ਨਰਿੰਦਰ ਮੋਦੀ ਤੇ ਭਗਵੰਤ ਮਾਨ ਆਮੋ ਸਾਹਮਣੇ, ਵਧਿਆ ਟਕਰਾਅ-ਮੰਤਰੀ ਅਮਨ ਅਰੋੜਾ ਨੂੰ ਨਹੀਂ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ

ਨਰਿੰਦਰ ਮੋਦੀ ਤੇ ਭਗਵੰਤ ਮਾਨ ਆਮੋ ਸਾਹਮਣੇ, ਵਧਿਆ ਟਕਰਾਅ-ਮੰਤਰੀ ਅਮਨ ਅਰੋੜਾ ਨੂੰ ਨਹੀਂ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ

ਵੀਓਪੀ ਬਿਊਰੋ – ਵਿਦੇਸ਼ ਮੰਤਰਾਲੇ ਨੇ ਪੰਜਾਬ ‘ਚ ਆਪ ਦੇ ਮੰਤਰੀ ਅਮਨ ਅਰੋੜਾ ਨੂੰ ਝਟਕਾ ਦਿੱਤਾ ਹੈ। ਅਮਨ ਅਰੋੜਾ ਨੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਨਵੀਂ ਨਵਿਆਉਣਯੋਗ ਊਰਜਾ ਅਤੇ ਗ੍ਰੀਨ ਹਾਈਡ੍ਰੋਜਨ ਬਾਰੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ। ਵਿਦੇਸ਼ ਮੰਤਰਾਲੇ ਨੇ ਅਮਨ ਅਰੋੜਾ ਦਾ ਨਾਂ ਇਸ ਦੌਰੇ ‘ਤੇ ਆਉਣ ਵਾਲਿਆਂ ਦੀ ਸੂਚੀ ‘ਚੋਂ ਹਟਾ ਦਿੱਤਾ ਹੈ, ਜਦਕਿ ਕੇਂਦਰ ਸਰਕਾਰ ਦੇ ਵਿੱਤ ਅਤੇ ਆਰਥਿਕ ਵਿਭਾਗ ਦੇ ਪੱਤਰ ‘ਚ ਅਮਨ ਅਰੋੜਾ ਦਾ ਨਾਂ ਜਰਮਨੀ ਦਾ ਦੌਰਾ ਕਰਨ ਵਾਲੇ ਪੈਨਲ ‘ਚ 12ਵੇਂ ਨੰਬਰ ‘ਤੇ ਸੀ। ਵਿਦੇਸ਼ ਮੰਤਰਾਲੇ ਨੇ 13 ਲੋਕਾਂ ਦੀ ਸੂਚੀ ਵਿੱਚ ਅਮਨ ਅਰੋੜਾ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਦੇ ਨਾਵਾਂ ਨੂੰ ਕਲੀਅਰ ਕਰ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਭਾਜਪਾ ‘ਤੇ ਨਿਸ਼ਾਨਾ ਵਿੰਨਿਆਂ। ਉਹਨਾਂ ਨੇ ਕਿਹਾ ਕਿ ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਦੀ ਤਰੱਕੀ ਹੋਵੇ। ਦਿੱਲੀ ਤੋਂ ਬਾਅਦ ਕੇਂਦਰ ਸਰਕਾਰ ਹੁਣ ਪੰਜਾਬ ਦੀ ‘ਆਪ’ ਸਰਕਾਰ ਤੋਂ ਡਰ ਰਹੀ ਹੈ। ਪਰਾਲੀ ਦੇ ਪ੍ਰਦੂਸ਼ਣ ‘ਤੇ ਕੇਂਦਰ ਬੇਸ਼ੱਕ ਪੰਜਾਬ ਨੂੰ ਕੋਸਦਾ ਹੈ, ਪਰ ਉਸ ਅਧਿਐਨ ਦੌਰੇ ਨੂੰ ਮਨਜ਼ੂਰੀ ਨਾ ਦੇਣਾ, ਜਿਸ ਤੋਂ ਇਸ ਦਾ ਹੱਲ ਲੱਭਣਾ ਸੀ, ਕੇਂਦਰ ਦੀ ਭਾਜਪਾ ਸਰਕਾਰ ਦੀ ਛੋਟੀ ਮਾਨਸਿਕਤਾ ਦੀ ਮਿਸਾਲ ਹੈ। ਦੇਸ਼ ਭਰ ਦੇ ਲੀਡਰਾਂ ‘ਚੋਂ ਸਿਰਫ ਉਹਨਾਂ ਦਾ ਦੌਰਾ ਰੱਦ ਕੀਤਾ ਗਿਆ। ਕੁਛ ਸਮਾਂ ਪਹਿਲਾ ਦਿਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦਾ ਵਿਦੇਸ਼ ਦੌਰਾ ਵੀ ਰੱਦ ਕੀਤਾ ਗਿਆ ਸੀ।

ਬੜੀ ਮਜੇਦਾਰ ਗੱਲ ਹੈ ਕੀ ਇੱਕ ਮੰਤਰਾਲੇ ਨੇ ਇਜਾਜ਼ਤ ਦਿੱਤੀ ਅਤੇ ਦੂਜੇ ਨੇ ਰੋਕ ਦਿੱਤੀ| ਕੇਂਦਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 14 ਸਤੰਬਰ ਨੂੰ ਦੌਰੇ ਲਈ ਅਮਨ ਅਰੋੜਾ ਸਮੇਤ 13 ਮੈਂਬਰੀ ਵਫ਼ਦ ਦੀ ਸੂਚੀ ਨੂੰ ਪ੍ਰਵਾਨਗੀ ਦਿੱਤੀ ਸੀ, ਪਰ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੂੰ ਇਜਾਜ਼ਤ ਨਹੀਂ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦੌਰਾ ਇੰਡੋ-ਜਰਮਨ ਐਨਰਜੀ ਫੋਰਮ ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਹ ਦੌਰਾ ਕੇਂਦਰ ਜਾਂ ਪੰਜਾਬ ਸਰਕਾਰ ‘ਤੇ ਕੋਈ ਵਿੱਤੀ ਬੋਝ ਪਾਉਣ ਲਈ ਨਹੀਂ ਸੀ।

error: Content is protected !!