ਅੰਮ੍ਰਿਤਸਰ ਵਿਖੇ ਨਿਹੰਗ ਸਿੰਘਾਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ, ਕੋਈ ਕਹਿ ਰਿਹਾ ਸਿਗਰਟ ਪੀਣ ਤੋਂ ਹੋਇਆ ਝਗੜਾ ਤੇ ਕੋਈ ਕਹਿ ਰਿਹਾ…

ਅੰਮ੍ਰਿਤਸਰ ਵਿਖੇ ਨਿਹੰਗ ਸਿੰਘਾਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ, ਕੋਈ ਕਹਿ ਰਿਹਾ ਸਿਗਰਟ ਪੀਣ ਤੋਂ ਹੋਇਆ ਝਗੜਾ ਤੇ ਕੋਈ ਕਹਿ ਰਿਹਾ…

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) ਅੰਮ੍ਰਿਤਸਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਦਿਨ ਪ੍ਰਤੀ ਦਿਨ ਖਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ ਲਗਾਤਾਰ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਅੰਮਿ੍ਤਸਰ ਵਿੱਚ ਸਾਹਮਣੇ ਆ ਰਹੀਆਂ ਹਨ। ਇਸੇ ਤਰਹਾਂ ਦੇ ਇਕ ਮਾਮਲੇ ਵਿੱਚ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸਰਾਂ ਵਾਲੀ ਸਾਈਡ ਇਕ ਨੌਜਵਾਨ ਦਾ ਨਿਹੰਗ ਸਿੰਘਾਂ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸੰਬੰਧੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਅਤੇ ਇਹ ਸੀਸੀਟੀਵੀ ਵੀਡੀਓ ਦੇਰ ਰਾਤ 12 ਵਜੇ ਦੀ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਨੂੰ ਪਹਿਲਾਂ ਦੋ ਨਿਹੰਗ ਸਿੰਘਾਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਦੇ ਤੀਸਰੇ ਸਾਥੀ ਵੱਲੋਂ ਆ ਕੇ ਉਸ ਵਿਅਕਤੀ ਨੂੰ ਕਿਸੇ ਨੁਕੀਲੀ ਚੀਜ਼ ਨਾਲ ਵਾਰ ਕਰਕੇ ਬਾਅਦ ਵਿੱਚ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿਚ ਹਮਲਾਵਰ ਨਿਹੰਗ ਸਿੰਘ ਮੌਕੇ ਤੋਂ ਹੀ ਫ਼ਰਾਰ ਹੋ ਗਏ।

ਇਸ ਸੰਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਚਾਟੀਵਿੰਡ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਮ ਹਰਮਨਜੀਤ ਸਿੰਘ ਹੈ ਅਤੇ ਹਰਮਨਜੀਤ ਨੂੰ ਫੋਨ ਕਰ ਕੇ ਕਿਸੇ ਵਿਅਕਤੀ ਵੱਲੋਂ ਬੁਲਾਇਆ ਗਿਆ ਸੀ ਅਤੇ ਜਦੋਂ ਰਾਤ ਉਹ ਘਰ ਨਾ ਆਇਆ ਤਾਂ ਸਵੇਰੇ ਉਨ੍ਹਾਂ ਵੱਲੋਂ ਹਰਮਨਜੀਤ ਨੂੰ ਫੋਨ ਕੀਤਾ ਗਿਆ ਤਾਂ ਪਤਾ ਲੱਗਾ ਕਿ ਹਰਮਨਜੀਤ ਸਿੰਘ ਦਾ ਕਿਸੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਹੈ ਉਨ੍ਹਾਂ ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਅਤੇ ਕਿਹਾ ਕਿ  ਇਸ ਗੱਲ ਦਾ ਪਤਾ ਲੱਗਣਾ ਚਾਹੀਦਾ ਹੈ ਕਿ ਆਖ਼ਿਰ ਹਰਮਨਜੀਤ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਹਰਮਨਜੀਤ ਸਿੰਘ ਦੀ ਕਿਸੇ ਨਾਲ ਵੀ ਕੋਈ ਲਾਗਤਬਾਜ਼ੀ ਵੀ ਨਹੀਂ ਸੀ ਅਤੇ ਉਹ ਕੁਝ ਹੀ ਦਿਨਾਂ ਤਕ ਵਿਦੇਸ਼ ਜਾਣ ਵਾਲਾ ਸੀ।

ਦੂਜੇ ਪਾਸੇ ਇਸ ਮਾਮਲੇ ਵਿੱਚ ਥਾਣਾ ਬੀ ਡਿਵੀਜ਼ਨ ਦੇ ਪੁਲਿਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਗੌਡਗਿਫਟ ਹੋਟਲ ਦੇ ਸਾਹਮਣੇ ਇੱਕ ਨੌਜਵਾਨ ਦਾ ਕਤਲ ਹੋਇਆ, ਜਿਸ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।  ਉਨ੍ਹਾਂ ਕਿਹਾ ਕਿ ਸੀਸੀਟੀਵੀ ਵੀਡੀਓ ਵੀ ਉਨ੍ਹਾਂ ਦੇ ਕਬਜ਼ੇ ਵਿੱਚ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ਦੇ ਉੱਪਰ ਪੋਸਟਾਂ ਵਾਇਰਲ ਕੀਤੀਆਂ ਜਾ ਰਹੀਆਂ ਹਨ ਕਿ ਨਿਹੰਗ ਸਿੰਘ ਵਲੋਂ ਨੌਜਵਾਨ ਦਾ ਇਸ ਲਈ ਕਤਲ ਕੀਤਾ ਗਿਆ ਕਿ ਨੌਜਵਾਨ ਉੱਥੇ ਸਿਗਰਟ ਪੀ ਰਿਹਾ ਸੀ ਪਰ ਸੀਸੀਟੀਵੀ ਕੈਮਰੇ ਵਿੱਚ ਨੌਜਵਾਨ ਕਿਸੇ ਵੀ ਤਰੀਕੇ ਉਥੇ ਸਿਗਰਟ ਜਾਂ ਹੋਰ ਕੋਈ ਨਸ਼ਾ ਕਰਦਾ ਦਿਖਾਈ ਨਹੀਂ ਦਿੱਤਾ ਅਤੇ ਨਾ ਹੀ ਪੁਲਸ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਨੌਜਵਾਨ ਉਥੇ ਸਿਗਰਟ ਪੀ ਰਿਹਾ ਸੀ ਅਤੇ ਉਕਤ ਨੌਜਵਾਨ ਹਰਮਨਜੀਤ ਦਾ ਨਿਹੰਗ ਸਿੰਘਾਂ ਵੱਲੋਂ ਕਤਲ ਕਿਉਂ ਕੀਤਾ ਗਿਆ ਇਹ ਅਜੇ ਜਾਂਚ ਦਾ ਵਿਸ਼ਾ ਹੈ।

error: Content is protected !!