ਗੱਟੀ ਰਾਜੋ ਕੇ ਸਕੂਲ’ਚ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਆਯੋਜਿਤ 

ਗੱਟੀ ਰਾਜੋ ਕੇ ਸਕੂਲ’ਚ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਆਯੋਜਿਤ

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਧਿਆਪਕ ਦੀ ਭੂਮਿਕਾ ਮਹੱਤਵਪੂਰਨ : ਐੱਸ. ਡੀ.ਐੱਮ.ਭੁੱਲਰ ।

ਫਿਰੋਜ਼ਪੁਰ (ਜਤਿੰਦਰ ਪਿੰਕਲ)ਸਾਡੇ ਦੇਸ਼ ਵਿੱਚ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ ਜਾਂਦਾ ਹੈ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਸ ਨੂੰ ਚੰਗਾ ਨਾਗਰਿਕ ਬਣਾਉਣ ਵਿੱਚ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ । ਇਸ ਗੱਲ ਦਾ ਪ੍ਰਗਟਾਵਾ ਸ. ਰਣਜੀਤ ਸਿੰਘ ਭੁੱਲਰ ਪੀ ਸੀ ਐਸ ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਆਯੋਜਿਤ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਦੋਰਾਨ ਕਿਹਾ। ਉਨ੍ਹਾਂ ਨੇ ਅਧਿਆਪਕ ਵਰਗ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਮੁਲਕ ਹੀ ਆਰਥਿਕ ਤੌਰ ਤੇ ਤਰੱਕੀ ਕਰ ਸਕਦੇ ਹਨ, ਜੋ ਸਿੱਖਿਆ ਦੇ ਖੇਤਰ ਵਿੱਚ ਤਰੱਕੀ ਕਰਦੇ ਹਨ ਅਤੇ ਸਿੱਖਿਆ ਦਾ ਵਿਕਾਸ ਅਧਿਆਪਕ ਦੇ ਯੋਗਦਾਨ ਬਿਨਾਂ ਸੰਭਵ ਨਹੀਂ ਹੈ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੋਮਲ ਅਰੋਡ਼ਾ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਅਤੇ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਨ੍ਹਾਂ ਵੱਲੋਂ ਫਿਰੋਜ਼ਪੁਰ ਦੇ ਅਧਿਆਪਕ ਰਾਜ ਪੁਰਸਕਾਰ ਪ੍ਰਾਪਤ ਅਧਿਆਪਕ *ਰਵੀ ਇੰਦਰ ਸਿੰਘ ਨੂੰ ਸਕੂਲ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ 24 ਅਧਿਆਪਕਾਂ ਨੂੰ ਸਨਮਾਨ ਵਜੋਂ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ*।

ਸਕੂਲ ਦੀ ਬੈਂਡ ਪਾਰਟੀ ਦੀਆਂ ਮਧੁਰ ਧੁਨਾਂ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਆਏ ਮਹਿਮਾਨਾਂ ਨੂੰ ਰਸਮੀ ਤੌਰ ਤੇ ਜੀ ਆਇਆਂ ਕਹਿੰਦਿਆਂ ਕਿਹਾ ਕਿ ਰਾਸ਼ਟਰੀ ਅਧਿਆਪਕ ਦਿਵਸ ਦੀ ਮਹੱਤਤਾ ਉੱਪਰ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਅਧਿਆਪਕਾਂ ਨੂੰ ਸਕੂਲ ਪੱਧਰ ਤੋਂ ਲੈ ਕੇ ਰਾਸ਼ਟਰਪਤੀ ਤੱਕ ਤੋਂ ਮਿਲਦੇ ਸਨਮਾਨ ਜਿੱਥੇ ਖੁਸ਼ੀ ਪ੍ਰਦਾਨ ਕਰਦੇ ਹਨ, ਉੱਥੇ ਅਧਿਆਪਕ ਵਰਗ ਉੱਪਰ ਸਮਾਜ ਦੀ ਬਿਹਤਰੀ ਅਤੇ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਹੋਰ ਬਿਹਤਰ ਕਰਨ ਦੀ ਜ਼ਿੰਮੇਵਾਰੀ ਵੀ ਵਧਾਉਂਦੇ ਹਨ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਸੋਢੀ ਅਤੇ ਮਿਸ ਨੈਨਸੀ ਵੱਲੋਂ ਬਾਖੂਬੀ ਨਿਭਾਈ ਗਈ ।
ਸਮਾਗਮ ਵਿੱਚ ਪਿੰਡ ਨਿਵਾਸੀਆਂ , ਰਤਨਦੀਪ ਸਿੰਘ ,ਹਰਨੇਕ ਸਿੰਘ ,ਰਵੀ ਇੰਦਰ ਸਿੰਘ ਮੈਂਬਰ ਸਿਖਿਆ ਸੁਧਾਰ ਟੀਮ ਅਤੇ ਸਕੂਲ ਸਟਾਫ ਸ੍ਰੀਮਤੀ ਗੁਰਪ੍ਰੀਤ ਕੌਰ, ਪ੍ਰਿਯੰਕਾ ਜੋਸ਼ੀ , ਬਲਵਿੰਦਰ ਕੌਰ ਲੈਕਚਰਾਰ ,ਪਰਮਿੰਦਰ ਸਿੰਘ ,ਗੀਤਾ,ਮਹਿਮਾ ਕਸ਼ਅਪ, ਵਿਜੈ ਭਾਰਤੀ’ ਪ੍ਰਿਤਪਾਲ ਸਿੰਘ ,ਸੰਦੀਪ ਕੁਮਾਰ ਮਨਦੀਪ ਸਿੰਘ ,ਵਿਸ਼ਾਲ ਗੁਪਤਾ, ਅਰੁਣ ਕੁਮਾਰ ,ਅਮਰਜੀਤ ਕੌਰ, ਦਵਿੰਦਰ ਕੁਮਾਰ ,ਪ੍ਰਵੀਨ ਬਾਲਾ, ਸਰੂਚੀ ਮਹਿਤਾ ,ਸੂਚੀ ਜੈਨ, ਸ਼ਵੇਤਾ ਅਰੋਡ਼ਾ, ਬਲਜੀਤ ਕੌਰ,ਮਿਸ ਨੈਨਸੀ, ਸ੍ਰੀਮਤੀ ਕੰਚਨ ਬਾਲਾ,ਨੇਹਾ ਕਾਮਰਾ ,ਆਂਚਲ ਮਨਚੰਦਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

error: Content is protected !!