ਕੈਪਟਨ ਨੇ ਮੁਲਾਕਾਤ ਤੋਂ ਬਾਅਦ ਕੀਤਾ ਟਵੀਟ, ਪੰਜਾਬ ਦੇ ਭਲੇ ਲਈ ਮਿਲਿਆ ਹਾਂ ਅਮਿਤ ਸ਼ਾਹ ਨੂੰ, ਕਿਹਾ- ਪੰਜਾਬ ਦੇ ਭਵਿੱਖ ਲਈ ਤਿਆਰ ਕੀਤੀ ਰੂਪ-ਰੇਖਾ…

ਕੈਪਟਨ ਨੇ ਮੁਲਾਕਾਤ ਤੋਂ ਬਾਅਦ ਕੀਤਾ ਟਵੀਟ, ਪੰਜਾਬ ਦੇ ਭਲੇ ਲਈ ਮਿਲਿਆ ਹਾਂ ਅਮਿਤ ਸ਼ਾਹ ਨੂੰ, ਕਿਹਾ- ਪੰਜਾਬ ਦੇ ਭਵਿੱਖ ਲਈ ਤਿਆਰ ਕੀਤੀ ਰੂਪ-ਰੇਖਾ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਕਈ ਦਿਨਾਂ ਤੋਂ ਲਗਾਤਾਰ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੇ ਪਿੱਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਏ ਹਨ ਅਤੇ ਇਸ ਸਬੰਧੀ ਉਹਨਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਬਿਹਤਰ ਭਵਿੱਖ ਦੇ ਲਈ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਆਏ ਹਨ।

 

ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਉਹਨਾਂ ਨੇ ਇਸ ਦੌਰਾਨ  ਅਮਿਤ ਸ਼ਾਹ ਦੇ ਨਾਲ ਪੰਜਾਬ ਦੇ ਗੰਭੀਰ ਮਸਲਿਆਂ ਸਬੰਧੀ ਮੁਲਾਕਾਤ ਕਰ ਕੇ ਵਿਚਾਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਵੱਧ ਰਹੇ ਮਾਮਲਿਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਬਾਰੇ ਚਰਚਾ ਕੀਤੀ ਗਈ।

ਦੂਜੇ ਪਾਸੇ ਇਸ ਦੌਰਾਨ ਇਹ ਵੀ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਕਿਤੇ ਨਾ ਕਿਤੇ ਦੋਵਾਂ  (ਭਾਜਪਾ ਅਤੇ ਪੰਜਾਬ ਲੋਕ ਕਾਂਗਰਸ) ਪਾਰਟੀਆਂ ਵਿੱਚ ਰਲੇਵਾਂ ਹੋ ਸਕਦਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਭਾਜਪਾ ਕੋਈ ਵੱਡਾ ਅਹੁਦਾ ਦੇ ਸਕਦੀ ਹੈ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਸੰਭਾਵਤ ਸੀਟਾਂ ਦੀ ਵੰਡ ਬਾਰੇ ਚਰਚਾ ਹੋਈ ਹੋ ਸਕਦੀ ਹੈ।

error: Content is protected !!