ਤਕਨੀਕੀ ਕਾਰਨਾਂ ਤੇ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਦੇ ਟਕਰਾਅ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੈ ਮਾਮਲਾ

ਤਕਨੀਕੀ ਕਾਰਨਾਂ ਤੇ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਦੇ ਟਕਰਾਅ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੈ ਮਾਮਲਾ


ਮੋਹਾਲੀ (ਵੀਓਪੀ) ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਤਕਨੀਕੀ ਕਾਰਨਾਂ ਤੇ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਦੇ ਟਕਰਾਅ ਕਾਰਨ ਪ੍ਰੀਖਿਆਵਾਂ ਦੀਆਂ ਫੀਸਾਂ ਸਬੰਧੀ ਪਹਿਲਾਂ ਜਾਰੀ ਕੀਤਾ ਸ਼ਡਿਊਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕਰ ਦਿੱਤਾ ਹੈ।


ਇਸ ਸਬੰਧੀ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ-2023 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਰੈਗੂਲਰ ਤੇ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਦੀਆਂ ਫੀਸਾਂ ਸਬੰਧੀ ਪਹਿਲਾਂ ਜਾਰੀ ਕੀਤਾ ਕੁਝ ਤਕਨੀਕੀ ਕਾਰਨਾਂ ਤੇ ਰਜਿਸਟ੍ਰੇਸ਼ਨ ਦੀਆਂ ਤਾਰੀਖਾਂ ਦੇ ਟਕਰਾਅ ਕਾਰਨ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵਾਂ ਸ਼ਡਿਊਲ ਸਕੂਲਾਂ ਦੀਆਂ ਲਾਗਇਨ ਆਈਡੀ ‘ਤੇ ਉਪਲਬਧ ਕਰਵਾਇਆ ਗਿਆ ਹੈ।

error: Content is protected !!