ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ 26 ਸਤੰਬਰ ਨੂੰ ਫਿਰੋਜ਼ਪੁਰ ਦੇ ਮੈੰਬਰ ਪਾਰਲੀਮੈੰਟ ਸੁਖਬੀਰ ਬਾਦਲ ਨੂੰ ਸੌੰਪੇਗੀ ਮੰਗ ਪੱਤਰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ 26 ਸਤੰਬਰ ਨੂੰ ਫਿਰੋਜ਼ਪੁਰ ਦੇ ਮੈੰਬਰ ਪਾਰਲੀਮੈੰਟ ਸੁਖਬੀਰ ਬਾਦਲ ਨੂੰ ਸੌੰਪੇਗੀ ਮੰਗ ਪੱਤਰ

ਪਾਰਲੀਮੈਂਟ ਅੰਦਰ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਅਵਾਜ਼ ਉਠਾਉਣ ਸਾਂਸਦ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਾਮਣੀ ਸਾਹਿਬ ਬਜ਼ੀਦਪੁਰ ਵਿਖੇ ਹੋਈ। ਜਿਸ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਪ੍ਰੈੱਸ ਸਕੱਤਰ ਅਵਤਾਰ ਮਹਿਮਾ ਤੋਂ ਇਲਾਵਾ ਜਿਲ੍ਹੇ ਅਤੇ ਬਲਾਕਾਂ ਦੇ ਆਗੂ ਸ਼ਾਮਲ ਹੋਏ । ਮੀਟਿੰਗ ਵਿੱਚ ਮਸਲਿਆਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਅਗਲੇ ਪ੍ਰੋਗਰਾਮਾਂ ਦੀ ਵਿਉੰਤਬੰਦੀ ਕਰਕੇ ਜਿੰਮੇਵਾਰੀ ਤੈਅ ਕੀਤੀਆਂ ਗਈਆਂ ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਦੇਸ਼ ਭਰ ਵਿੱਚ ਸਾਂਸਦ ਮੈੰਬਰ ਨੂੰ 26 ਸਤੰਬਰ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਉਨ੍ਹਾਂ ਤੋਂ ਮੰਗ ਕੀਤੀ ਜਾਵੇਗੀ ਕਿ ਉਹ ਸੰਸਦ ਅੰਦਰ ਕਿਸਾਨਾਂ ਦੀ ਅਵਾਜ਼ ਚੁੱਕਣ ਅਤੇ ਮੋਰਚੇ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ਉੱਪਰ ਦਬਾਅ ਬਣਾਉਣ । ਇਸਦੇ ਨਾਲ ਹੀ ਲਖੀਮਪੁਰ ਖੀਰੀ ਵਿਚ ਕਿਸਾਨ ਕਤਲੇਆਮ ਦੇ ਦੋਸ਼ੀ ਸੰਸਦ ਅਤੇ ਕੇੰਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਉਠਾਉਣ । ਆਗੂਆਂ ਨੇ ਦੱਸਿਆ ਕਿ ਫਿਰੋਜ਼ਪੁਰ ਵਿਖੇ ਮੰਗ ਪੱਤਰ ਦੇਣ ਤੋਂ ਬਾਅਦ ਐੱਸਐੱਸਪੀ ਫਿਰੋਜ਼ਪੁਰ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ ਕਿਉੰਕਿ ਬੀਤੀ 12 ਅਗਸਤ ਦੇ ਧਰਨੇ ਸਮੇਂ ਪ੍ਰਸ਼ਾਸ਼ਨ ਵਲੋਂ ਕੀਤਾ ਗਿਆ ਇੱਕ ਵੀ ਵਾਅਦੇ ਪੂਰਾ ਨਹੀ ਕੀਤਾ ਗਿਆ ਅਤੇ ਨਾ ਹੀ ਕੋਈ ਮਸਲਾ ਹੱਲ ਕੀਤਾ ਗਿਅ ਹੈ।

ਇਸਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਪਿੰਡ ਮਲਸੀਆਂ ਕਲਾਂ ਦੀ ਲੜਕੀ ਗੁਰਜਿੰਦਰ ਕੌਰ ਅਤੇ ਉਸਦੇ ਪੁੱਤਰ ਦੀ ਮੌਤ ਦੇ ਜਿੰਮੇਵਾਰ ਲੋਕਾਂ ਨੂੰ ਗਿਰਫਤਾਰ ਕਰਵਾਉਣ ਲਈ ਥਾਣਾ ਮੱਖੂ ਅੱਗੇ ਚੱਲ ਰਹੇ ਮੋਰਚੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਡੱਟੀ ਹੋਈ ਹੈ ਅਤੇ 25 ਸਤੰਬਰ ਨੂੰ ਨੈਸ਼ਨਲ ਹਾਈਵੇ ਨੂੰ ਬੰਦ ਕਰਨ ਸਮੇਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਵੇਗੀ। ਇਸ ਮੋਕੇ ਜਿਲ੍ਹਾ ਸਕੱਤਰ ਸੁਰਜੀਤ ਕੁਮਾਰ , ਜਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਜਿਲ੍ਹਾ ਸਹਿ ਸਕੱਤਰ ਗੁਰਚਰਨ ਸਿੰਘ ਮਲਸੀਆਂ, ਜਿਲ੍ਹਾ ਆਗੂ ਗੁਰਮੁੱਖ ਰਾਮ ਬਾਜੇਕੇ, ਬਲਾਕ ਮਮਦੋਟ ਦੇ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਕਲਾਂ, ਬਲਾਕ ਘੱਲ ਖੁਰਦ ਦੇ ਪ੍ਰਧਾਨ ਨਿਰਮਲ ਸਿੰਘ ਰੱਜੀਵਾਲ਼ਾ, ਬਲਾਕ ਝੋਕ ਮੋਹੜੇ ਦੇ ਆਗੂ ਸਤਵੀਰ ਮਿਸ਼ਰੀਵਾਲਾ, ਬਲਾਕ ਜ਼ੀਰਾ ਦੇ ਪ੍ਰਧਾਨ ਨੱਛਤਰ ਸਿੰਘ , ਬਲਾਕ ਮੱਲਾਂਵਾਲਾ ਦੇ ਪ੍ਰਧਾਨ ਬਲਵੰਤ ਸਿੰਘ , ਬਲਾਕ ਮੱਦਕੀ ਦੇ ਪ੍ਰਧਾਨ ਗੁਰਸੇਵਕ ਸਿੰਘ ਖਵਾਜ਼ਾ ਖੜਕ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

error: Content is protected !!