ਕੈਪਟਨ ਦੀ ਭਾਜਪਾ ਵਿਚ ਸ਼ਮੂਲੀਅਤ ਤੋਂ ਬਾਅਦ ਸਿਸਵਾਂ ਫਾਰਮ ਚਰਚਾ ਵਿਚ, ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਹੀ ਵੱਡੀ ਗੱਲ, ਜਾਣੋ ਪੂਰਾ ਮਾਮਲਾ

ਕੈਪਟਨ ਦੀ ਭਾਜਪਾ ਵਿਚ ਸ਼ਮੂਲੀਅਤ ਤੋਂ ਬਾਅਦ ਸਿਸਵਾਂ ਫਾਰਮ ਚਰਚਾ ਵਿਚ, ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਹੀ ਵੱਡੀ ਗੱਲ, ਜਾਣੋ ਪੂਰਾ ਮਾਮਲਾ


ਚੰਡੀਗਡ਼੍ਹ (ਵੀਓਪੀ) ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਉਤੇ ਵਿਰੋਧੀ ਪਾਰਟੀਆਂ ਤੰਜ ਕੱਸਦੀਆਂ ਨਜ਼ਰ ਆਈਆਂ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਮੁਡ਼ ਚਰਚਾ ਵਿਚ ਹੈ। ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸਿਸਵਾਂ ਫਾਰਮ ਵਿਚ ਮੁਲਾਕਾਤਾਂ ਬਾਰੇ ਵੱਡੀ ਟਿਪਣੀ ਕੀਤੀ ਹੈ।


ਦਰਅਸਲ, ਭਾਜਪਾ ਪਾਰਟੀ ਵਿਚ ਸ਼ਮੂਲੀਅਤ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਿਆਸੀ ਹਾਲਾਤਾਂ ’ਤੇ ਵਿਚਾਰ ਚਰਚਾ ਕੀਤੀ ਗਈ।ਕਾਂਗਰਸੀ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਰੁੱਧ ਤਿੱਖੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ।


ਦਰਅਸਲ, ਕਾਂਗਰਸ ਨੇ ਇਸ ਮੁਲਾਕਾਤ ਉਤੇ ਸਵਾਲ ਚੁੱਕੇ ਹਨ। ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਟਵੀਟ ਕਰਕੇ ਕਿਹਾ ਕਿ ਜਿਹੜੀ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਉਸ ਉੱਤੇ ਸਿਸਵਾਂ ਫ਼ਾਰਮ ਤੋਂ ਸਰਕਾਰ ਚਲਾਉਣ ਦੇ ਦੋਸ਼ ਲਾਉਂਦੀ ਸੀ, ਅੱਜ ਉਹੀ ਭਾਜਪਾ ਦੇ ਆਗੂ ਆਪਣੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਆਗੂ ਦਾ ਸਵਾਗਤ ਕਰਨ ਸਿਸਵਾਂ ਫ਼ਾਰਮ ਵਿੱਚ ਗਏ।

error: Content is protected !!