ਸੁਨੀਲ ਜਾਖੜ ਨੇ ਇਹ ਸਕੀਮ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਸੁਨੀਲ ਜਾਖੜ ਨੇ ਇਹ ਸਕੀਮ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ (ਵੀਓਪੀ ਬਿਊਰੋ) ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਵਾਧੂ ਭੱਤੇ ਦੇ ਰੂਪ ਵਿਚ ਵਿਸੇਸ਼ ਪੈਨਸ਼ਨ ਲਗਾਉਣ ਦੀ ਮੰਗ ਕੀਤੀ ਹੈ। ਇਸੇ ਤਰਾਂ ਅਜਿਹੀਆਂ ਮਾਂਵਾਂ ਜ਼ੋ ਇੱਕਲੇ ਤੌਰ ਤੇ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਵਿਸੇਸ਼ ਵਜੀਫਾ ਸਕੀਮਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਜਿਹੇ ਬੱਚੇ ਵੀ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰ ਸਕਨ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀ ਇਕ ਕਾਪੀ ਉਨ੍ਹਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜ਼ੇ ਪੀ ਨੱਢਾ ਨੂੰ ਵੀ ਨਵੀਂ ਦਿੱਲੀ ਵਿਖੇ ਭੇਂਟ ਕਰਦਿਆਂ ਕਿਹਾ ਕਿ ਨਵਰਾਤਰੀ ਦੇ ਪਵਿੱਤਰ ਮੌਕੇ ਜਦ ਮਾਂ ਦੁਰਗਾ ਦੀ ਪੂਜਾ ਕੀਤਾ ਜਾਂਦੀ ਹੈ ਤਾਂ ਅਜਿਹੇ ਮੌਕੇ ਸਰਕਾਰ ਵੱਲੋਂ ਮਾਤਰ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕੀਤਾ ਜਾਣਾ ਅਜਿਹੇ ਪਰਿਵਾਰਾਂ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ।

error: Content is protected !!