ਪੰਜਾਬ ਸਰਕਾਰ ਨੇ ਕਿਹਾ ਭਾਜਪਾ ਸਾਡੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ‘ਚ ਖਰੀਦਣ ਦਾ ਦੇ ਰਹੀ ਆਫਰ, ਭਾਜਪਾ ਵਾਲੇ ਕਹਿੰਦੇ ਸ਼ਰਮ ਕਰੋ ਤੁਹਾਨੂੰ ਤਾਂ ਅਸੀ 25 ਰੁਪਏ ਨਾ ਦੇਈਏ…

ਪੰਜਾਬ ਸਰਕਾਰ ਨੇ ਕਿਹਾ ਭਾਜਪਾ ਸਾਡੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ‘ਚ ਖਰੀਦਣ ਦਾ ਦੇ ਰਹੀ ਆਫਰ, ਭਾਜਪਾ ਵਾਲੇ ਕਹਿੰਦੇ ਸ਼ਰਮ ਕਰੋ ਤੁਹਾਨੂੰ ਤਾਂ ਅਸੀ 25 ਰੁਪਏ ਨਾ ਦੇਈਏ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਸਿਆਸਤ ਵਿੱਚ ਇਕ ਨਵਾਂ ਹੀ ਮਾਮਲਾ ਸਾਹਮਣੇ ਲਿਆ ਕੇ ਲੋਕਾਂ ਵਿੱਚ ਇਕ ਕਿਸਮ ਦੀ ਦਿਲਚਸਪੀ ਭਰ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਹਨਾਂ ਦੀ ਸਰਕਾਰ ਨੂੰ ਤੋੜਣ ਦੇ ਲਈ ਉਹਨਾਂ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦਾ ਆਫਰ ਦਿੱਤਾ ਹੈ। ਉਹਨਾਂ ਨੇ ਦੱਸਿਆ ਕਿ ਭਾਜਪਾ ਆਪਰੇਸ਼ਨ ਲੋਟਸ ਤਹਿਤ ਪੰਜਾਬ ‘ਚ ‘ਆਪ’ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੀ ਹੈ। ਇਸ ਸਬੰਧੀ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਭਾਜਪਾ ਨੇ ਵੀ ਆਮ ਆਦਮੀ ਸਰਕਾਰ ਉੱਪਰ ਪਲਟਵਾਰ ਕੀਤੇ ਹਨ। ਉਹਨਾਂ ਨੇ ਕਿਹਾ ਕਿ ਜੇਕਰ 25 ਕਰੋੜ ਦੇ ਹਿਸਾਬ ਨਾਲ 55 ਵਿਧਾਇਕਾਂ ਨੂੰ ਜੋੜਿਆ ਜਾਵੇ ਤਾਂ 1375 ਕਰੋੜ ਬਣਦੇ ਹਨ।

ਇਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਉਹਨਾਂ ਦੇ ਵਿਧਾਇਕਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਹਨ ਕਿ ਜੇਕਰ ਉਹਨਾਂ ਨੇ ਇਸ ਆਫਰ ਨੂੰ ਰੱਦ ਕੀਤਾ ਤਾਂ ਉਹਨਾਂ ਦੇ ਖਿਲਾਫ ਸੀਬੀਆਈ ਅਤੇ ਈਡੀ ਦੇ ਛਾਪੇ ਮਰਵਾ ਕੇ ਉਹਨਾਂ ਨੂੰ ਫਸਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਭਾਜਪਾ ਦਾ ਇਹ ਕੰਮ ਗੋਆ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਸਫਲ ਹੋਇਆ ਕਿਉਂਕਿ ਕਾਂਗਰਸ ਅਤੇ ਹੋਰ ਖੇਤਰੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਤੋੜਨਾ ਆਸਾਨ ਹੈ, ਪਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤੋੜਨਾ ਭਾਜਪਾ ਦੇ ਵੱਸ ਦੀ ਗੱਲ ਨਹੀਂ ਹੈ।

ਇਸ ਦੇ ਜਵਾਬ ਵਿੱਚ ਭਾਜਪਾ ਦੇ ਆਗੂਆਂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕਰ ਪਾ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਿੱਤ ਮੰਤਰੀ ਨੂੰ ਇਹ ਗੱਲ ਕਹਿਣ ਤੋਂ ਪਹਿਲਾਂ ਸ਼ਰਮ ਕਰਨੀ ਚਾਹੀਦੀ ਸੀ। ਉਹਨਾਂ ਨੇ ਕਿਹਾ ਕਿ ਇਹ 25 ਕਰੋੜ ਰੁਪਏ ਦੀ ਗੱਲ ਕਰ ਰਹੇ ਹਨ, ਆਪ ਵਿਧਾਇਕਾਂ ਨੂੰ ਤਾਂ ਕੋਈ 25 ਰੁਪਏ ਨਾ ਦੇਵੇ। ਭਾਜਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀਆਂ ਗੱਲਾਂ ਕਰ ਕੇ ਲੋਕਾਂ ਦਾ ਧਿਆਨ ਭਟਕਾ ਰਹੀ ਹੈ।

error: Content is protected !!