ਚਰਚਾਂ ਦੀ ਸੁਰੱਖਿਆ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, ਦਾਇਰ ਪਟਿਸ਼ਨ ‘ਚ…

ਚਰਚਾਂ ਦੀ ਸੁਰੱਖਿਆ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, ਦਾਇਰ ਪਟਿਸ਼ਨ ‘ਚ…

ਚੰਡੀਗੜ੍ਹ (ਵੀਓਪੀ ਬਿਊਰੋ) ਪਿਛਲੇ ਦਿਨੀਂ ਤਰਨਤਾਰਨ ‘ਚ ਰਾਤ ਸਮੇਂ ਕੁਝ ਲੋਕਾਂ ਵੱਲੋਂ ਚਰਚ ‘ਚ ਕੀਤੀ ਭੰਨਤੋੜ ਤੋਂ ਬਾਅਦ ਨੈਸ਼ਨਲ ਕ੍ਰਿਸ਼ਚੀਅਨ ਲੀਗ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਚਰਚਾਂ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਇਸੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਕੁਝ ਦਿਨ ਪਹਿਲਾਂ ਤਰਨਤਾਰਨ ‘ਚ ਰਾਤ ਸਮੇਂ ਕੁਝ ਲੋਕਾਂ ਨੇ ਚਰਚ ‘ਚ ਭੰਨਤੋੜ ਕੀਤੀ ਸੀ। ਬਾਅਦ ਵਿੱਚ ਪੁਜਾਰੀ ਦੀ ਕਾਰ ਨੂੰ ਵੀ ਸਾੜ ਦਿੱਤਾ ਗਿਆ।


ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿੱਚ ਫਿਰਕੂ ਦੰਗੇ ਹੋ ਸਕਦੇ ਹਨ। ਇਸ ਦੌਰਾਨ ਪਟਿਸ਼ਨ ਵਿਚ ਚਰਚ ਦੀ ਕੀਤੀ ਭੰਨਤੋੜ ਨੂੰ ਮੁੱਖ ਰੱਖਿਆ ਗਿਆ ਹੈ। ਉਕਤ ਘਟਨਾ ਤੋਂ ਬਾਅਦ ਇਸਾਈ ਭਾਈਚਾਰੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਸ ਸਮੇਂ ਖੁਦ ਨੂੰ ਅਸਰੁੱਖਿਅਤ ਮਹਿਸੂਸ ਕਰ ਰਹੇ ਹਨ। ਉਸ ਨੇ ਚਰਚਾਂ ਅਤੇ ਈਸਾਈ ਭਾਈਚਾਰੇ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

error: Content is protected !!