ਜਰਮਨੀ ‘ਚ ਨਿਵੇਸ਼ ਦੇ ਨਾਂ ‘ਤੇ ਮੁੱਖ ਮੰਤਰੀ ਮਾਨ ਨੇ ਕਰਵਾ ਦਿੱਤੀ ਬੇਇੱਜ਼ਤੀ, ਸਿਆਸੀ ਵਿਰੋਧੀਆਂ ਨੇ ਕਿਹਾ ਸ਼ਰਾਬ ਦੇ ਨਸ਼ੇ ‘ਚ ਸੀ ਤਾਂ ਅਗਲਿਆਂ ਨੇ ਜ਼ਹਾਜ਼ ਵਿੱਚੋਂ ਬਾਹਰ ਕੱਢ ਦਿੱਤਾ…

ਜਰਮਨੀ ‘ਚ ਨਿਵੇਸ਼ ਦੇ ਨਾਂ ‘ਤੇ ਮੁੱਖ ਮੰਤਰੀ ਮਾਨ ਨੇ ਕਰਵਾ ਦਿੱਤੀ ਬੇਇੱਜ਼ਤੀ, ਸਿਆਸੀ ਵਿਰੋਧੀਆਂ ਨੇ ਕਿਹਾ ਸ਼ਰਾਬ ਦੇ ਨਸ਼ੇ ‘ਚ ਸੀ ਤਾਂ ਅਗਲਿਆਂ ਨੇ ਜ਼ਹਾਜ਼ ਵਿੱਚੋਂ ਬਾਹਰ ਕੱਢ ਦਿੱਤਾ…

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਯਾਤਰਾ ਦੌਰਾਨ ਆਮ ਆਦਮੀ ਪਾਰਟੀ ਨੇ ਕਿੰਨੀਆਂ ਵੀ ਸ਼ੈਕੀਆਂ ਮਾਰੀਆਂ ਸਨ , ਉਹ ਉਸ ਸਮੇਂ ਮਿੱਟੀ ਹੋ ਗਈਆਂ ਜਦ ਜਰਮਨੀ ਤੋਂ ਵਾਪਸ ਦਿੱਲੀ ਲਈ ਰਵਾਨਾ ਹੋਣ ਸਮੇਂ ਉਹਨਾਂ ਨੂੰ ਫਰੈਂਕਫਰਟ ਹਵਾਈ ਅੱਡੇ ‘ਤੇ ਹਵਾਈ ਜ਼ਹਾਜ਼ ਵਿੱਚੋਂ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਨੂੰ ਵੀ ਇਕ ਨਵੀਂ ਹਵਾ ਮਿਲ ਗਈ ਅਤੇ ਇਸ ਦੌਰਾਨ ਵਿਰੋਧੀਆਂ ਨੇ ਵੀ ਆਮ ਆਦਮੀ ਪਾਰਟੀ ਉੱਪਰ ਤੰਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਸਿਆਸੀ ਵਿਰੋਧੀਆਂ ਨੇ ਤਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਕੀਤਾ ਹੋਇਆ ਸੀ ਅਤੇ ਇਸ ਕਾਰਨ ਹੀ ਉਹਨਾਂ ਨੂੰ ਫਲਾਈਟ ਵਿੱਚੋਂ ਉਤਾਰ ਦਿੱਤਾ ਗਿਆ ਸੀ।

