Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
16
ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੁੱਖ ਸ਼ੂਟਰ ਕੀਤੇ ਗਿ੍ਰਫਤਾਰ, ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰਨ ਦੀ ਕੀਤੀਆਂ ਸਨ ਨਾਕਾਮ ਕੋਸ਼ਿਸ਼ਾਂ
Latest News
National
Punjab
ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੁੱਖ ਸ਼ੂਟਰ ਕੀਤੇ ਗਿ੍ਰਫਤਾਰ, ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰਨ ਦੀ ਕੀਤੀਆਂ ਸਨ ਨਾਕਾਮ ਕੋਸ਼ਿਸ਼ਾਂ
September 16, 2022
editor
ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੁੱਖ ਸ਼ੂਟਰ ਕੀਤੇ ਗਿ੍ਰਫਤਾਰ, ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰਨ ਦੀ ਕੀਤੀਆਂ ਸਨ ਨਾਕਾਮ ਕੋਸ਼ਿਸ਼ਾਂ
ਚੰਡੀਗੜ (ਵੀਓਪੀ ਬਿਊਰੋ) ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਜੱਗੂ ਭਗਵਾਨਪੁਰੀਆ-ਲਾਰੈਂਸ ਬਿਸਨੋਈ ਗੈਂਗ ਨੂੰ ਵੱਡਾ ਝਟਕਾ ਦਿੰਦਿਆਂ ਸ਼ੁੱਕਰਵਾਰ ਨੂੰ ਇਸ ਗਿਰੋਹ ਦੇ ਦੋ ਮੁੱਖ ਸ਼ੂਟਰਾਂ ਨੂੰ ਗਿ੍ਰਫਤਾਰ ਕਰ ਲਿਆ ਹੈ| ਜੋ ਨਾ ਕੇਵਲ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਸਨਸਨੀਖੇਜ਼ ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦੇ ਸਨ , ਪਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰਨ ਦੀਆਂ ਕਈ ਕੋਸ਼ਿਸ਼ਾਂ ਕਰ ਚੁੱਕੇ ਸਨ।
ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਦੀਪ ਸਿੰਘ ਉਰਫ ਤੂਫਾਨ ਉਰਫ ਮਨੂ (24) ਵਾਸੀ ਬਟਾਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਰਈਆ (30) ਵਾਸੀ ਅੰਮਿ੍ਰਤਸਰ ਵਜੋਂ ਹੋਈ ਹੈ। ਉਕਤ ਗੈਂਗਸਟਰ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਪੁਲਿਸ ਨੂੰ ਕਤਲ, ਡਕੈਤੀ, ਜ਼ਬਰਨ-ਵਸੂਲੀ, ਕਾਰਾਂ ਦੀ ਖੋਹ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਨੇ ਇਨਾਂ ਕੋਲੋਂ ਚਾਰ ਆਧੁਨਿਕ ਹਥਿਆਰ ਜਿਨਾਂ ਵਿੱਚ ਇੱਕ .30 ਕੈਲੀਬਰ ਚੀਨੀ ਪਿਸਤੌਲ, ਇੱਕ .45 ਕੈਲੀਬਰ ਪਿਸਤੌਲ ਟੌਰਸ ਯੂ.