ਇੰਨੋਸੈਂਟ ਹਾਰਟਸ ਵਿਖੇ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ’ ਮੌਕੇ ਕਈ ਗਤੀਵਿਧੀਆਂ ਦਾ ਆਯੋਜਨ

ਇੰਨੋਸੈਂਟ ਹਾਰਟਸ ਵਿਖੇ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ’ ਮੌਕੇ ਕਈ ਗਤੀਵਿਧੀਆਂ ਦਾ ਆਯੋਜਨ

ਇੰਨੋਸੈਂਟ ਹਾਰਟਸ (ਗਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਦੇ ਪੰਜ ਸਕੂਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸ਼ਹੀਦ ਭਗਤ ਸਿੰਘ ਦਾ ਜੀਵਨ, ਉਨ੍ਹਾਂ ਦਾ ਛੋਟੀ ਉਮਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਜਾਣਾ, ਉਨ੍ਹਾਂ ਦੇ ਦੇਸ਼ ਪ੍ਰਤੀ ਅਥਾਹ ਪਿਆਰ ਨੂੰ ਬੱਚਿਆਂ ਵੱਲੋਂ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਉਜਾਗਰ ਕੀਤਾ ਗਿਆ। ਪ੍ਰਾਇਮਰੀ ਵਿੰਗ ਵਿੱਚ ਹੋਈ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ ’ਤੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਭਾਸ਼ਣ ਰਾਹੀਂ ਉਨ੍ਹਾਂ ਦੇ ਜੀਵਨ ਅਤੇ ਕਰਮਾਂ ’ਤੇ ਚਾਨਣਾ ਪਾਇਆ।

ਬੱਚਿਆਂ ਨੇ ਮਾਸ ਪੀਟੀ ਰਾਹੀਂ ‘ਤੰਦਰੁਸਤ ਜਵਾਨ ਮਿਸ਼ਨ’ ਦੀ ਸ਼ੁਰੂਆਤ ਕੀਤੀ।ਸਰਦਾਰ ਭਗਤ ਸਿੰਘ ਦੇ ਪਹਿਰਾਵੇ ਵਿੱਚ ਬੱਚਿਆਂ ਨੇ ‘ਮੇਰਾ ਰੰਗ ਦੇ ਬਸੰਤੀ ਚੋਲਾ’ ਗੀਤ ਗਾ ਕੇ ਆਪਣੀ ਦੇਸ਼ ਭਗਤੀ ਦਾ ਪ੍ਰਗਟਾਵਾ ਕੀਤਾ। ਬੱਚਿਆਂ ਵੱਲੋਂ ਗਾਏ ਗਏ ਦੇਸ਼ ਭਗਤੀ ਦੇ ਗੀਤ ਅਤੇ ਉਨ੍ਹਾਂ ਵੱਲੋਂ ਲਗਾਏ ਗਏ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨੇ ਸਕੂਲ ਦਾ ਵਿਹੜਾ ਦੇਸ਼ ਭਗਤੀ ਦੇ ਰੰਗ ਨਾਲ ਭਰ ਦਿੱਤਾ। ਇਸ ਤੋਂ ਇਲਾਵਾ ਬੱਚਿਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ, ਕਰਮਾਂ, ਉਨ੍ਹਾਂ ਦੀ ਦੇਸ਼ ਭਗਤੀ ਅਤੇ ਪਿਆਰ ਨਾਲ ਸਬੰਧਤ ਨਾਟਕ ਪੇਸ਼ ਕੀਤਾ। ਇਸ ਮੌਕੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਪਹਿਰਾਵੇ ਵਿੱਚ ਦੇਸ਼ ਭਗਤੀ ਨਾਲ ਸਬੰਧਤ ਨਾਅਰੇ ਪੇਸ਼ ਕੀਤੇ।ਅੱਠਵੀਂ ਜਮਾਤ ਦੇ ਬੱਚਿਆਂ ਵੱਲੋਂ ਸਰਦਾਰ ਸ਼ਹੀਦ ਭਗਤ ਸਿੰਘ ਦੇ ਜੀਵਨ ਇਤਿਹਾਸ ’ਤੇ ਪੋਸਟਰ ਮੇਕਿੰਗ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਪੋਸਟਰਾਂ ’ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ। ਸਾਰੀਆਂ ਜਮਾਤਾਂ ਵਿੱਚ ਅਧਿਆਪਕਾਂ ਨੇ ਬੱਚਿਆਂ ਨੂੰ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਜਾਣੂੰ ਕਰਵਾਇਆ ਅਤੇ ਬੱਚਿਆਂ ਨੇ ਇਸ ਬਾਰੇ ਲਿਖਿਆ। ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਸੁਤੰਤਰਤਾ-ਸੰਘਰਸ਼ ਨੂੰ ਦਰਸਾਉਂਦੀਆਂ ਪੇਂਟਿੰਗਾਂ ਅਤੇ ਉਨ੍ਹਾਂ ਦੇ ਵਿਚਾਰਾਂ ਅਤੇ ਕਵਿਤਾਵਾਂ ਨੂੰ ਸਕੂਲ ਦੀ ‘ਵਾਲ ਆਫ਼ ਐਕਸਪ੍ਰੈਸ਼ਨ’ ‘ਤੇ ਪ੍ਰਦਰਸ਼ਿਤ ਕੀਤਾ ਗਿਆ।

error: Content is protected !!