ਪੰਜਾਬ ਦੇ ਇਸ ਸ਼ਹਿਰ ਵਿਚ 200 ਤੋਂ ਵੱਧ ਪਰਿਵਾਰ ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ਦੇ ਇਸ ਸ਼ਹਿਰ ਵਿਚ 200 ਤੋਂ ਵੱਧ ਪਰਿਵਾਰ ਭਾਜਪਾ ‘ਚ ਹੋਏ ਸ਼ਾਮਲ

ਅੰਮ੍ਰਿਤਸਰ (ਮਨਿੰਦਰ ਕੌਰ) ਇਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਭਾਜਪਾ ਅਪਰੇਸ਼ਨ ਲੋਟਸ ਚਲਾਉਣ ਦੀਆਂ ਤਿਆਰੀਆਂ ‘ਚ ਹੈ ਤੇ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੰਮ੍ਰਿਤਸਰ ਵਿੱਚ ਭਾਜਪਾ ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਇੰਚਾਰਜ ਜਗਮੋਹਨ ਸਿੰਘ ਰਾਜੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਦੋ ਸੌ ਦੇ ਕਰੀਬ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋਏ।

ਇਨ੍ਹਾਂ ਪਰਿਵਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਜਗਮੋਹਨ ਸਿੰਘ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਨਫੀਡੈਂਟ ਮੋਸ਼ਨ ਲੈਣਾ ਚਾਹੁੰਦੇ ਹਨ। ਲੇਕਿਨ ਪੰਜਾਬ ਦੇ ਲੋਕਾਂ ਦੇ ਅੱਗਿਓਂ ਕੌਨਫੀਡੈਂਸ ਮੋਸ਼ਨ ਕੰਮ ਨਹੀਂ ਕਰ ਰਿਹਾ, ਉਨ੍ਹਾਂ ਕਿਹਾ ਕਿ ਅੱਜ ਵੀ ਪੰਡਤ ਦੀਨ ਦਿਆਲ ਉਪਾਧਿਆ ਜੀ ਦੇ ਜਨਮ ਦਿਨ ਉੱਪਰ 200 ਦੇ ਕਰੀਬ ਪਰਿਵਾਰਾਂ ਦੀ ਜੁਆਈਨਿੰਗ ਭਾਜਪਾ ਵਿਚ ਹੋਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਜੋ ਸਰਕਾਰ ਚੁਟਕੀਆਂ ਮਾਰ ਕੇ ਪੰਜਾਬ ਦੇ ਮਸਲੇ ਹੱਲ ਕਰਨ ਦੀ ਗੱਲ ਕਰਦੀ ਸੀ ਅੱਜ ਉਹ ਪਾਰਟੀ ਦੇ ਖੁਦ ਦੇ ਚੁਟਕਲੇ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਨਸ਼ਾ ਖ਼ਤਮ ਕਰਨ ਲਈ ਅੰਮ੍ਰਿਤਸਰ ਤੋਂ ਪੈਦਲ ਚੱਲਣ ਦੀ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਕਰੀਬ ਇੱਕ ਲੱਖ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੰਦੇ ਹੋਏ ਹਸਤਾਖਰ ਕੀਤੇ ਸੀ। ਜਿਸ ਸੰਬੰਧੀ ਉਹ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਤਾਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਮਿਲਣ ਦਾ ਟਾਈਮ ਤਕ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਵੱਲੋਂ ਚੁਣਿਆ ਹੋਇਆ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਹੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਕ ਵਾਰ ਫਿਰ ਤੋਂ ਵੱਡੀ ਲੀਡ ਨਾਲ ਜਿੱਤੇਗੀ ਅਤੇ 2024 ਵਿੱਚ ਪੂਰੇ ਦੇਸ਼ ‘ਚ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਆਪਣੀ ਸਰਕਾਰ ਬਣਾਵੇਗੀ।

error: Content is protected !!