ਸਿੱਟ ਨੇ 6 ਘੰਟੇ ਬਿਠਾਈ ਰੱਖਿਆ ਸੁਖਬੀਰ ਬਾਦਲ ਨੂੰ, ਬਾਹਰ ਆ ਕੇ ਕਹਿੰਦਾ-ਜਿਨ੍ਹਾਂ ਦੇ ਦਿਲ ਸਾਫ ਹੁੰਦੇ ਨੇ ਉਨ੍ਹਾਂ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ…

ਸਿੱਟ ਨੇ 6 ਘੰਟੇ ਬਿਠਾਈ ਰੱਖਿਆ ਸੁਖਬੀਰ ਬਾਦਲ ਨੂੰ, ਬਾਹਰ ਆ ਕੇ ਕਹਿੰਦਾ-ਜਿਨ੍ਹਾਂ ਦੇ ਦਿਲ ਸਾਫ ਹੁੰਦੇ ਨੇ ਉਨ੍ਹਾਂ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ…

ਚੰਡੀਗੜ੍ਹ (ਵੀਓਪੀ ਬਿਊਰੋ) ਕੱਲ੍ਹ ਕੋਟਕਪੁਰਾ ਗੋਲ਼ੀਕਾਂਡ ਮਾਮਲੇ ਵਿੱਚ ਸਿੱਟ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਇਹ ਸਭ ਬਦਲਾਖੋਰੀ ਦੀ ਨੀਤੀ ਤਹਿਤ ਕਰਨ ਦਾ ਦੋਸ਼ ਲਾਇਆ ਹੈ। ਤੁਹਾਨੂੰ ਦੱਸ ਦੇਇਏ ਕਿ ਪਹਿਲਾਂ 30 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਰਗਾੜੀ ਬੇਅਦਬੀ ਕਾਂਡ ਮਾਮਲੇ ‘ਚ ਸਿੱਟ ਅੱਗੇ ਪੇਸ਼ ਹੋਣ ਦੇ ਲਈ ਨੋਟਿਸ ਜਾਰੀ ਕੀਤਾ ਸੀ ਪਰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਦੌਰਾਨ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਉਹਨਾਂ ਨੂੰ ਕੋਟਕਪੁਰਾ ਗੋਲ਼ੀਕਾਂਡ ਮਾਮਲੇ ਵਿੱਚ ਸਿੱਟ ਸਾਹਮਣੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।

ਕੱਲ੍ਹ ਚ਼ੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਗੇ ਪੇਸ਼ ਹੋਏ ਅਤੇ ਇਸ ਦੌਰਾਨ ਸਿੱਟ ਨੇ ਉਹਨਾਂ ਦੇ ਕੋਲੋਂ ਕਰੀਬ 6 ਘੰਟੇ ਲੰਬੀ ਪੁੱਛਗਿੱਛ ਕੀਤੀ।ਇਸ ਦੌਰਾਨ ਉਹਨਾਂ ਕੋਲੋਂ ਕੋਟਕਪੁਰਾ ਗੋਲ਼ੀਕਾਂਡ ਦੇ ਮਾਮਲੇ ਸਬੰਧੀ ਕਈ ਸਵਾਲ ਪੁੱਛੇ ਗਏ। ਤੁਹਾਨੂੰ ਦੱਸ ਦੇਈਏ ਕਿ 2015 ਵਿੱਚ ਕੋਟਕਪੁਰਾ ਘਟਨਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਅਤੇ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ ਅਤੇ ਇਹਨਾਂ ਕੋਲ ਹੀ ਗ੍ਰਹਿ ਵਿਭਾਗ ਵੀ ਸੀ। 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੇ ਪਾਟੇ ਹੋਏ ਅੰਗੇ ਮਿਲੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲਿਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ।

ਸਿੱਟ ਵੱਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਪ੍ਰੈੱਸ ਕਾਨਫਰੰਸ ਕਰ ਕੇ ਦੋਸ਼ ਲਾਏ ਕਿ ਇਹ ਸਾਰੀ ਜੋ ਪੁੱਛਗਿੱਛ ਦੇ ਨਾਮ ਉੱਪਰ ਧੱਕੇਸ਼ਾਹੀ ਹੋ ਰਹੀ ਹੈ, ਉਹ ਸਿਆਸੀ ਬਦਲਾਖੋਰੀ ਦੀ ਨੀਤੀ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ‘ਤੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚਾਹੇ ਐਸਆਈਟੀ ਉਸ ਨੂੰ 100 ਵਾਰ ਬੁਲਾ ਲਵੇ, ਉਹ ਆਉਣ ਨੂੰ ਤਿਆਰ ਹਾਂ ਪਰ ਅਸਲ ਦੋਸ਼ੀ ਫੜੇ ਜਾਣ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨਾਂ ਦਾ ਦਿਲ ਸਾਫ ਹੋਵੇ, ਉਹਨਾਂ ਡਰਣ ਦੀ ਲੋੜ ਨਹੀਂ ਹੁੰਦੀ। ਬਿਕਰਮ ਮਜੀਠਿਆ ਉਤੇ ਵੀ ਇਨ੍ਹਾਂ ਨੇ ਝੂਠਾ ਕੇਸ ਪਾਇਆ ਸੀ, ਹਾਈਕੋਰਟ ਨੇ ਉਨ੍ਹਾਂ ਨੂੰ ਝਾੜ ਪਾਈ ਸੀ।

error: Content is protected !!