ਪਹਿਲਾਂ ਹੀ ਕਰਜਾਈ ਹੋਈ ਪਈ ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਲਇਆ ਦੋ ਹਜ਼ਾਰ ਕਰੋੜ ਦਾ ਜੁਰਮਾਨਾ

ਪਹਿਲਾਂ ਹੀ ਕਰਜਾਈ ਹੋਈ ਪਈ ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਲਇਆ ਦੋ ਹਜ਼ਾਰ ਕਰੋੜ ਦਾ ਜੁਰਮਾਨਾ

LAW INSIDER IN

ਚੰਡੀਗੜ੍ਹ (ਵੀਓਪੀ ਬਿਊਰੋ) : ਪਹਿਲਾਂ ਹੀ ਕਰੋੜਾਂ ਦੇ ਕਰਜੇ ਹੇਠ ਦੱਬੀ ਪੰਜਾਬ ਸਰਕਾਰ ਨੂੰ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਾ ਹੈ। ਇਹ ਜੁਰਮਾਨਾ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਲਾਇਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ‘ਤੇ ਸਖ਼ਤ ਨੋਟਿਸ ਲਿਆ ਹੈ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਰਿਪੋਰਟ ਅਨੁਸਾਰ ਬਾਇਓ-ਰੀਮਿਡੀਏਸ਼ਨ ਨਾਲ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋਇਆ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੈਲ ਵੀ ਸ਼ਾਮਲ ਸਨ।

ਇਸ ਤੋਂ ਪਹਿਲਾਂ NGT ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੌਨਪੁਰ ਜ਼ਿਲ੍ਹਿਆਂ ਵਿੱਚ ਤਰਲ ਕੂੜੇ ਦੇ ਨਾਕਾਫ਼ੀ ਪ੍ਰਬੰਧਨ ਲਈ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

error: Content is protected !!