ਦੂਜੇ ਪਾਸੇ ਇਸ ਮਾਮਲੇ ਸਬੰਧੀ ਸਫਾਈ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਇੰਨਾਂ ਅਫਵਾਹਾਂ ਨੂੰ ਝੂਠ ਦੱਸਦੇ ਹੋਏ ਨਾਕਾਰਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਰਕਰੀ ਉਸ ਸਮੇਂ ਵੀ ਹੋਈ ਸੀ ਜਦ ਉਹਨਾਂ ਨੇ ਬੀਐੱਮਡਬਲਿਊ ਨਾਲ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਕੰਪਨੀ ਹੁਣ ਇਕ ਯੂਨਿਟ ਪੰਜਾਬ ਵਿੱਚ ਸਥਾਪਿਤ ਕਰਨ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਬੀਐੱਮਡਬਲਿਊ ਦੀ ਭਾਰਤੀ ਯੂਨਿਟ ਵੱਲੋਂ ਇਸ ਗੱਲ ਤੋਂ ਇਨਕਾਰ ਕਰਨ ਤੋਂ ਬਾਅਦ ਕਿ ਉਹ ਪੰਜਾਬ ਵਿੱਚ ਯੂਨਿਟ ਸਥਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ। ਇਹਨਾਂ ਕਾਰਨਾਂ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਵਿਦੇਸ਼ੀ ਯਾਤਰਾ ਵਿਵਾਦਾਂ ਵਿੱਚ ਘਿਰੀ ਹੋਈ ਹੈ।

ਇਸ ਦੌਰਾਨ ਪਾਰਟੀ ਮੈਂਬਰਾਂ ਨੇ ਕਿਹਾ ਹੈ ਕਿ ਸਿਆਸੀ ਵਿਰੋਧੀਆਂ ਦਾ ਗੰਦੀਆਂ ਚਾਲਾਂ ਵਾਲਾ ਵਿਭਾਗ ਸਾਡੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਇਹ ਕੂੜ ਪ੍ਰਚਾਰ ਕਰ ਰਿਹਾ ਹੈ। ਉਹ ਇਹ ਹਜ਼ਮ ਨਹੀਂ ਕਰ ਸਕਦੇ ਕਿ ਮੁੱਖ ਮੰਤਰੀ ਮਾਨ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਤੈਅ ਪ੍ਰੋਗਰਾਮ ਮੁਤਾਬਕ ਵਾਪਸ ਪਰਤ ਰਹੇ ਹਨ। ਉਨ੍ਹਾਂ ਨੇ ਐਤਵਾਰ ਰਾਤ ਨੂੰ ਇੱਥੇ ਉਤਰਨਾ ਸੀ ਅਤੇ ਉਹ ਪਹਿਲਾਂ ਹੀ ਦਿੱਲੀ ਪਹੁੰਚ ਚੁੱਕੇ ਹਨ, ”ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਕਿਹਾ, “ਇਨ੍ਹਾਂ ਰਿਪੋਰਟਾਂ ਨੇ ਸਾਰੇ ਪੰਜਾਬੀਆਂ ਨੂੰ ਸ਼ਰਮਸਾਰ ਕੀਤਾ ਹੈ।” ਇਸ ਤੋਂ ਇਲਾਵਾ ਕਾਂਗਰਸ ਦੇ ਆਗੂਆਂ ਸੁਖਪਾਲ ਖਹਿਰਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਕੋਲੋਂ ਸਫਾਈ ਮੰਗੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਹਾਲਤ ਅਜਿਹੀ ਸੀ ਕਿ ਉਹ ਜਹਾਜ਼ ‘ਤੇ ਚੜ੍ਹਨ ਦੇ ਯੋਗ ਨਹੀਂ ਸਨ, ਇਸ ਲਈ ਉਨ੍ਹਾਂ ਨੂੰ ਹੇਠਾਂ ਉਤਾਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਾਮਾਨ ਵੀ ਜਹਾਜ਼ ਤੋਂ ਉਤਾਰ ਦਿੱਤਾ ਗਿਆ। ਪ੍ਰਤਾਪ ਬਾਜਵਾ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਜਹਾਜ਼ ‘ਚ ਬੈਠੇ ਏਅਰਲਾਈਨਜ਼ ਅਤੇ ਕੁਝ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਬਾਜਵਾ ਨੇ ਮਾਨ ਨੂੰ ਉਤਾਰਨ ਦੇ ਮਾਮਲੇ ਦੀ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

error: Content is protected !!