ਐੱਸਵਾਈਐੱਲ ’ਤੇ ਭਖੀ ਸਿਆਸਤ, ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ‘ਚ, ਦੂਜੇ ਪਾਸੇ ਕੇਜਰੀਵਾਲ ਹਰਿਆਣਾ ਚੋਣਾਂ ਲਈ ਕਰ ਰਹੇ ਦੋਗਲੀਆਂ ਗੱਲਾਂ…

ਐੱਸਵਾਈਐੱਲ ’ਤੇ ਭਖੀ ਸਿਆਸਤ, ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ‘ਚ, ਦੂਜੇ ਪਾਸੇ ਕੇਜਰੀਵਾਲ ਹਰਿਆਣਾ ਚੋਣਾਂ ਲਈ ਕਰ ਰਹੇ ਦੋਗਲੀਆਂ ਗੱਲਾਂ…

ਚੰਡੀਗੜ੍ਹ (ਵੀਓਪੀ ਬਿਊਰੋ) ਬਹੁਚਰਿਚਤ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦਾ ਮਾਮਲਾ ਇਸ ਸਮੇਂ ਫਿਰ ਤੋਂ ਪੂਰੀ ਤਰਹਾਂ ਦੇ ਨਾਲ ਭਖਿਆ ਹੋਇਆ। ਇਸ ਦੌਰਾਨ ਸਿਆਸਤਦਾਨ ਵੀ ਇਸ ਮਾਮਲੇ ਨੂੰ ਲੈ ਕੇ ਪੂਰੀ ਸਿਆਸਤ ਕਰ ਰਹੇ ਹਨ ਅਤੇ ਇਸ ਸਮੇਂ ਮਾਹੌਲ ਪੂਰੀ ਤਰਹਾਂ ਦੇ ਨਾਲ ਗਰਮ ਹੋਇਆ ਪਿਆ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਉਹ ਇਸ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨਾਲ ਠੋਸ ਗੱਲਬਾਤ ਕਰ ਕੇ ਇਸ ਮਾਮਲੇ ਸਬੰਧੀ ਰਿਪੋਰਟ ਤਲਬ ਕਰੇ। ਦੂਜੇ ਪਾਸੇ ਇਸ ਦੇ ਨਾਲ ਹੀ ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਸਬੰਧੀ ਮਾਹੌਲ ਫਿਰ ਤੋਂ ਗਰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਸਬੰਧੀ ਪੰਜਾਬ ਵਿੱਚ ਵੀ ਸਿਆਸਤ ਪੂਰੇ ਚਰਮ ਉੱਪਰ ਹੈ ਅਤੇ ਇਸ ਦੌਰਾਨ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨਾਲ-ਨਾਲ ਪੰਜਾਬ ਦੀ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਵਿਰੋਧ ਕੀਤਾ ਹੈ। ਇਸ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਦੇ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪੰਜਾਬ ਦੇ ਪਾਣੀ ਦੀ ਰਾਖੀ ਦੇ ਲਈ ਆਵਾਜ਼ ਚੁੱਕੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਐਸਵਾਈਐਲ ਦੇ ਮੁੱਦੇ ‘ਤੇ ਹਰਿਆਣਾ ਨਾਲ ‘ਜੀਓ ਜਾਂ ਮਰੋ’ ਦੀ ਕਾਨੂੰਨੀ ਲੜਾਈ ਲੜ ਰਿਹਾ ਹੈ।

ਦੂਜੇ ਪਾਸੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐੱਸਵਾਈਐੱਲ ‘ਤੇ ਹਰਿਆਣਾ ਦਾ ਪੱਖ ਲੈਣ ਨਾਲ ‘ਆਪ’ ਲਈ ਪੰਜਾਬ ਮੁਸ਼ਕਲ ਹੋ ਗਿਆ ਹੈ। ਉਹਨਾਂ ਨੇ ਇਸ ਸਬੰਧੀ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਹਰਿਆਣਾ ਦੇ ਹਿਸਾਰ ‘ਚ ਇਕ ਰੈਲੀ ਦੌਰਾਨ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਬਾਰੇ ਇਕ ਦੋਗਲਾ ਬਿਆਨ ਦੇ ਕੇ ਨਵਾਂ ਬਖੇੜਾ ਸ਼ੁਰੂ ਕਰ ਦਿੱਤਾ ਹੈ।

ਕਾਂਗਰਸੀ ਵਿਧਾਇਕ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕੀਤਾ ਕਿ ਉਹ ਸੂਬੇ ਨਾਲ ਸਬੰਧਤ ਸੰਵੇਦਨਸ਼ੀਲ ਮਾਮਲਿਆਂ ਨੂੰ ਹਲਕੇ ਵਿੱਚ ਨਾ ਲੈਣ ਕਿਉਂਕਿ ਇਹ ਪੰਜਾਬੀਆਂ ਦੀ ਜ਼ਿੰਦਗੀ ਦਾ ਸਵਾਲ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਮੁਖੀ ਸੁਖਬੀਰ ਬਾਦਲ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਐੱਸਵਾਈਐੱਲ ਨਹਿਰ ਦਾ ਪਾਣੀ ਹਰਿਆਣਾ ਨੂੰ ਦਿੱਤੇ ਜਾਣ ਦੇ ਬਿਆਨ ਦੀ ਨਿੰਦਾ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਇਸ ਪੰਜਾਬ ਵਿਰੋਧੀ ਬਿਆਨ ਦਾ ਸਮਰਥਨ ਨਹੀਂ ਕਰਨਾ ਚਾਹੀਦਾ।

error: Content is protected !!