ਐਸ.ਏ., ਇੱਕ .357 ਕੈਲੀਬਰ ਮੈਗਨਮ ਰਿਵਾਲਵਰ ਅਤੇ ਇੱਕ .32 ਕੈਲੀਬਰ ਪਿਸਤੌਲ ਸ਼ਾਮਲ ਹਨ, ਸਮੇਤ 36 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਕਾਰਵਾਈ ਏ.ਜੀ.ਟੀ.ਐਫ. ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਪੱਛਮੀ ਬੰਗਾਲ ਵਿੱਚ ਭਾਰਤ-ਨੇਪਾਲ ਬਾਰਡਰ ਤੋਂ ਕਾਬੂ ਕੀਤੇ ਜਾਣ ਤੋਂ ਮਹਿਜ਼ ਪੰਜ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ , ਜਦੋਂ ਉਹ ਆਪਣੇ ਦੋ ਸਹਿਯੋਗੀਆਂ ਸਣੇ ਨੇਪਾਲ ਤੋਂ ਅੱਗੇ ਭੂਟਾਨ ਰਾਹੀਂ ਥਾਈਲੈਂਡ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਗੈਂਗ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਕਰਨ ਦੀ ਸਾਜ਼ਿਸ਼ ਵੀ ਰਚੀ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ‘ਤੇ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਦੇਖ-ਰੇਖ ਵਿੱਚ ਏ.ਆਈ.ਜੀ .ਏ.ਜੀ.ਟੀ.ਐੱਫ. ਸੰਦੀਪ ਗੋਇਲ ਦੀ ਅਗਵਾਈ ਵਿੱਚ ਏ.ਜੀ.ਟੀ.ਐੱਫ. ਦੀ ਟੀਮ ਨੇ ਅੰਮਿ੍ਰਤਸਰ ਦਿਹਾਤੀ ਦੇ ਰਾਜਾ ਸਾਂਸੀ ਇਲਾਕੇ ਦੇ ਪਿੰਡ ਹਰਸਾ ਛੀਨਾ ਤੋਂ ਮਨੀ ਰਈਆ ਨੂੰ ਗਿ੍ਰਫਤਾਰ ਕੀਤਾ, ਜਦਕਿ ਦੋਸ਼ੀ ਮਨਦੀਪ ਤੂਫਾਨ ਨੂੰ ਤਰਨਤਾਰਨ ਜ਼ਿਲੇ ਦੇ ਵੈਰੋਵਾਲ ਦੇ ਪਿੰਡ ਖੱਖ ਤੋਂ ਗਿ੍ਰਫਤਾਰ ਕੀਤਾ ਗਿਆ। ਏ.ਜੀ.ਟੀ.ਐਫ. ਟੀਮ ਵਿੱਚ ਡੀਐਸਪੀ ਬਿਕਰਮ ਬਰਾੜ, ਐਸਪੀ ਅਭਿਮਨਿਊ ਰਾਣਾ, ਡੀਐਸਪੀ ਪਰਮਿੰਦਰ ਰਾਜਨ ਅਤੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਸ਼ਾਮਲ ਸਨ, ਜਦੋਂ ਕਿ ਡੀ.ਸੀ.ਪੀ. ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਅੰਮਿ੍ਰਤਸਰ ਕਮਿਸ਼ਨਰੇਟ ਦੀ ਪੁਲਿਸ ਟੀਮ ਨੇ ਵੀ ਏਜੀਟੀਐਫ ਟੀਮ ਨੂੰ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਸਹਿਯੋਗ ਦਿੱਤਾ ।
ਉਨਾਂ ਕਿਹਾ, “ਸ਼ੁਰੂਆਤ, ਇਨਾਂ ਦੋ ਸ਼ੂਟਰਾਂ ਨੂੰ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨਾਂ ਨੇ ਗੈਂਗਸਟਰ ਕਪਿਲ ਪੰਡਿਤ ਅਤੇ ਸਚਿਨ ਥਾਪਨ ਨਾਲ ਮਿਲ ਕੇ ਫਰਵਰੀ 2022 ਵਿੱਚ ਦੋ-ਤਿੰਨ ਵਾਰ ਮੂਸੇਵਾਲੇ ਦੇ ਪਿੰਡ ਵਿਖੇ ਉਸਦੀ ਰੇਕੀ ਕੀਤੀ ਸੀ ਅਤੇ ਪੁਲਿਸ ਦੀਆਂ ਫਰਜ਼ੀ ਵਰਦੀਆਂ ਦਾ ਇੰਤਜਾਮ ਵੀ ਕਰ ਲਿਆ ਸੀ, ਪਰ ਕਈ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਹ ਅਸਫਲ ਰਹੇ ਸਨ। ” ਉਨਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੋਲਡੀ ਬਰਾੜ ਅਤੇ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੀ ਜਾਨ ਲੈਣ ਲਈ ਦੋ ਵੱਖ-ਵੱਖ ਟੀਮਾਂ ਭੇਜੀਆਂ ਸਨ, ਜਿਸ ਲਈ ਉਨਾਂ ਨੇ ਕਾਫੀ ਸਮਾਂ ਪਹਿਲਾਂ ਵਿਉਂਤਬੰਦੀ ਸੁਰੂ ਕਰ ਦਿੱਤੀ ਸੀ।
ਡੀ.ਜੀ.ਪੀ. ਨੇ ਦੱਸਿਆ ਕਿ ਇਸ ਤੋਂ ਬਾਅਦ ਸਤਵੀਰ ਸਿੰਘ (ਪਹਿਲਾਂ ਹੀ ਗਿ੍ਰਫਤਾਰ) 20 ਮਈ, 2022 ਨੂੰ ਤੂਫਾਨ ਅਤੇ ਮਨੀ ਰਈਆ ਨੂੰ ਆਪਣੀ ਫਾਰਚੂਨਰ ਕਾਰ ਵਿੱਚ ਬਠਿੰਡਾ ਲਿਆਇਆ ਅਤੇ ਉਨਾਂ ਨੂੰ ਮਨੂ ਅਤੇ ਪਿ੍ਰਅਵਰਤ ਫੌਜੀ ਨਾਲ ਮਿਲਾਇਆ, ਜੋ ਕਿ ਮੂਸੇਵਾਲੇ ਨੂੰ ਜਾਨੋਂ ਮਾਰਨ ਲਈ ਭੇਜੀ ਗਈ ਦੂਜੀ ਟੀਮ ਸੀ। ਉਨਾਂ ਦੱਸਿਆ ਕਿ ਜਦੋਂ ਉਹ ਬਠਿੰਡਾ ਵਿੱਚ ਰਹਿੰਦੇ ਸਨ ਤਾਂ ਉਹ ਗੋਲਡੀ ਬਰਾੜ ਦੇ ਨੇੜਲੇ ਸੰਪਰਕ ਵਿੱਚ ਸਨ।
ਉਨਾਂ ਕਿਹਾ ਕਿ ਇਨਾਂ ਦੋਵਾਂ ਗੈਂਗਸਟਰਾਂ ਦੀ ਗਿ੍ਰਫਤਾਰੀ ਨਾਲ ਪੰਜਾਬ ਪੁਲਿਸ ਨੂੰ ਮੋਹਾਲੀ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਵਿਚ ਵੀ ਵੱਡੀ ਲੀਡ ਮਿਲੀ ਹੈ ਕਿਉਂਕਿ ਇਹ ਦੋਵੇਂ ਗੈਂਗਸਟਰਾਂ ਸਾਲ 2021 ਵਿੱਚ ਵਿਰੋਧੀ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਸਮੇਂ ਦੀਪਕ ਝੱਜਰ ਅਤੇ ਦਿਵਿਆਂਸ਼ੂ ਦੇ ਨਾਲ ਸਨ। ਜਿਕਰਯੋਗ ਹੈ ਕਿ ਦੀਪਕ ਝੱਜਰ ਅਤੇ ਦੇਵਯਾਂਸੂ ਆਰਪੀਜੀ ਹਮਲੇ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਹਨ।
ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਜੰਗ ਵਿੱਚ ਪ੍ਰਾਪਤੀਆਂ ਦੀ ਸੂਚੀ ਵਿੱਚ ਇਹ ਇੱਕ ਹੋਰ ਸਫ਼ਲਤਾ ਹੈ।
Post navigation
‘ਆਪ’ ਸਰਕਾਰ ਦੀ ਤੋਤਲੇਬਾਜ਼ੀ ਨੀਤੀ; ਲੋਕ ਲੁਭਾਣੀਆਂ ਸਕੀਮਾਂ ਹਾਈ ਕੋਰਟ ‘ਚ ਹੋ ਰਹੀਆਂ ਨੇ ਫੇਲ੍ਹ, ਘਰ-ਘਰ ਰਾਸ਼ਨ ਸਕੀਮ ਤੋਂ ਬਾਅਦ ਹੁਣ ‘ਇਕ ਵਿਧਾਇਕ, ਇਕ ਪੈਨਸ਼ਨ’ ਸਕੀਮ ਬਾਰੇ ਵੀ ਹਾਈ ਕੋਰਟ ਨੇ ਕਹੀ ਇਹ ਗੱਲ…
ਅਕਾਲੀਆਂ ਅਤੇ ਕਾਂਗਰਸੀਆਂ ਨੂੰ ਝਟਕਾ, ਲੁਧਿਆਣਾ ਦੇ ਕਈ ਕੌਂਸਲਰ ‘ਆਪ’ ਵਿੱਚ ਸ਼ਾਮਿਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us