Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
23
ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਖਾਣੀ ਪਵੇਗੀ ਜੇਲ੍ਹ ਦੀ ਹਵਾ
Latest News
National
ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਖਾਣੀ ਪਵੇਗੀ ਜੇਲ੍ਹ ਦੀ ਹਵਾ
September 23, 2022
Voice of Punjab
ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਖਾਣੀ ਪਵੇਗੀ ਜੇਲ੍ਹ ਦੀ ਹਵਾ
ਨਵੀਂ ਦਿੱਲੀ (ਵੀਓਪੀ ਬਿਊਰੋ) ਜਾਪਾਨੀ ਫਰਮ ਦਾਈਚੀ ਸਾਂਕਿਓ ਵੱਲੋਂ ਕੀਤੇ ਗਏ ਇੱਕ ਕੇਸ ਵਿਚ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਫੇਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਸਜ਼ਾ ਸੁਣਾ ਦਿੱਤੀ। ਫੋਰਟਿਸ-ਆਈਐਚਐਚ ਸੌਦੇ ਦੇ ਫਾਰੈਂਸਿਕ ਆਡਿਟ ਦਾ ਹੁਕਮ ਵੀ ਦਿੱਤਾ ਹੈ।
ਦਰਅਸਲ, ਦਾਈਚੀ ਨੂੰ ਆਰਬਿਟਰਲ ਰਕਮ ਅਦਾ ਕਰਨ ਦੇ ਅਦਾਲਤ ਨੇ ਹੁਕਮ ਦਿੱਤੇ ਸਨ ਪਰ ਹੁਕਮ ਨਾ ਮੰਨਣ ਉਤੇ ਸਿੰਘ ਭਰਾਵਾਂ ਨੂੰ ਸਿਵਲ ਨਜ਼ਰਬੰਦੀ ਦੀ ਕਾਰਵਾਈ ਤੋਂ ਬਾਅਦ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਿਖਰਲੀ ਅਦਾਲਤ ਨੇ 2019 ਵਿੱਚ ਉਨ੍ਹਾਂ ਦੇ ਖਿਲਾਫ
ਮਾਣਹਾਨੀ
ਦਾ ਕੇਸ ਦਰਜ ਕੀਤਾ ਸੀ
। ਹੁਣ ਸੁਪਰੀਮ ਕੋਰਟ ਨੇ
IHH
ਓਪਨ ਆਫਰ
‘
ਤੇ ਰੋਕ ਜਾਰੀ ਰੱਖਦੇ ਹੋਏ ਮਾਮਲੇ ਨੂੰ ਦਿੱਲੀ ਹਾਈ ਕੋਰਟ ਕੋਲ ਭੇਜ ਦਿੱਤਾ।
ਫੋਰਟਿਸ ਹੈਲਥਕੇਅਰ ਨੇ ਇਕ ਬਿਆਨ
‘
ਚ ਕਿਹਾ
, ”
ਅਸੀਂ ਸਮਝਦੇ ਹਾਂ ਕਿ ਸੁਪਰੀਮ ਕੋਰਟ ਦੇ ਸਾਹਮਣੇ ਸੁਣਵਾਈ ਕੁਝ ਨਿਰਦੇਸ਼ਾਂ ਦੇ ਨਾਲ ਖਤਮ ਹੋ ਗਈ ਹੈ ਅਤੇ ਮਾਣਹਾਨੀ ਦੀ ਕਾਰਵਾਈ ਵੀ ਖਤਮ ਹੋ ਗਈ ਹੈ। ਅਸੀਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ ਅਤੇ ਭਵਿੱਖ ਦੀ ਕਾਰਵਾਈ ਬਾਰੇ ਕਾਨੂੰਨੀ ਸਲਾਹ ਲਵਾਂਗੇ।
ਜ਼ਿਕਰਯੋਗ ਹੈ ਕਿ 2018
‘
ਚ ਜਦੋਂ ਕੁਝ ਭਾਰਤੀਆਂ ਨੇ ਫੋਰਟਿਸ ਹੈਲਥਕੇਅਰ ਦੇ ਆਪਣੇ ਸ਼ੇਅਰ ਮਲੇਸ਼ੀਆ ਦੀ ਕੰਪਨੀ
IHH
ਨੂੰ ਵੇਚ ਦਿੱਤੇ ਸਨ ਤਾਂ ਦਾਈਚੀ ਅਦਾਲਤ
‘
ਚ ਪਹੁੰਚੇ ਸਨ। ਜਾਪਾਨੀ ਕੰਪਨੀ ਦਾ ਦੋਸ਼ ਹੈ ਕਿ ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਭਾਰਤੀ ਹਸਪਤਾਲ ਲੜੀ ਵਿਚਲੇ ਉਨ੍ਹਾਂ ਦੇ ਸ਼ੇਅਰ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ ਆਰਬਿਟਰੇਸ਼ਨ ਰਾਸ਼ੀ ਦਾ ਭੁਗਤਾਨ ਕਰਨਗੇ।
ਮਹੱਤਵਪੂਰਨ ਗੱਲ ਇਹ ਹੈ ਕਿ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਵੀ ਜਾਪਾਨੀ ਕੰਪਨੀ ਦਾਈਚੀ ਸਾਂਕਿਓ ਨਾਲ ਅਦਾਲਤੀ ਲੜਾਈ ਵਿੱਚ ਉਲਝੇ ਹੋਏ ਹਨ। ਜਾਪਾਨੀ ਕੰਪਨੀ ਨੇ ਸਿੰਘ ਭਰਾਵਾਂ ਦੇ ਖਿਲਾਫ ਸਿੰਗਾਪੁਰ ਟ੍ਰਿਬਿਊਨਲ ਵਿੱਚ 3,600 ਕਰੋੜ ਰੁਪਏ ਦੀ ਆਰਬਿਟਰੇਸ਼ਨ ਰਕਮ ਜਿੱਤੀ ਸੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਫੋਰਟਿਸ-ਆਈਐਚਐਚ ਸ਼ੇਅਰ ਸੌਦੇ ਨੂੰ ਚੁਣੌਤੀ ਦਿੱਤੀ ਹੈ। ਦਾਈਚੀ ਅਤੇ ਸਿੰਘ ਭਰਾਵਾਂ ਵਿਚਕਾਰ ਅਦਾਲਤੀ ਲੜਾਈ ਕਾਰਨ ਆਈਐਚਐਚ-ਫੋਰਟਿਸ ਸੌਦਾ ਰੁਕਿਆ ਹੋਇਆ ਹੈ।
Post navigation
पंडित दीनदयाल उपाध्याय स्मृति मंच ने स्वर्गीय गगनेजा जी की पुण्यतिपर पर उन्हें श्रद्धांजलि अर्पित करके याद किया
ਸਰਕਾਰ ਕਰ ਰਹੀ ਹੈ ਗੈਂਗਸਟਰਵਾਦ ਖ਼ਤਮ ਕਰਨ ਦੇ ਦਾਅਵੇ, ਗੈਂਗਸਟਰ ਗਰੁੱਪ ਨੇ ਚਲਾਈ ਆਨਲਾਈਨ ਭਰਤੀ ਮੁਹਿੰਮ, ਫੇਸਬੁੱਕ ਉਤੇ ਨੰਬਰ ਜਾਰੀ ਕਰ ਕੇ ਗੈਂਗ ਨਾਲ ਜੁੜਨ ਦਾ ਦਿੱਤਾ ਸੱਦਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us