ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਮੋਹਾਲੀ ਦੇ ਹਸਪਤਾਲ ‘ਚ ਕਰਵਾਇਆ ਦਾਖਲ, ਕਤਲਕਾਂਡ ਤੋਂ ਬਾਅਦ ਸਦਮੇ ‘ਚ ਰਹਿਣ…

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਮੋਹਾਲੀ ਦੇ ਹਸਪਤਾਲ ‘ਚ ਕਰਵਾਇਆ ਦਾਖਲ, ਕਤਲਕਾਂਡ ਤੋਂ ਬਾਅਦ ਸਦਮੇ ‘ਚ ਰਹਿਣ…

ਮੋਹਾਲੀ (ਵੀਓਪੀ ਬਿਊਰੋ) ਪੰਜਾਬ ਸਿੰਗਰ-ਰੈਪਰ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਇਨਸਾਫ ਲਈ ਸੰਘਰਸ਼ ਦੀ ਲੜਾਈ ਲੜ ਰਹੇ ਉਹਨਾਂ ਦੇ ਪਿਤਾ ਬਲਕੌਰ ਸਿੰਘ ਦੀ ਕੱਲ੍ਹ ਰਾਤ ਅਚਾਨਤ ਸਿਹਤ ਵਿਗੜ ਗਈ ਅਤੇ ਇਸ ਦੌਰਾਨ ਉਹਨਾਂ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਉਹਨਾਂ ਦਾ ਇਲਾਜ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਚੱਲ ਰਿਹਾ ਹੈ। ਇਸ ਦੌਰਾਨ ਉਸ ਦੇ ਕਈ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੀ ਉਹਨਾਂ ਦੀ ਸੰਭਾਲ ਦੇ ਲਈ ਉਹਨਾਂ ਦੇ ਨਾਲ ਹਨ।

ਮੁੱਢਲੀ ਜਾਣਕਾਰੀ ਮੁਤਾਬਕ ਡਾਕਟਰਾਂ ਨੇ ਦੱਸਿਆ ਹੈ ਕਿ ਬਲਕੌਰ ਸਿੰਘ ਨੰ ਸਾਹ ਲੈਣ ਵਿੱਚ ਕੁਝ ਤਕਲੀਫ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪਰਿਵਾਰ ਅਨੁਸਾਰ ਡਾਕਟਰ ਨੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਆਉਣ ਦੀ ਹਾਮੀ ਭਰੀ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਲਗਾਤਾਰ ਸੰਘਰਸ਼ ਦੀ ਲੜਾਈ ਲੜ ਰਹੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਧੀ ਕਰ ਰਹੇ ਹਨ ਕਿਉੰਕਿ ਕਤਲਕਾਂਡ ਦੇ ਅਸਲ ਦੋਸ਼ੀ ਅਜੇ ਪਕੜ ਤੋਂ ਬਾਹਰ ਹਨ।

ਇਸ ਦੌਰਾਨ ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਇਨਸਾਫ ਲਈ ਸੰਘਰਸ਼ ਦੀ ਲੜਾਈ ਲੜ ਰਿਹਾ ਹੈ। ਇਸ ਦੌਰਾਨ ਇਹ ਆਪਣੇ ਬੇਟੇ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹਨ ਅਤੇ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਮੰਗ ਕਰ ਰਹੇ ਹਨ।

error: Content is protected !!