ਲਾਲ ਲਕੀਰ ਅਧੀਨ ਰਹਿ ਰਹੇ ਲੋਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਲਾਲ ਲਕੀਰ ਅਧੀਨ ਰਹਿ ਰਹੇ ਲੋਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਹੁਸ਼ਿਆਰਪੁਰ (ਵੀਓਪੀ) : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਜਲਦ ਹੀ ਮਾਲਕਾਨਾ ਹੱਕ ਮਿਲੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਵਾਸੀਆਂ ਨੂੰ ਇਹ ਖੁਸ਼ਖਬਰੀ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਮਾਲਕੀ ਦੇ ਹੱਕ ਮਿਲ ਜਾਣ ‘ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਬਾਖੂਬੀ ਅੰਜ਼ਾਮ ਦੇਣ ਲਈ ਡਰੋਨ ਰਾਹੀਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਕਸਬਿਆਂ ਵਿਚ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।

error: Content is protected !!