ਪ੍ਰੇਮੀ ਨਾਲ ਮਿਲ ਕੇ ਮਾਰ’ਤਾ ਸਿਰ ਦਾ ਸਾਈਂ , ਹਫਤਾਭਰ ਕਰਦੀ ਰਹੀ ਪਿੱਟ-ਸਿਆਪਾ, ਜਦ ਮਾਂ ਨੇ ਚੈੱਕ ਕੀਤੀ ਸੀਸੀਟੀਵੀ ਫੂਟੇਜ ਤਾਂ ਨਿਕਲੀ ਪੈਰਾਂ ਹੇਠੋ ਜ਼ਮੀਨ…

ਪ੍ਰੇਮੀ ਨਾਲ ਮਿਲ ਕੇ ਮਾਰ’ਤਾ ਸਿਰ ਦਾ ਸਾਈਂ , ਹਫਤਾਭਰ ਕਰਦੀ ਰਹੀ ਪਿੱਟ-ਸਿਆਪਾ, ਜਦ ਮਾਂ ਨੇ ਚੈੱਕ ਕੀਤੀ ਸੀਸੀਟੀਵੀ ਫੂਟੇਜ ਤਾਂ ਨਿਕਲੀ ਪੈਰਾਂ ਹੇਠੋ ਜ਼ਮੀਨ…


ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਦੇ ਹਲਕਾ ਜਗਰਾਉਂ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸ਼ੈਤਾਨ ਔਰਤ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਹੀ ਸਿਰ ਦੇ ਸਾਈਂ ਨੂੰ ਮਾਰ ਦਿੱਤਾ। ਪਹਿਲਾ ਤਾਂ ਕਾਫੀ ਦਿਨ ਕਿਸੇ ਨੂੰ ਪਤਾ ਨਹੀਂ ਲੱਗਾ ਪਰ ਜਦ ਮ੍ਰਿਤਕ ਦੀ ਮਾਂ ਨੇ ਘਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਘਟਨਾ ਵਾਲੀ ਰਾਤ ਕਿਸੇ ਨੇ ਕੈਮਰੇ ਬੰਦ ਕੀਤੇ ਹੋਏ ਸਨ। ਪੁਲਿਸ ਨੇ ਮਾਂ ਦੀ ਸ਼ਿਕਾਇਤ ਉਪਰ ਕਾਰਵਾਈ ਕੀਤੀ ਹੈ।

ਜਾਣਕਾਰੀ ਮੁਤਾਬਕ ਜਗਰਾਉਂ ਦੇ ਪਿੰਡ ਹਠੂਰ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਥਾਣਾ ਹਠੂਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਵਾਸੀ ਪਿੰਡ ਝੋਰੜਾਂ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠੀ ਸੀ। 6 ਸਤੰਬਰ ਦੀ ਰਾਤ ਨੂੰ ਉਸ ਦੀ ਮੌਤ ਹੋ ਗਈ।

ਦੂਜੇ ਦਿਨ 7 ਸਤੰਬਰ ਦੀ ਸਵੇਰ ਨੂੰ ਉਹ ਗੁਰਦੁਆਰਾ ਸਾਹਿਬ ਵਿਖੇ ਇਸ਼ਨਾਨ ਕਰਨ ਗਈ ਸੀ ਅਤੇ ਜਦੋਂ 8 ਵਜੇ ਦੇ ਕਰੀਬ ਵਾਪਸ ਆਈ ਤਾਂ ਦੇਖਿਆ ਕਿ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਸੀ। ਉਸ ਨੇ ਦੇਖਿਆ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਬੈੱਡ ’ਤੇ ਮ੍ਰਿਤਕ ਪਿਆ ਸੀ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਆਪਣੇ ਮ੍ਰਿਤਕ ਪੁੱਤਰ ਦੀ ਲਾਸ਼ ਕੋਲ ਬੈਠੀ ਵਿਰਲਾਪ ਕਰ ਰਹੀ ਸੀ। ਉਸ ਨੇ ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਲਿਆ।

ਮ੍ਰਿਤਕ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਕਿ ਇਕ ਦਿਨ ਉਸ ਨੇ ਜਦ ਆਪਣੇ ਘਰ ਲੱਗੇ ਸੀਸੀਟੀਵੀ ਫੂਟੇਜ ਚੈੱਕ ਕੀਤੇ ਤਾਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ 6 ਸਤੰਬਰ ਦੀ ਰਾਤ 11.30 ਵਜੇ ਤੋਂ 7 ਸਤੰਬਰ ਨੂੰ 2.30 ਵਜੇ ਤੱਕ ਘਰ ਦੇ ਕੈਮਰੇ ਬੰਦ ਪਾਏ ਗਏ | ਇਸ ਦੌਰਾਨ ਪਤਾ ਲੱਗਾ ਕਿ ਪਤਨੀ ਕਿਰਨਦੀਪ ਕੌਰ ਦੇ ਹਰਦੀਪ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਪੁਲੀਸ ਅਨੁਸਾਰ ਮ੍ਰਿਤਕ ਇੰਦਰਜੀਤ ਸਿੰਘ ਦੀ ਮਾਤਾ ਬਲਵੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮ੍ਰਿਤਕ ਇੰਦਰਜੀਤ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਤੇ ਉਸ ਦੇ ਪ੍ਰੇਮੀ ਹਰਦੀਪ ਸਿੰਘ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਮ੍ਰਿਤਕ ਇੰਦਰਜੀਤ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੂਜੇ ਮੁਲਜ਼ਮ ਹਰਦੀਪ ਸਿੰਘ ਦੀ ਭਾਲ ਜਾਰੀ ਹੈ।

error: Content is protected !!