Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
27
ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਕੈਪਟਨ ਨੇ ਕਾਂਗਰਸ ਖਿ਼ਲਾਫ਼ ਕੱਢੀ ਭੜਾਸ, ਆਪ ਸਰਕਾਰ ਨੂੰ ਵੀ ਲਿਆ ਨਿਸ਼ਾਨੇ ਉਤੇ, ਬੋਲੇ- ਪੰਜਾਬੀ ਕਦੋਂ ਤਕ ਬਰਦਾਸ਼ਤ ਕਰਨਗੇ
Latest News
Politics
Punjab
ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਕੈਪਟਨ ਨੇ ਕਾਂਗਰਸ ਖਿ਼ਲਾਫ਼ ਕੱਢੀ ਭੜਾਸ, ਆਪ ਸਰਕਾਰ ਨੂੰ ਵੀ ਲਿਆ ਨਿਸ਼ਾਨੇ ਉਤੇ, ਬੋਲੇ- ਪੰਜਾਬੀ ਕਦੋਂ ਤਕ ਬਰਦਾਸ਼ਤ ਕਰਨਗੇ
September 27, 2022
Voice of Punjab
ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਕੈਪਟਨ ਨੇ ਕਾਂਗਰਸ ਖਿ਼ਲਾਫ਼ ਕੱਢੀ ਭੜਾਸ, ਆਪ ਸਰਕਾਰ ਨੂੰ ਵੀ ਲਿਆ ਨਿਸ਼ਾਨੇ ਉਤੇ, ਬੋਲੇ- ਪੰਜਾਬੀ ਕਦੋਂ ਤਕ ਬਰਦਾਸ਼ਤ ਕਰਨਗੇ
ਪੰਜਾਬ (ਵੀਓਪੀ ਬਿਊਰੋ) ਕਾਂਗਰਸ ਵਿਚੋਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਵਾਰ ਕਾਂਗਰਸ ਖਿ਼ਲਾਫ ਖੁੱਲ੍ਹ ਕੇ ਸ਼ਬਦੀ ਹਮਲੇ ਕੀਤੇ ਹਨ।ਕੈਪਟਨ ਨੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੇ ਮਾਮਲੇ ’ਚ ਸੋਨੀਆ ਗਾਂਧੀ ਨੂੰ ਵੀ ਖਰੀਆਂ ਖਰੀਆਂ ਸੁਣਾਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਉਨ੍ਹਾਂ ਦੇ ਸਿਆਸੀ ਕੱਦ ਨੂੰ ਪਛਾਣ ਨਹੀਂ ਸਕੀ।ਦੱਸਦੇਈਏ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਵਿਚ ਪਹਿਲੀ ਵਾਰ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਉਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਵੱਲੋਂ ਦੁਨੀਆ ਪੱਧਰ ’ਤੇ ਕਮਾਏ ਨਾਂ ਨੂੰ ‘ਆਪ’ ਸਰਕਾਰ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਦੀਆਂ ਹਰਕਤਾਂ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਪਤਾ ਨਹੀਂ ਕਿੰਨਾ ਕੁ ਚਿਰ ਬਰਦਾਸ਼ਤ ਕਰਨਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਕੰਮ ਚੱਢਾ ਵੱਲੋਂ ਦੇਖਣਾ ਬਹੁਤ ਹੀ ਸ਼ਰਮਨਾਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਮਸਲਿਆਂ ਪ੍ਰਤੀ ਅਣਜਾਣ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਛੇ ਮਹੀਨਿਆਂ ’ਚ ਹੀ ਹੋਰ ਸਿਆਸੀ ਧਿਰਾਂ ਵੱਲ ਦੇਖਣ ਲੱਗੇ ਹਨ।
ਪੰਜਾਬ ’ਚ ਕਾਂਗਰਸ ਦੀ ਸਰਕਾਰ ਸਮੇਂ ਰੇਤ ਅਤੇ ਹੋਰਨਾਂ ਮਾਫੀਆ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਬੰਧੀ ਕੋਈ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਵਿਜੀਲੈਂਸ ਕਿਸੇ ਜਾਂਚ ਦੌਰਾਨ ਪੁੱਛੇਗੀ ਤਾਂ ਸੋਚਾਂਗੇ। ਉਨ੍ਹਾਂ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ਆਗੂ ਗੁਰਪਤਵੰਤ ਸਿੰਘ ਪੰਨੂ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
Post navigation
10-12 ਸਾਲ ਬੰਦ ਪਏ ਘਰ ਨੂੰ ਖੋਲ੍ਹਿਆ ਤਾਂ ਵੱਡੀ ਵਾਰਦਾਤ ਦਾ ਹੋਇਆ ਖ਼ੁਲਾਸਾ, ਜਾਣੋ ਕੀ ਹੈ ਮਾਮਲਾ
ਲਾਲ ਲਕੀਰ ਅਧੀਨ ਰਹਿ ਰਹੇ ਲੋਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us