Skip to content
Sunday, January 19, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
19
ਜੋਗੀ’ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੀ ਖ਼ੌਫ਼ਨਾਕ ਤ੍ਰਾਸਦੀ ਦੀ ਸੱਚੀ ਤਸਵੀਰ: ਭਾਜਪਾ ਸਿੱਖ ਆਗੂ…
Entertainment
Latest News
Punjab
ਜੋਗੀ’ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੀ ਖ਼ੌਫ਼ਨਾਕ ਤ੍ਰਾਸਦੀ ਦੀ ਸੱਚੀ ਤਸਵੀਰ: ਭਾਜਪਾ ਸਿੱਖ ਆਗੂ…
September 19, 2022
Voice of Punjab
‘ਜੋਗੀ’ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੀ ਖ਼ੌਫ਼ਨਾਕ ਤ੍ਰਾਸਦੀ ਦੀ ਸੱਚੀ ਤਸਵੀਰ: ਭਾਜਪਾ ਸਿੱਖ ਆਗੂ
ਅੰਮ੍ਰਿਤਸਰ (ਵੀਓਪੀ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਬਾਲੀਵੁੱਡ ਮੂਵੀ ’ਜੋਗੀ’ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਖ਼ੌਫ਼ਨਾਕ ਤ੍ਰਾਸਦੀ ਨੂੰ ਪੂਰੀ ਦੁਨੀਆ ਦੇ ਰੂਬਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਲੰਮੇ ਸਮੇਂ ਤੋਂ ਇਨਸਾਫ਼ ਨੂੰ ਉਡੀਕ ਰਹੇ ਹਜ਼ਾਰਾਂ ਬੇਕਸੂਰ ਪੀੜਤਾਂ ਨੂੰ ਇਨਸਾਫ਼ ਦਿਵਾਉਣ ’ਚ ਸਰਕਾਰੀ ਤੰਤਰ ਨੂੰ ਮਜਬੂਰ ਕਰਨ ’ਚ ਭੂਮਿਕਾ ਨਿਭਾਉਂਦੀਆਂ ਹਨ। ਜਿਸ ਲਈ ਨਿਰਦੇਸ਼ਕ ਅਲੀ ਅੱਬਾਸ ਜ਼ਫ਼ਰ ਅਤੇ ਅਦਾਕਾਰ ਦਿਲਜੀਤ ਦੁਸਾਂਝ ਸਮੇਤ ਪੂਰੀ ਟੀਮ ਵਧਾਈ ਦੇ ਪਾਤਰ ਹਨ।
ਉਨ੍ਹਾਂ ਕਿਹਾ ਕਿ 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੀ ਹਾਕਮ ਧਿਰ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਯੋਜਨਾਬੱਧ ਸਮੂਹਿਕ ਕਤਲੇਆਮ ਸੀ। ਸਾਰਾ ਸਿਸਟਮ ਸਿੱਖਾਂ ਦੇ ਵਿਰੁੱਧ ਭੁਗਤਿਆ। ਰਾਜੀਵ ਗਾਂਧੀ ਦਾ ’’ਬੜਾ ਦਰੱਖਤ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ’’ ਨੇ ਕਾਤਲ ਧਾੜਾਂ ਨੂੰ ਹਲਾਸ਼ੇਰੀ ਦਿੱਤੀ। ਸਿੱਖਾਂ ’ਤੇ ਕਹਿਰ ਵਰਤਾਉਂਦਿਆਂ ਮਨੁੱਖਤਾ ਅਤੇ ਸਭਿਅਤਾ ਦੇ ਘਾਣ ਦੀ ਉਹ ਦਾਸਤਾਨ ਲਿਖੀ ਗਈ ਜਿਸ ਬਾਰੇ ਕਦੀ ਸੁਪਨੇ ’ਚ ਵੀ ਨਹੀਂ ਸੋਚਿਆ ਸੀ। ਦਿੱਲੀ ਸਮੇਤ ਦੇਸ਼ ਭਰ ’ਚ ਨਵੰਬਰ ’84 ਦੇ ਪਹਿਲੇ ਹਫ਼ਤੇ ’ਚ ਸਿੱਖ ਹੋਣ ਦਾ ਮਤਲਬ ਮੌਤ ਸੀ। ਦੇਸ਼ ਨੂੰ ਅਜ਼ਾਦ ਕਰਾਉਣ ਅਤੇ ਪੁਨਰ ਨਿਰਮਾਣ ’ਚ ਸਭ ਤੋਂ ਵੱਧ ਖ਼ੂਨ ਵਹਾਉਣ ਵਾਲੀ ਸਿੱਖ ਕੌਮ ਨੇ ਕਦੀ ਨਹੀਂ ਸੋਚਿਆ ਕਿ 37 ਸਾਲ ਬਾਅਦ ਉਸੇ ਦੇਸ਼ ਵਿਚ ਇਸ ਨੂੰ ਬੇਆਬਰੂ ਹੋਣ ਦਾ ਦਰਦ ਸਹਿਣਾ ਪਵੇਗਾ। ਸਿੱਖਾਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਜਾਵੇਗਾ ਕਿਉਂਕਿ ਉਨ੍ਹਾਂ ਨੇ ਸਿਰਾਂ ’ਤੇ ਪੱਗਾਂ ਬੰਨੀਆਂ ਅਤੇ ਦਾੜ੍ਹੀਆਂ ਰੱਖੀਆਂ ਹੋਈਆਂ ਸਨ? ਦਿੱਲੀ ਸਮੇਤ ਦੇਸ਼ ਦੇ 18 ਸੂਬਿਆਂ ਦੇ ਸੌ ਤੋਂ ਵੱਧ ਸ਼ਹਿਰਾਂ ’ਚ ਸਿੱਖਾਂ ਦੀ ਕਰੋੜਾਂ ਦੀ ਸੰਪਤੀ ਲੁੱਟੀ ਅਤੇ ਫੂਕੀ ਗਈ। 7000 ਤੋਂ ਵੱਧ ਨਿਰਦੋਸ਼ ਸਿੱਖਾਂ ਨੂੰ ਬੇਰਹਿਮੀ ਨਾਲ ਕੋਹ ਕੋਹ ਕੇ ਮਾਰਿਆ ਗਿਆ। ਦਿਨ ਦਿਹਾੜੇ ਧੀਆਂ ਭੈਣਾਂ ਦੀ ਜਿਵੇਂ ਬੇਪਤੀ ਕੀਤੀ ਗਈ ਉਹ ਰੂਹ ਕੰਬਾਉਣ ਵਾਲੀ ਸੀ।
ਸਰਕਾਰੀ ਰਿਕਾਰਡ ਮੁਤਾਬਿਕ ਇਕੱਲੇ ਦਿੱਲੀ ’ਚ ਹੀ 2733 ਸਿੱਖ ਕਤਲ ਹੋਏ। ਇਨਸਾਫ਼ ਅਤੇ ਦੋਸ਼ੀਆਂ ਦੀ ਸ਼ਨਾਖ਼ਤ ਲਈ ਮਰਵਾਹਾ ਕਮੇਟੀ ਤੋਂ ਲੈ ਕੇ ਨਾਨਾਵਤੀ ਕਮਿਸ਼ਨ ਤਕ 30 ਸਾਲਾਂ ’ਚ ਜਾਂਚ ਦੇ 10 ਕਮਿਸ਼ਨਾਂ ਬਣਾਏ ਗਏ। ਕਤਲੇਆਮ ਸੰਬੰਧੀ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਅਗਸਤ 2005 ਨੂੰ ਲੋਕ ਸਭਾ ਵਿਚ ਰੱਖੀ ਗਈ ਤਾਂ ਉਸ ਸਮੇਂ ਵਿਸ਼ਵ ਦੇ ਸਭ ਤੋਂ ਵੱਡੀ ਜਮਹੂਰੀਅਤ ਦੇ ਤਿੰਨੇ ਸਤੰਭ ਹਿੱਲਦੇ ਨਜ਼ਰ ਆਏ। ਨਾਨਾਵਤੀ ਕਮਿਸ਼ਨ ਨੇ ਦਿਨ ਦਿਹਾੜੇ ਹਜ਼ਾਰਾਂ ਨਿਰਦੋਸ਼ਾਂ ਦੇ ਕਤਲਾਂ ਲਈ ਮੌਕੇ ਦੀ ਕਾਂਗਰਸ ਸਰਕਾਰ ਅਤੇ ਕਾਂਗਰਸੀ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਫਿਰ ਵੀ ਕਮਿਸ਼ਨ ਵੱਲੋਂ ਦੋਸ਼ੀ ਠਹਿਰਾਏ ਗਏ ਕਾਂਗਰਸੀ ਆਗੂਆਂ ਵਿਰੁੱਧ ਕਾਰਵਾਈ ਕਰਨ ਤੋਂ ਸਰਕਾਰ ਨੇ ਨਾ ਕੇਵਲ ਇਨਕਾਰ ਕਰ ਦਿੱਤਾ ਸਗੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਗਈ । ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਦਿਆਂ ਕਤਲੇਆਮ ਨੂੰ ਅੰਜਾਮ ਦੇਣ ਵਾਲੇ ਕਾਂਗਰਸੀ ਆਗੂਆਂ ਐਚ ਕੇ ਐਲ ਭਗਤ, ਕਮਲ ਨਾਥ, ਜਗਦੀਸ਼ ਟਾਈਟਲਰ ਅਤੇ ਸਜਨ ਕੁਮਾਰ ਵਰਗਿਆਂ ਨੂੰ ਕਾਂਗਰਸ ਪਾਰਟੀ ਅਤੇ ਸਰਕਾਰ ਵਿਚ ਅਹੁਦਿਆਂ ਨਾਲ ਸਨਮਾਨਿਤ ਕੀਤਾ । ਬਹੁਤੇ ਮਾਮਲਿਆਂ ਵਿਚ ਅਦਾਲਤਾਂ ’ਚ ਰੁਲਦੇ ਚਸ਼ਮਦੀਦ ਗਵਾਹਾਂ ਦੇ ਇਕ ਇਕ ਕਰਕੇ ਦੁਨੀਆ ਤੋਂ ਰੁਖ਼ਸਤ ਹੋ ਰਹੇ ਸਨ।
ਅਜਿਹੀ ਸਥਿਤੀ ਵਿਚ ਸ੍ਰੀ ਨਰਿੰਦਰ ਮੋਦੀ ਨੇ 2014 ’ਚ ਪ੍ਰਧਾਨ ਮੰਤਰੀ ਬਣਦਿਆਂ ਸਾਰ ਠੋਸ ਫ਼ੈਸਲਾ ਲੈਂਦਿਆਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਟ ਬਣਾਈ। ਨਤੀਜੇ ਵਜੋਂ ਕਾਂਗਰਸੀ ਆਗੂ ਸਜਨ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਹੋਰਨਾਂ ਦੋਸ਼ੀਆਂ ਯਸ਼ਪਾਲ, ਨਰੇਸ਼ ਸ਼ੇਰਾਵਤ, ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਅਤੇ ਕੌਂਸਲਰ ਬਲਵਾਨ ਖੋਖਰ ਆਦਿ ਨੂੰ ਸਜ਼ਾਵਾਂ ਮਿਲਣ ਨਾਲ ਪੀੜਤ ਲੋਕਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲੱਗਿਆ। ਯੂ ਪੀ ਦੀ ਯੋਗੀ ਸਰਕਾਰ ਵੀ ਕਾਨਪੁਰ ’ਚ ਹੋਏ 127 ਸਿੱਖਾਂ ਦੇ ਕਤਲ ਲਈ ਜ਼ਿੰਮੇਵਾਰ ਦਰਜਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੋਗੀ ਫ਼ਿਲਮ ਦੇ ਬਹਾਨੇ ਸਿੱਖ ਭਾਈਚਾਰੇ ਦੀ ਸਮੂਹਿਕ ਅਵਚੇਤਨਾ ਦਾ ਹਿੱਸਾ ਬਣ ਚੁੱਕੀ ਨਵੰਬਰ ’84 ਦੀ ਸਿੱਖ ਨਸਲਕੁਸ਼ੀ ਦੀ ਦਰਦਨਾਕ ਕਹਾਣੀ ਗਲੋਬਲ ਮਨੋਰੰਜਨ ਮੰਚ ਨੈਟਫਲਿਕਸ ਰਾਹੀਂ ਲੋਕਾਂ ਤਕ ਪਹੁੰਚ ਰਹੀ ਹੈ। ਨਵੀਂ ਪੀੜੀ ਨੂੰ ਸੱਚ ਜਾਣਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ’84 ਕਾਂਗਰਸ ਪਾਰਟੀ ਦੇ ਮੱਥੇ ਲਗਾ ਕਦੀ ਨਾ ਮਿਟਣ ਵਾਲਾ ਕਲੰਕ ਹੈ। ਸਿੱਖ ਕੌਮ ਲਈ ਜੂਨ ’84 ਅਤੇ ਨਵੰਬਰ ’84 ’ਨਾ ਭੁੱਲੇ ਹਨ ਅਤੇ ਨਾ ਭੁਲਾਇਆ ਜਾ ਸਕਦਾ ਹੈ।
Post navigation
ਆਪਣੇ ਦਮ ‘ਤੇ ਇਤਿਹਾਸ ਰਚਨ ਵਾਲੇ ਸਿੱਖ ਨੌਜਵਾਨ ਨੂੰ ਕਿਸਾਨਾਂ ਨੇ ਕੀਤਾ ਸਨਮਾਨਿਤ, ਰਚਿਆ ਹੈ ਇਹ ਇਤਿਹਾਸ…..
ਮਸ਼ਹੂਰ ਡਾਂਸਰ ਸਪਨਾ ਚੌਧਰੀ ਨੂੰ ਅਦਾਲਤ ਨੇ ਲਿਆ ਹਿਰਾਸਤ ‘ਚ, ਜਾਣੋ ਪੂਰਾ ਮਾਮਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us