ਗਿਲਜੀਆਂ ਦੀ ਗ੍ਰਿਫਤਾਰੀ ‘ਤੇ 28 ਸਤੰਬਰ ਤਕ ਰੋਕ, ਪਹਿਲਾਂ ਸਬੂਤਾਂ ਦੀ ਘਾਟ ਕਾਰਨ ਧਰਮਸੋਤ, ਸਿੰਗਲਾ ਤੇ ਗਿਲਜੀਆਂ ਦਾ ਭਤੀਜਾ ਲੈ ਚੁੱਕੇ ਨੇ ਜ਼ਮਾਨਤ…

ਗਿਲਜੀਆਂ ਦੀ ਗ੍ਰਿਫਤਾਰੀ ‘ਤੇ 28 ਸਤੰਬਰ ਤਕ ਰੋਕ, ਪਹਿਲਾਂ ਸਬੂਤਾਂ ਦੀ ਘਾਟ ਕਾਰਨ ਧਰਮਸੋਤ, ਸਿੰਗਲਾ ਤੇ ਗਿਲਜੀਆਂ ਦਾ ਭਤੀਜਾ ਲੈ ਚੁੱਕੇ ਨੇ ਜ਼ਮਾਨਤ…

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਨੂੰ ਜਿਸ ਗਤੀ ਨਾਲ ਹਵਾ ਦੇ ਕੇ ਸ਼ੁਰੂ ਕੀਤੀ, ਉਸ ਦੀ ਹਵਾ ਕੁਝ ਦੇਰ ਬਾਅਦ ਹੀ ਨਿਕਲੀ ਸ਼ੁਰੂ ਹੋ ਗਈ ਜਦ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤੇ ਅਤੇ ਉਕਤ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਸਾਬਕਾ ਮੰਤਰੀਆਂ ਅਤੇ ਆਗੂਆਂ ਨੂੰ ਠੋਸ ਸਬੂਤ ਨਾ ਹੋਣ ਕਾਰਨ ਅਦਾਲਤ ਨੇ ਜ਼ਮਾਨਤਾਂ ਦੇ ਦਿੱਤੀਆਂ ਹਨ ਜਾਂ ਫਿਰ ਅਗਾਊ ਜ਼ਮਾਨਤਾਂ ਦੇ ਰੱਖੀਆਂ ਹਨ। ਇਹ ਵੀ ਕਈ ਸਵਾਲਾਂ ਨੂੰ ਜਨਮ ਦੇ ਰਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਜੇਕਰ ਠੋਸ ਸਬੂਤਾਂ ਦਾ ਹਵਾਲਾ ਦੇ ਕੇ ਇਹ ਕਹਿ ਰਹੀ ਹੈ ਕਿ ਉਹ ਘਪਲਿਆਂ ਦਾ ਪੂਰੀ ਤਰਹਾਂ ਦੇ ਨਾਲ ਪਰਦਾਫਾਸ ਕਰਨਗੇ, ਤਾਂ ਫਿਰ ਅਦਾਲਤ ਵਿੱਚ ਉਹ ਸਬੂਤ ਪੇਸ਼ ਕਿਉਂ ਨਹੀਂ ਹੋ ਰਹੇ ਹਨ।

ਇਸੇ ਤਰਹਾਂ ਦੇ ਮਾਮਲੇ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ ਲਾ ਕੇ ਘਪਲੇ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਾਰ ਫਿਰ ਤੋਂ ਵੱਡੀ ਰਾਹਤ ਦੇ ਦਿੱਤੀ ਹੈ। ਗ੍ਰਿਫਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਹਾਸਲ ਕਰ ਲੈਣ ਵਾਲੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਜ਼ਮਾਨਤ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਿਰ ਤੋਂ ਵਾਧਾ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਉੱਤੇ 28 ਸਤੰਬਰ ਤੱਕ ਰੋਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਲਈ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਗਿਲਜੀਆਂ ਖਿਲਾਫ ਦਰਜ ਕੀਤੇ ਗਏ ਕੇਸ ਵਿੱਚ ਕਿਹਾ ਗਿਆ ਹੈ ਕਿ ਜੰਗਲਾਤ ਮੰਤਰੀ ਹੁੰਦਿਆਂ ਹੀ ਟ੍ਰੀ-ਗਾਰਡ ਖਰੀਦੇ ਗਏ ਸਨ। ਇਨ੍ਹਾਂ ‘ਚ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਗਲਤੀ ਸੀ। ਇਸ ਤੋਂ ਪਹਿਲਾਂ ਘਪਲੇ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤੇ ਪੰਜਾਬ ਕਾਂਗਰਸ ਦੇ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਨੂੰ ਵੀ ਕਾਫੀ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਜੇ ਜ਼ਮਾਨਤ ਲਈ ਜੱਦੋਂ-ਜਹਿਦ ਕਰ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਪਣੇ ਹੀ ਸਿਹਤ ਮੰਤਰੀ ਰਹੇ ਡਾ. ਵਿਜੇ ਸਿੰਗਲਾ ਵੀ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚੋਂ ਜ਼ਮਾਨਤ ਲੈ ਕੇ ਬਾਹਰ ਆ ਗਏ ਹਨ।

error: Content is protected !!