਤ ਸਿੱਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੰਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਪੁੱਛਗਿੱਛ ਦੇ ਲਈ ਅੱਜ ਫਿਰ ਪੇਸ਼ੀ ਲਈ ਬੁਲਾਇਆ ਅਤੇ ਇਸ ਦੌਰਾਨ ਸੁਖਬੀਰ ਬਾਦਲ ਦੇ ਕੋਲੋਂ ਕਰੀਬ 3 ਘੰਟੇ ਪੁੱਛਗਿੱਛ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਜਿਸ ਸਮੇਂ ਬਹਿਬਲ ਕਲਾਂ ਗੋਲੀਕਾਂਡ ਦੀ ਘਟਨਾ ਵਾਪਰੀ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ ਅਤੇ ਇਸ ਦੌਰਾਨ ਗ੍ਰਹਿ ਵਿਭਾਗ ਵੀ ਉਸ ਕੋਲ ਹੀ ਸੀ। ਅੱਜ ਸੁਖਬੀਰ ਬਾਦਲ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੀ ਕਈ ਸੀਨੀਅਰ ਆਗੂ ਹਾਜ਼ਰ ਸਨ।
ਅੱਜ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਤੋਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ 3 ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੌਰਾਨ ਸੁਖਬੀਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਸਵਾਲ ਪੁੱਛੇ ਗਏ। ਸੁਖਬੀਰ ਬਾਦਲ ਨੇ ਸਾਹਮਣੇ ਆ ਕੇ ਕਿਹਾ ਕਿ ਮੈਂ ਐਸਆਈਟੀ ਨੂੰ ਕਿਹਾ ਹੈ ਕਿ ਪਿਛਲੇ 7 ਸਾਲਾਂ ਵਿੱਚ ਅਸਲ ਦੋਸ਼ੀਆਂ ਨੂੰ ਫੜਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਸਿਰਫ਼ ਸਾਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੈਂ ਐਸਆਈਟੀ ਨੂੰ ਕਿਹਾ ਕਿ ਜੋ ਵੀ ਜਾਣਕਾਰੀ ਚਾਹੀਦੀ ਹੈ, ਮੈਂ ਦੇਣ ਲਈ ਤਿਆਰ ਹਾਂ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 5 ਮਹੀਨਿਆਂ ‘ਚ ਕੋਈ ਕੰਮ ਨਹੀਂ ਕੀਤਾ। ਹੁਣ ਮੈਨੂੰ ਸਿਰਫ਼ ਧਿਆਨ ਹਟਾਉਣ ਲਈ ਬੁਲਾਇਆ ਗਿਆ ਹੈ।
ਇਸ ਦੌਰਾਨ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਬਾਦਲ ਨੂੰ ਵੀ ਤਲਬ ਕੀਤਾ ਗਿਆ ਹੈ। ਉਹ 14 ਸਤੰਬਰ ਨੂੰ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਸੁਖਬੀਰ ਨੂੰ ਇਸ SIT ਨੇ 30 ਅਗਸਤ ਨੂੰ ਬੁਲਾਇਆ ਸੀ। ਹਾਲਾਂਕਿ ਸੰਮਨ ਨਾ ਮਿਲਣ ਦੀ ਗੱਲ ਆਖੀ ਅਤੇ ਹਾਈਵੇਅ ਜਾਮ ਕਰਨ ਦੇ ਮਾਮਲੇ ਵਿੱਚ ਜ਼ੀਰਾ ਅਦਾਲਤ ਵਿੱਚ ਪੇਸ਼ ਹੋਣ ਲਈ ਚਲਾ ਗਿਆ। ਜਿਸ ਤੋਂ ਬਾਅਦ SIT ਨੇ ਉਨ੍ਹਾਂ ਨੂੰ 14 ਸਤੰਬਰ ਨੂੰ ਬੁਲਾਇਆ ਹੈ।
Post navigation
70 ਸਾਲ ਦੇ ਬਜ਼ੁਰਗ ‘ਤੇ ਪਾ’ਤਾ ਬਲਾਤਕਾਰ ਦਾ ਪਰਚਾ, ਅੱਕ ਕੇ ਖੁਦ ਨੂੰ ਹੀ ਮਾਰ ਲਈ ਗੋਲੀ…
ਨਹੀਂ ਮਿਲਿਆ ਕੋਈ ਪੱਕਾ ਸਬੂਤ, ਵਕੀਲ ਅਦਾਲਤ ‘ਚ ਕਹਿੰਦਾ ਸਿਰਫ ਸਿਆਸੀ ਬਦਲਾਖੋਰੀ ਹੀ ਆ, ਇਦਾਂ ਫਿਰ ਧਰਮਸੋਤ ਨੂੰ ਮਿਲ ਗਈ ਜ਼ਮਾਨਤ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us