ਮਜੀਠੀਆ ਨੇ ਕਿਹਾ-ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੀ ਸਕੀਮ ਲਾਈ ਬੈਠੇ ‘ਆਪ’ ਦੇ ਆਪਣੇ ਹੀ ਵਿਧਾਇਕ, ਵਿੱਤ ਮੰਤਰੀ ਚੀਮਾ ਦੇ ਬਿਆਨ ਨੂੰ ਦੱਸਿਆ…

ਮਜੀਠੀਆ ਨੇ ਕਿਹਾ-ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੀ ਸਕੀਮ ਲਾਈ ਬੈਠੇ ‘ਆਪ’ ਦੇ ਆਪਣੇ ਹੀ ਵਿਧਾਇਕ, ਵਿੱਤ ਮੰਤਰੀ ਚੀਮਾ ਦੇ ਬਿਆਨ ਨੂੰ ਦੱਸਿਆ…

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਜੀਠਾ ਹਲਕੇ ਤੋਂ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਗਾਤਾਰ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ ਉੱਪਰ ਲਿਆ ਹੋਇਆ ਹੈ। ਪਹਿਲਾਂ ਜਿੱਥੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੂਬ ਟਾਰਗੈਟ ਕਰਦੇ ਹੋਏ ਛੱਲਾ ਤਕ ਕਹਿ ਦਿੱਤੀ ਸੀ ਅਤੇ ਕਿਹਾ ਸੀ ਕਿ ਚੰਨੀ ਤਾਂ ਹੁਣ ਕਿਤੇ ਵੀ ਦਿਖਾਈ ਹੀ ਨਹੀਂ ਦੇ ਰਿਹਾ। ਇਸ ਤੋਂ ਬਾਅਦ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਵੀ ਲਗਾਤਾਰ ਹਮਲਾਵਰ ਹਨ ਅਤੇ ਇਸ ਦੌਰਾਨ ਉਹਨਾਂ ਨੇ ਪਿੱਛਲੇ ਦਿਨੀਂ ਇਕ ਪ੍ਰੈੱਸ ਕਾਨਫਰੰਸ ਕਰ ਕੇ ਵੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਜਗ-ਜਾਹਿਰ ਕੀਤਾ ਸੀ।

ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਜੀਠਾ ਹਲਕੇ ਤੋਂ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਿਵੰਦ ਕੇਜਰੀਵਾਲ ਖਿਲਾਫ ਜੰਮ ਕੇ ਹਮਲਾ ਬੋਲਿਆ ਹੈ ਅਤੇ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ (ਆਮ ਆਦਮੀ ਪਾਰਟੀ) ਪੂਰੀ ਤਰਹਾਂ ਦੇ ਨਾਲ ਬਿਖਰੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਜੀਠਾ ਹਲਕੇ ਤੋਂ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਕਿਹਾ ਕਿ ਉਹ ਗੁਰੂ ਘਰ ਵਿਖੇ ਸ਼ੁਕਰਾਨਾ ਕਰਨ ਆਏ ਹਨ ਅਤੇ ਇਸ ਦੌਰਾਨ ਹੀ ਉਹਨਾਂ ਨੇ ਉਕਤ ਪ੍ਰਗਟਾਵਾ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਜੀਠਾ ਹਲਕੇ ਤੋਂ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਇਸ ਸਮੇਂ ‘ਆਲ ਇਜ ਨਾਟ ਵੈੱਲ’ ਹੈ ਕਿਉਂਕਿ ਭਗਵੰਤ ਮਾਨ ਨੂੰ ਬਦਲਣ ਦੀ ਗੱਲ ਵੀ ਚੱਲ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰ ਬਿਆਨ ਮੁੱਖ ਮੰਤਰੀ ਦੇ ਬਿਆਨ ਦੇ ਉਲਟ ਦੇ ਰਹੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਖੁਦ ਦੇ ਵਿਧਾਇਕ ਹੀ ਕਿਤੇ ਨਾ ਕਿਤੇ ਆਪਣਾ ਮੁੱਖ ਮੰਤਰੀ ਬਦਲਣ ਦੇ ਇਸ਼ਾਰੇ ਕਰ ਰਹੇ ਹਨ। ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਵੇਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਬਿਆਨ ਆ ਰਹੇ ਹਨ ਤਾਂ ਇਸ ਨਾਲ ਭਵਿੱਖ ‘ਚ ਫੇਰਬਦਲ ਦੀ ਸੰਭਾਵਨਾ ਜਾਪਦੀ ਹੈ।

error: Content is protected !!