ਕਿਸਾਨਾਂ ਵੱਲੋਂ ਇੱਕ ਵਾਰ ਫਿਰ ਕਰਵਾਏ ਗਏ ਟੌਲ ਪਲਾਜਾ ਬੰਦ, ਇਸ ਸੂਬੇ ਵਿੱਚ ਕਿਸਾਨਾਂ ਦੀ ਗ੍ਰਿਫ਼ਤਾਰੀ ਕਾਰਨ ਚੁੱਕਿਆ ਕਦਮ

ਕਿਸਾਨਾਂ ਵੱਲੋਂ ਇੱਕ ਵਾਰ ਫਿਰ ਕਰਵਾਏ ਗਏ ਟੌਲ ਪਲਾਜਾ ਬੰਦ, ਇਸ ਸੂਬੇ ਵਿੱਚ ਕਿਸਾਨਾਂ ਦੀ ਗ੍ਰਿਫ਼ਤਾਰੀ ਕਾਰਨ ਚੁੱਕਿਆ ਕਦਮ

ਅੰਮ੍ਰਿਤਸਰ (ਮਨਿੰਦਰ ਕੌਰ) ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਰਨਾਟਕਾ ਦੇ ਵਿਧਾਨ ਸਭਾ ਵਿਖੇ ਜਾ ਕੇ ਰਾਜਪਾਲ ਨੂੰ ਇੱਕ ਮੰਗ ਪੱਤਰ ਦੇਣ ਜਾ ਰਹੇ ਸਨ| ਜਿਸ ਦੌਰਾਨ ਕਰਨਾਟਕ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ| ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ਾ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਕਰਵਾਇਆ ਗਿਆ| ਇਸ ਦੇ ਚਲਦੇ ਅੰਮ੍ਰਿਤਸਰ ਮਾਨਾਂਵਾਲ ਟੋਲ ਪਲਾਜ਼ਾ ‘ਤੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਪਹੁੰਚ ਕੇ ਟੌਲ ਪਲਾਜ਼ਾ ਬੰਦ ਕਰਵਾਇਆ ਗਿਆ ਅਤੇ ਇੱਕ ਲੇਨ ਵਿਚੋਂ ਹੀ ਪ੍ਰਾਈਵੇਟ ਵ੍ਹੀਕਲਾਂ ਨੂੰ ਨਿਕਲਣ ਦਾ ਰਸਤਾ ਦਿੱਤਾ ਗਿਆ|

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਤਾਬ ਸਿੰਘ ਸਿਰਸਾ ਨੇ ਕਿਹਾ ਕਿ ਕਰਨਾਟਕਾ ਦੇ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਗ੍ਰਿਫ਼ਤਾਰੀ ਦੇ ਰੋਸ ਵਜੋਂ ਅੱਜ ਟੌਲ ਪਲਾਜ਼ਾ ਬੰਦ ਕਰਵਾਏ ਗਏ ਹਨ| ਉਨ੍ਹਾਂ ਕਿਹਾ ਕਿ ਕਰਨਾਟਕ ਸਰਕਾਰ ਵੱਲੋਂ ਅਗਰ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਟੋਲ ਪਲਾਜ਼ਿਆਂ ‘ਤੇ ਪੱਕੇ ਮੋਰਚੇ ਵੀ ਲੱਗ ਸਕਦੇ ਹਨ| ਉਨ੍ਹਾਂ ਕਿਹਾ ਕਿ ਅੱਜ ਰਾਤ ਤਕ ਅਗਰ ਕਿਸਾਨ ਆਗੂਆਂ ਨੂੰ ਨਹੀਂ ਛੱਡਿਆ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਜਿਸ ਤਰੀਕੇ ਦੀ ਵੀ ਕਾਲ ਆਏਗੀ ਉਸ ਤਰੀਕੇ ਨਾਲ ਹੀ ਅੱਗੋਂ ਸੰਘਰਸ਼ ਕੀਤਾ ਜਾਵੇਗਾ|

ਜ਼ਿਕਰਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਸਨ, ਉਦੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਬੰਦ ਕਰਵਾ ਦਿੱਤੇ ਗਏ ਸਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜਾ ‘ਤੇ ਪੱਕੇ ਮੋਰਚੇ ਵੀ ਲਗਾ ਦਿੱਤੇ ਗਏ ਸਨ| ਹੁਣ ਇੱਕ ਵਾਰ ਫੇਰ ਕਰਨਾਟਕਾ ਦੇ ਵਿੱਚ ਕਿਸਾਨਾਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ| ਹੁਣ ਦੇਖਣਾ ਇਹ ਹੋਵੇਗਾ ਕਿ ਟੋਲ ਪਲਾਜ਼ਾ ਕਦੋਂ ਤੱਕ ਬੰਦ ਰਹਿਣਗੇ|

error: Content is protected !!