ਮੁੱਖ ਮੰਤਰੀ ਮਾਨ ਨੇ ਕਿਹਾ ਕਾਂਗਰਸ-ਭਾਜਪਾ ਦਾ ਹੋ ਚੁੱਕੇ ਗਠਜੋੜ, ਰਾਜਪਾਲ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ, ਕਿਹਾ- ਆਪਰੇਸ਼ਨ ਲੋਟਸ ਕਾਰਨ…

ਮੁੱਖ ਮੰਤਰੀ ਮਾਨ ਨੇ ਕਿਹਾ ਕਾਂਗਰਸ-ਭਾਜਪਾ ਦਾ ਹੋ ਚੁੱਕੇ ਗਠਜੋੜ, ਰਾਜਪਾਲ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ, ਕਿਹਾ- ਆਪਰੇਸ਼ਨ ਲੋਟਸ ਕਾਰਨ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸੂਬੇ ਦੇ ਰਾਜਪਾਲ ਬੀਐੱਲ ਪੁਰੋਹਿਤ ਵਿਚਕਾਰ ਇਸ ਸਮੇਂ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਰਾਜਪਾਲ ਬੀਐੱਲ ਪੁਰੋਹਿਤ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਜਾਣ ਦਾ ਵੀ ਮਨ ਬਣਾ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਸਿਰਫ਼ ਭਰੋਸੇ ਦੇ ਪ੍ਰਸਤਾਵ ਨੂੰ ਸਾਬਤ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਕਾਨੂੰਨੀ ਵਿਵਸਥਾ ਨਹੀਂ ਹੈ।

ਇਸ ਦੌਰਾਨ ਰਾਜਪਾਲ ਨੇ ਬਿਆਨ ਕਿਹਾ ਹੈ ਕਿ ਇਸ ਮਾਮਲੇ ‘ਚ ਉਨਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਕ ਮੰਗ ਪੱਤਰ ਮਿਲਿਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਭਰੋਸੇ ਦਾ ਪ੍ਰਸਤਾਵ ਲਿਆਉਣ ਦਾ ਕੋਈ ਨਿਯਮ ਨਹੀਂ ਹੈ। ਇਸ ਤੋਂ ਬਾਅਦ ਭਾਰਤ ਦੇ ਐਡੀਸ਼ਨਲ ਸਾਲਿਸਟਰ ਜਨਰਲ ਸਤਿਆਪਾਲ ਜੈਨ ਤੋਂ ਕਾਨੂੰਨੀ ਸਲਾਹ ਲਈ ਗਈ, ਜਿਸ ‘ਚ ਪਾਇਆ ਗਿਆ ਕਿ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਵਿਵਸਥਾ ਨਹੀਂ ਹੈ। ਇਸ ਲਈ ਉਹਨਾਂ ਵਿਸ਼ੇਸ਼ ਇਜਲਾਸ ਬੁਲਾਉਣ ਸਬੰਧੀ ਆਪਣੇ ਹੁਕਮ ਵਾਪਸ ਲੈ ਲਏ ਹਨ।

ਦੂਜੇ ਪਾਸੇ ਰਾਜਪਾਲ ਵੱਲੋਂ ਵਿਸ਼ੇਸ਼ ਸਦਨ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਇਸ਼ ਦੌਰਾਨ ‘ਆਪ’ ਵਿਧਾਇਕਾਂ ਦੀ ਮੀਟਿੰਗ ਸੀ.ਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਤੋਂ ਗਵਰਨਰ ਹਾਊਸ ਤੱਕ ਅਰਥੀ ਫੂਕ ਮਾਰਚ ਕੱਢਿਆ। ਇਸ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ 27 ਸਤੰਬਰ ਤੋਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਮੁੜ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਜਾਣਗੇ, ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟਰ ਅਕਾਊਂਟ ਤੋਂ ਇਕ ਵੀਡੀਓ ਜਾਰੀ ਕਰ ਕੇ ਵੀ ਕਿਹਾ ਪੰਜਾਬ ਵਿੱਤ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਨੇ ਗਠਜੋੜ ਕਰ ਲਿਆ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਹੀ ਹਾਲ ਪੂਰੇ ਦੇਸ਼ ਵਿੱਚ ਵੀ ਹੈ ਜਿੱਥੋਂ ਪਤਾ ਲੱਗ ਰਿਹਾ ਹੈ ਕਿ ਦੇਸ਼ ਵਿੱਚ ਇਸ ਸਮੇਂ ਕਾਂਗਰਸ ਭਾਜਪਾ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦੇ ਹੱਕ ਵਿੱਚ ਖੜ੍ਹੀ ਹੈ। ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਅਤੇ ਭਾਜਪਾ ਵੀ ਸੈਸ਼ਨ ਰੱਦ ਹੋਣ ਦਾ ਸਵਾਗਤ ਕਰ ਰਹੇ ਹਨ।

error: Content is protected !!