ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਦੇ ਬੱਚਿਆਂ ਨੂੰ ਦਿੱਤੀਆਂ ਵਰਦੀਆਂ ਦਾਨ

ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਦੇ ਬੱਚਿਆਂ ਨੂੰ ਦਿੱਤੀਆਂ ਵਰਦੀਆਂ ਦਾਨ

ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ- ਪ੍ਰਧਾਨ ਬਲਜੀਤ ਸਿੰਘ

ਫਿਰੋਜ਼ਪੁਰ 28 ਸਤੰਬਰ (.ਜਤਿੰਦਰ ਪਿੰਕਲ )

ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਵਿੱਚ ਜਿੱਥੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਦਾਨੀ ਸੱਜਣਾਂ, ਸਮਾਜਿਕ ਭਾਈਚਾਰੇ ਤੇ ਐਨਜੀਓ ਸੰਸਥਾਵਾਂ ਦਾ ਸਹਿਯੋਗ ਮਿਲ ਰਿਹਾ ਹੈ, ਇਸੇ ਲੜੀ ਤਹਿਤ ਅੱਜ ਸ਼੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਫਿਰੋਜ਼ਪੁਰ ਛਾਉਣੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਪ੍ਰੀ ਪ੍ਰਾਇਮਰੀ ਦੇ ਨੰਨ੍ਹੇ ਮੁੰਨੇ ਬੱਚਿਆਂ ਨੂੰ ਵਰਦੀਆਂ ਦਿਤੀਆਂ ਗਈਆਂ, ਇਸ ਮੌਕੇ ਸੋਸਾਇਟੀ ਵੱਲੋਂ ਹਾਜ਼ਰ ਬਲਜੀਤ ਸਿੰਘ ਪ੍ਰਧਾਨ, ਹਰਵਿੰਦਰਜੀਤ ਸਿੰਘ ਜਨਰਲ ਸਕੱਤਰ , ਜਸਵੰਤ ਸਿੰਘ ਮੀਤ ਪ੍ਰਧਾਨ, ਕਸ਼ਮੀਰ ਸਿੰਘ ਖਜ਼ਾਨਚੀ, ਹਰਚਰਨ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਭੰਵਰੀ ਅਤੇ ਵਿਸ਼ੇਸ਼ ਤੌਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਤੀਏਵਾਲਾ ਸ.ਇੰਦਰਜੀਤ ਸਿੰਘ,ਜ਼ਿਲਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸ.ਮਹਿੰਦਰ ਸਿੰਘ ਸ਼ੈਲੀ, ਸਰਬਜੀਤ ਸਿੰਘ ਭਾਵੜਾ ਪਹੁੰਚੇ, ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫਿਰੋਜ਼ਪੁਰ ਛਾਉਣੀ ਦੇ ਪ੍ਰਧਾਨ ਸ.ਬਲਜੀਤ ਸਿੰਘ ਨੇ ਕਿਹਾ ਕਿ ਸੰਸਥਾ ਨਾਲ ਜੁੜੇ ਸੇਵਾਦਾਰਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਇਹ ਸੇਵਾ ਕੀਤੀ ਗਈ ਅਤੇ ਸੰਸਥਾ ਵਲੋਂ ਪਿਛਲੇ ਕਈ ਸਾਲਾਂ ਤੋਂ ਅਜਿਹੇ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ ਜੋ ਭਵਿੱਖ ਵਿਚ ਵੀ ਜਾਰੀ ਰਹਿਣਗੇ, ਉਹਨਾਂ ਕਿਹਾ ਕਿ ਸਕੂਲਾਂ ਨਾਲ ਉਨ੍ਹਾਂ ਦਾ ਖ਼ਾਸ ਸਨੇਹ ਹੈ । ਜਦੋਂ ਵੀ ਕੋਈ ਮੰਗ ਰੱਖੀ ਜਾਂਦੀ ਹੈ ਜਾਂ ਉਨ੍ਹਾਂ ਨੂੰ ਖੁਦ ਕਿਸੇ ਕਮੀ ਦਾ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਆਪਣੇ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੰਦੇ ਹਨ, ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਕੋਈ ਵੀ ਸੇਵਾ ਸਕੂਲ ਵੱਲੋਂ ਲਾਈ ਜਾਂਦੀ ਹੈ ਤਾਂ ਉਹ ਹਰ ਵਕਤ ਤਿਆਰ ਰਹਿਣਗੇ, ਇਸ ਮੌਕੇ ਹੈੱਡ ਟੀਚਰ ਸ਼੍ਰੀਮਤੀ ਜਸਵਿੰਦਰ ਕੌਰ ਸਟੇਟ ਐਵਾਰਡੀ ਨੇ ਸੋਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਅਜਿਹੇ ਦਾਨੀ ਸੱਜਣਾਂ ਦੇ ਸਹਾਰੇ ਸਕੂਲ ਨੂੰ ਸੁੰਦਰਤਾ ਪੱਖੋਂ ਵਧੀਆ ਦਿੱਖ ਦੇਣ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਹਰ ਸਹੂਲਤ ਦੇਣ ਲਈ ਯਤਨਸ਼ੀਲ ਰਹਾਂਗੇ ।

ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਤੀਏਵਾਲਾ ਸ ਇੰਦਰਜੀਤ ਸਿੰਘ ਨੇ ਕਿਹਾ ਕਿ ਸਕੂਲ ਦਾ ਸਮੁੱਚਾ ਸਟਾਫ ਬਹੁਤ ਮਿਹਨਤੀ ਹੈ ਅਤੇ ਪੂਰੀ ਲਗਨ ਨਾਲ ਬੱਚਿਆਂ ਨੂੰ ਪੜ੍ਹਾਉਂਦੇ ਹਨ ਅਤੇ ਸਕੂਲ ਦੀ ਬਿਹਤਰੀ ਲਈ ਕੋਸ਼ਿਸ਼ਾਂ ਕਰਦੇ ਹਨ ਅਤੇ ਸਾਰੇ ਮਿਲ ਕੇ ਭਵਿੱਖ ਵਿੱਚ ਹੋਰ ਕੋਸ਼ਿਸ਼ਾਂ ਕਰਦੇ ਰਹਿਣਗੇ, ਇਸ ਮੌਕੇ ਜ਼ਿਲਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸ ਮਹਿੰਦਰ ਸਿੰਘ ਸ਼ੈਲੀ ਨੇ ਕਿਹਾ ਕਿ ਸਿੱਖਿਆ ਦੇ ਪ੍ਰਸਾਰ ਨਾਲ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਉਨ੍ਹਾਂ ਕਿਹਾ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਬੱਚਿਆਂ ਦੀ ਲਗਨ ਕਰਕੇ ਬੱਚੇ ਗਿਆਨ ਪ੍ਰਾਪਤ ਕਰਕੇ ਆਪਣੀ ਜ਼ਿੰਦਗੀ ਵਿੱਚ ਸਫਲ ਹੁੰਦੇ ਹਨ ਅਤੇ ਚੰਗੇ ਮੁਕਾਮ ਤੇ ਪੁੱਜਦੇ ਹਨ, ਇਸ ਮੌਕੇ ਤਲਵਿੰਦਰ ਸਿੰਘ ਖਾਲਸਾ, ਬਲਾਕ ਮਾਸਟਰ ਟਰੇਨਰ ਸ਼੍ਰੀ ਹਰੀਸ਼ ਕੁਮਾਰ ਬਾਂਸਲ, ਸ ਸੁਰਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਭਾਵੜਾ, ਮੈਡਮ ਪਰਮਜੀਤ ਕੌਰ, ਕੁਲਜੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।

error: Content is protected !!