ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਦੀ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਸਾਥੀ ਵਿਦਿਆਰਥੀਆਂ ਨੇ ਜਾਮ ਕਰ ਦਿੱਤੀਆਂ ਸੜਕਾਂ…

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਦੀ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਸਾਥੀ ਵਿਦਿਆਰਥੀਆਂ ਨੇ ਜਾਮ ਕਰ ਦਿੱਤੀਆਂ ਸੜਕਾਂ…

ਜਲੰਧਰ (ਵੀਓਪੀ ਬਿਊਰੋ) ਇਕ ਪਾਸੇ ਜਿੱਥੇ ਮੋਹਾਲੀ ਨੇੜੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਤ ਕਾਫੀ ਹੰਗਾਮਾ ਮਚਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਹੁਣ ਜਲੰਧਰ ਦੀ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਵਿੱਚ ਵੀ ਇਕ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਧ ਹੰਗਾਮਾ ਪੈਦਾ ਹੋ ਗਿਆ ਹੈ।ਉਕਤ ਵਿਦਿਆਰਥੀ ਨੇ ਆਪਣੇ ਹੋਸਟਲ ਵਿਚ ਖੁਦਕੁਸ਼ੀ ਕਰ ਲਈ। ਕੇਰਲ ਦੇ ਰਹਿਣ ਵਾਲੇ ਵਿਦਿਆਰਥੀ ਏਜਿਨ ਐੱਸ ਦਿਲੀਪ ਕੁਮਾਰ ਦੇ ਪੁੱਤਰ ਦਿਲੀਪ ਕੁਮਾਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ।

ਯੂਨੀਵਰਸਿਟੀ ਵਿੱਚ ਹੰਗਾਮਾ ਕਰ ਰਹੇ ਵਿਦਿਆਰਥੀਆਂ ਨੂੰ ਖਦੇੜਨ ਲਈ ਪੁਲਿਸ ਨੇ ਦੇਰ ਰਾਤ ਲਾਠੀਆਂ ਦੀ ਵਰਤੋਂ ਵੀ ਕੀਤੀ। ਇਸ ਵਿੱਚ ਕੁਝ ਵਿਦਿਆਰਥੀਆਂ ਦੇ ਸੱਟਾਂ ਵੀ ਲੱਗੀਆਂ ਹਨ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਵਾਲੇ ਵਿਦਿਆਰਥੀ ਦੀ ਜਾਨ ਬਚ ਸਕਦੀ ਸੀ ਪਰ ਐਂਬੂਲੈਂਸ ਯੂਨੀਵਰਸਿਟੀ ਦੇਰੀ ਨਾਲ ਪੁੱਜੀ। ਉਹਨਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਵਿਦਿਆਰਥੀ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਪਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਲਿਜਾਣਾ ਚਾਹਿਆ ਪਰ ਵਿਦਿਆਰਥੀਆਂ ਨੇ ਐਂਬੂਲੈਂਸ ਦਾ ਰਸਤਾ ਰੋਕ ਦਿੱਤਾ। ਬਾਅਦ ਵਿੱਚ ਲਾਸ਼ ਨੂੰ ਫਗਵਾੜਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀ ਬਿਆਨ ਦਰਜ ਕਰਵਾਉਣ ਅਤੇ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ ਕਾਰਵਾਈ ਹੋਵੇਗੀ। ਵਿਦਿਆਰਥੀ ਕਹਿ ਰਹੇ ਸਨ ਕਿ ਸੁਸਾਈਡ ਨੋਟ ਵਿੱਚ ਜਿਨ੍ਹਾਂ ਦੇ ਨਾਂ ਲਿਖੇ ਗਏ ਹਨ, ਜਿਨ੍ਹਾਂ ਨੂੰ ਖੁਦਕੁਸ਼ੀ ਲਈ ਦੋਸ਼ੀ ਮੰਨਿਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਹੋਸਟਲ ਦੇ ਕਮਰੇ ਨੂੰ ਸੀਲ ਕਰ ਦਿੱਤਾ ਗਿਆ ਹੈ। ਦਲੀਪ ਕੁਮਾਰ ਬੀ.ਕਾਮ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਸ ਨੇ ਮੰਗਲਵਾਰ ਰਾਤ ਨੂੰ ਹੀ ਹੋਸਟਲ ਦੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਬਿਆਨ ਜਾਰੀ ਕਰਕੇ ਵਿਦਿਆਰਥੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

error: Content is protected !!