ਨਵਜੋਤ ਸਿੱਧੂ ਨੂੰ ਹੁਣ ਇਸ ਮਾਮਲੇ ‘ਚ ਅਦਾਲਤ ਵੱਲੋਂ ਮਿਲਿਆ ਝਟਕਾ, ਭਾਰਤ ਭੂਸ਼ਣ ਆਸ਼ੂ ਦੇ ਨਾਲ ਜੁੜਿਆ ਹੋਇਆ ਹੈ ਮਾਮਲਾ…

ਨਵਜੋਤ ਸਿੱਧੂ ਨੂੰ ਹੁਣ ਇਸ ਮਾਮਲੇ ‘ਚ ਅਦਾਲਤ ਵੱਲੋਂ ਮਿਲਿਆ ਝਟਕਾ, ਭਾਰਤ ਭੂਸ਼ਣ ਆਸ਼ੂ ਦੇ ਨਾਲ ਜੁੜਿਆ ਹੋਇਆ ਹੈ ਮਾਮਲਾ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਹੋਰ ਝਟਕਾ ਦਿੰਦੇ ਹੋਏ ਉਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਵਲੋਂ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮਾਂ ਖ਼ਿਲਾਫ਼ ਦਾਇਰ ਕੀਤੀ ਹੋਈ ਸੀ। ਦਰਅਸਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸੁਰੱਖਿਆ ਕਾਰਨਾਂ ਕਰਕੇ ਦਾਇਰ ਸ਼ਿਕਾਇਤ ਦੇ ਮਾਮਲੇ ਵਿੱਚ ਗਵਾਹ ਵਜੋਂ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਇਸ ਸਮੇਂ ਪਹਿਲਾਂ ਹੀ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਇਕ ਸਾਲ ਦੀ ਕੈਦ ਕੱਟ ਰਹੇ ਹਨ। ਇਸ ਸਮੇਂ ਅਦਾਲਤ ਨੇ ਉਨ੍ਹਾਂ ਵਲੋਂ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਗਈ। ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਕਿਹਾ ਕਿ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨੂੰ ਗਵਾਹ ਵਜੋਂ ਹੇਠਲੀ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। 17 ਸਤੰਬਰ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਸ਼ਨ ਜੱਜ ਦੀ ਅਦਾਲਤ ਨੇ 19 ਸਤੰਬਰ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ।

error: Content is protected !!