ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਚੰਡੀਗੜ੍ਹ ਵਿਚ ਚਲਾਨ

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਚੰਡੀਗੜ੍ਹ ਵਿਚ ਚਲਾਨ

ਚੰਡੀਗੜ੍ਹ (ਵੀਓਪੀ ਬਿਊਰੋ) ਅਜਿਹਾ ਬਹੁਤ ਘੱਟ ਸੁਣਨ ਨੂੰ ਮਿਲਦਾ ਹੈ ਕਿ ਕਿਸੇ ਵਿਧਾਇਕ ਦਾ ਟਰੈਫਿਕ ਪੁਲਿਸ ਨੇ ਚਲਾਨ ਕਟਿਆ ਹੋਵੇ ਪਰ ਚੰਡੀਗੜ੍ਹ ਵਿਖੇ ਇਕ ਰੈਲੀ ਦੌਰਾਨ ਬਿਨਾਂ ਹੈਲਮੇਟ ਪਾਏ ਮੋਟਰਸਾਈਕਲ ਚਲਾਉਣ ਉਤੇ ਟਰੈਫਿਕ ਪੁਲਿਸ ਨੇ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਚਾਲਾਨ ਕੱਟ ਦਿੱਤਾ। 
ਇਹ ਮਾਮਲਾ 22 ਸਤੰਬਰ ਦਾ ਹੈ। ਉਸ ਦਿਨ ਆਮ ਆਦਮੀ ਪਾਰਟੀ ਨੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਰੱਦ ਕੀਤੇ ਜਾਣ ਦਾ ਵਿਰੋਧ ਕੀਤਾ ਸੀ। ਇਸ ਧਰਨੇ ਵਿਚ ਪੰਜਾਬ ਦੇ ਸਾਰੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵੀ ਸ਼ਾਮਲ ਸਨ। ਵਿਧਾਇਕ ਗੁਰਪ੍ਰੀਤ ਗੋਗੀ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਉਸ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ। ਉਸ ਦੇ ਨਾਲ ਬੈਠੀ ਦੂਜੀ ਸਵਾਰੀ ਵੀ ਬਿਨਾਂ ਹੈਲਮੇਟ ਦੇ ਸੀ।ਕੈਮਰਿਆਂ ‘ਚ ਬਿਨਾਂ ਹੈਲਮੇਟ ਦੇ ਮੋਟਰਸਾਈਕਲ ਸਵਾਰ ਗੁਰਪ੍ਰੀਤ ਗੋਗੀ ਦੀਆਂ ਤਸਵੀਰਾਂ ਕੈਦ ਹੋ ਗਈਆਂ।
ਇਸ ਤੋਂ ਬਾਅਦ ਲੋਕਾਂ ਨੇ ਵਿਧਾਇਕ ਦੀਆਂ ਇਹ ਤਸਵੀਰਾਂ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ। ਲੋਕਾਂ ਨੇ ਟਰੈਫਿਕ ਪੁਲਿਸ ਤੋਂ ਮੰਗ ਕੀਤੀ ਕਿ ਵਿਧਾਇਕ ਦਾ ਚਲਾਨ ਕੱਟਿਆ ਜਾਵੇ। ਪੁਲਿਸ ਨੇ ਮਾਮਲੇ ਵਿੱਚ ਮੁਸਤੈਦੀ ਦਿਖਾਉਂਦੇ ਹੋਏ ਉਸਦਾ ਚਲਾਨ ਕੱਟ ਦਿੱਤਾ।

error: Content is protected !!