ਸੁਖਬੀਰ ਬਾਦਲ ਨੇ ਕਿਹਾ- ਮਰ ਜਾਵਾਂਗੇ ਪਰ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਵਾਂਗੇ, ਭਗਵੰਤ ਮਾਨ ਨੂੰ ਦਿੱਤੀ ਇਹ ਸਲਾਹ…

ਸੁਖਬੀਰ ਬਾਦਲ ਨੇ ਕਿਹਾ- ਮਰ ਜਾਵਾਂਗੇ ਪਰ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਵਾਂਗੇ, ਭਗਵੰਤ ਮਾਨ ਨੂੰ ਦਿੱਤੀ ਇਹ ਸਲਾਹ…

ਚੰਡੀਗੜ੍ਹ (ਵੀਓਪੀ ਬਿਊਰੋ) ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦਾ ਵਿਵਾਦ ਦਿਨ-ਬ-ਦਿਨ ਵੱਧ ਰਿਹਾ ਹੈ ਅਤੇ ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਐਲਾਨ ਕੀਤਾ ਹੈ ਕਿ ਉਹ ਆਪਣੇ ਜਿਊਂਦੇ-ਜੀਅ ਤਾਂ ਕਦੇ ਵੀ ਪੰਜਾਬ ਦੇ ਪਾਣੀ ਨੂੰ ਬਾਹਰ ਨਹੀਂ ਜਾਣ ਦੇਣਗੇ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਨ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨ ਹਰਿਆਣਾ ‘ਚ ਰਹੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ)  ਨਹਿਰ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚੋਂ ਐੱਸਵਾਈਐੱਲ ਨਹਿਰ ਨਹੀਂ ਨਿਕਲ ਸਕਦੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਾਮਲੇ ਸਬੰਧੀ ਪੰਜਾਬ ਦੇ ਪੱਖ ਵਿੱਚ ਸਟੈਂਡ ਲੈਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਾਜ਼ਿਸ਼ ਤਹਿਤ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਿਸਾਰ ਲੈ ਗਏ। ਜਿੱਥੇ ਮੁੱਖ ਮੰਤਰੀ ਨੇ ਹਰਿਆਣਾ ਨਾਲ ਮੀਟਿੰਗ ਲਈ ਹਾਮੀ ਭਰੀ।

error: Content is protected !!