ਮਾਨ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਖਿਲਾਫ ਜਾਂਚ ਲਈ ਦਿੱਤੀ ਹਦਾਇਤ, ਕਾਂਗਰਸੀ ਕਹਿੰਦੇ ਅਸੀ 40 ਸਾਲ ਇਮਾਨਦਾਰ ਦੇ ਬੇਦਾਗ ਰਹਿ ਕੇ ਕੰਮ ਕੀਤਾ…

ਮਾਨ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਜਾਂਚ ਲਈ ਦਿੱਤੀ ਹਦਾਇਤ, ਕਾਂਗਰਸੀ ਕਹਿੰਦੇ ਅਸੀ 40 ਸਾਲ ਇਮਾਨਦਾਰ ਦੇ ਬੇਦਾਗ ਰਹਿ ਕੇ ਕੰਮ ਕੀਤਾ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਛੇੜੀ ਹੋਈ ਹੈ ਅਤੇ ਇਸ ਅਧੀਨ ਹੀ ਪੰਜਾਬ ਸਰਕਾਰ ਨੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਖਿਲਾਫ ਕਾਰਵਾਈ ਕੀਤੀ ਹੈ। ਹੁਣ ਹੀ ਇਸ ਕੜੀ ਵੱਚ ਅਗਲਾ ਨਾਮ ਜੁੜ ਰਿਹਾ ਹੈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਦਾ, ਜਿਨ੍ਹਾਂ ਖਿਲਾਫ ਹੁਣ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਦਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਮਾਈਨਿੰਗ ‘ਚ ਕਥਿਤ ਸ਼ਮੂਲੀਅਤ ਦੇ ਦੋਸ਼ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਸਮਾਂਬੱਧ ਤਰੀਕੇ ਨਾਲ ਜਾਂਚ ਕਰੇਗੀ।

ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦੇ ਇਸ ਐਕਸ਼ਨ ਤੋਂ ਬਾਅਦ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇਪੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੇ ਇਸ ਫੈਸਲੈ ਨੂੰ ਗਲਤ ਦੱਸਦੇ ਹੋਏ ਦੋਸ਼ਾਂ ਨੂੰ ਨਾਕਾਰਿਆ ਹੈ। ਇਸ ਦੌਰਾਨ ਰਾਣਾ ਕੇਪੀ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਝੂਠੇ ਹਨ ਅਤੇ ਉਹਨਾਂ ਦਾ 40 ਸਾਲਾਂ ਦਾ ਸਿਆਸੀ ਕਰੀਅਰ ਬੇਦਾਗ ਹੈ ਅਤੇ ਉਹਨਾਂ ਨੇ ਹਮੇਸ਼ਾ ਹੀ ਆਪਣੀ ਜਿੰਮੇਵਾਰੀ ਨੂੰ ਇਮਾਨਦਾਰੀ ਦੇ ਨਾਲ ਨਿਭਾਇਆ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਹੋਣ ਕਾਰਨ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਹੁਣ ਜਾਂਚ ਨੂੰ ਫਿਰ ਤੋਂ ਸ਼ੁਰੂ ਕਰ ਕੇ ਜੋ ਵੀ ਇਸ ਨਾਜਾਇਜ਼ ਮਾਈਨਿੰਗ ਦੇ ਧੰਦੇ ਵਿੱਚ ਸ਼ਾਮਲ ਹੈ, ਉਸ ਨੂੰ ਸਖਤ ਤੋਂ ਸਖਤ ਸਜਾ ਦਿਵਾਈ ਜਾਵੇਗੀ।

error: Content is protected !!