3 ਅਕਤੂਬਰ ਤਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ, ਅੱਜ ਦੀ ਕਾਰਵਾਈ ਦੌਰਾਨ ਹੰਗਾਮਾ, ਕਾਂਗਰਸੀ ਵਿਧਾਇਕ ਮੁਅੱਤਲ ਕੀਤੇ, ਲਾਇਆ ਧਰਨਾ

3 ਅਕਤੂਬਰ ਤਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ, ਅੱਜ ਦੀ ਕਾਰਵਾਈ ਦੌਰਾਨ ਹੰਗਾਮਾ, ਕਾਂਗਰਸੀ ਵਿਧਾਇਕ ਮੁਅੱਤਲ ਕੀਤੇ, ਲਾਇਆ ਧਰਨਾ

ਚੰਡੀਗੜ੍ਹ (ਵੀਓਪੀ ਬਿਊਰੋ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਹੁਣ 3 ਅਕਤੂਬਰ ਤੱਕ ਚੱਲੇਗਾ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸ਼ੁਰੂ ਹੋਇਆ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਦੀ ਮਿਆਦ 3 ਅਕਤੂਬਰ ਤੱਕ ਵਧਾਈ ਗਈ ਹੈ। ਅੱਜ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਜਾ ਰਹੇ ਭਰੋਸੇ ਦੇ ਮਤੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਦਨ ਵਿੱਚ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਲਈ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਜਦੋਂ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ ਤਾਂ ਮੁੜ ਹੰਗਾਮਾ ਸ਼ੁਰੂ ਹੋ ਗਿਆ।ਇਸ ਤੋਂ ਬਾਅਦ ਸਪੀਕਰ ਨੇ ਮਾਰਸ਼ਲਾਂ ਨੂੰ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ। ਕਾਂਗਰਸੀ ਵਿਧਾਇਕਾਂ ਨੂੰ ਅੱਜ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਮਾਰਸ਼ਲ ਦੇ ਕਹਿਣ ‘ਤੇ ਜਦੋਂ ਕਾਂਗਰਸੀ ਵਿਧਾਇਕ ਸਦਨ ​​’ਚ ਬੈਠੇ ਰਹੇ ਤਾਂ ਸਪੀਕਰ ਨੇ ਪਹਿਲਾਂ 10 ਮਿੰਟ ਅਤੇ ਫਿਰ 15 ਮਿੰਟ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਖੁਦ ਸਦਨ ਤੋਂ ਉੱਠ ਕੇ ਚਲੇ ਗਏ ਤੇ ਵਿਧਾਨ ਸਭਾ ਦੇ ਬਾਹਰ ਹੀ ਧਰਨਾ ਲਾ ਦਿੱਤਾ।

ਉਧਰ, ਵਿਧਾਨ ਸਭਾ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਸਪੀਕਰ ਨੇ ਦੱਸਿਆ ਕਿ 27 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼ ਕੀਤਾ ਗਿਆ। 28 ਸਤੰਬਰ, ਦਿਨ ਬੁੱਧਵਾਰ ਨੂੰ ਵਿਧਾਨ ਸਭਾ ਦੀ ਛੁੱਟੀ ਰਹੇਗੀ। 29 ਸਤੰਬਰ, ਦਿਨ ਵੀਰਵਾਰ ਦੁਪਹਿਰ ਬਾਅਦ 2 ਵਜੇ ਗੈਰ-ਸਰਕਾਰੀ ਕੰਮਕਾਜ ਕੀਤੇ ਜਾਣਗੇ। 30 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਵਿਧਾਨਿਕ ਕੰਮਕਾਰ ਕੀਤੇ ਜਾਣਗੇ। 1 ਅਕਤੂਬਰ, ਦਿਨ ਸ਼ਨਿੱਚਰਵਾਰ ਅਤੇ 2 ਅਕਤੂਬਰ ਦਿਨ ਐਤਵਾਰ ਨੂੰ ਛੁੱਟੀ ਰਹੇਗੀ। 3 ਅਕਤਬੂਰ, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇਜਲਾਸ ਦੌਰਾਨ ਵਿਰੋਧੀ ਧਿਰ ਨੂੰ ਘੇਰਨ ਦੀ ਸਰਕਾਰ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ।


ਉਧਰ, ਅੱਜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਜਾ ਰਹੇ ਭਰੋਸੇ ਦੇ ਮਤੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਦਨ ਵਿੱਚ ਜ਼ਬਰਦਸਤ ਹੰਗਾਮਾ ਕੀਤਾ ਗਿਆ। ਸਬੰਧਤ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਭਰੋਸੇ ਦਾ ਮਤਾ ਲਿਆਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਆਂਦਾ ਜਾ ਰਿਹਾ ਇਹ ਪ੍ਰਸਤਾਵ ਸੰਵਿਧਾਨ ਦੇ ਵਿਰੁੱਧ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਦੋਂ ਸਦਨ ਵਿੱਚ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਸੀ।

error: Content is protected !!