Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
28
ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇ ਸਾਥੀਆਂ ਨਾਲ ਟੈਂਕੀ ਉਤੇ ਲਾਇਆ ਧਰਨਾ; ਖਹਿਰਾ ਨੇ ਕੱਸਿਆ ਤੰਜ, ਕਿਤੇ ਵੋਟਾਂ ਲੈਣ ਲਈ ਤਾਂ ਭੈਣ ਨਹੀਂ ਬਣਾਇਆ
Latest News
Punjab
ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇ ਸਾਥੀਆਂ ਨਾਲ ਟੈਂਕੀ ਉਤੇ ਲਾਇਆ ਧਰਨਾ; ਖਹਿਰਾ ਨੇ ਕੱਸਿਆ ਤੰਜ, ਕਿਤੇ ਵੋਟਾਂ ਲੈਣ ਲਈ ਤਾਂ ਭੈਣ ਨਹੀਂ ਬਣਾਇਆ
September 28, 2022
Voice of Punjab
ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇ ਸਾਥੀਆਂ ਨਾਲ ਟੈਂਕੀ ਉਤੇ ਲਾਇਆ ਧਰਨਾ; ਖਹਿਰਾ ਨੇ ਕੱਸਿਆ ਤੰਜ, ਕਿਤੇ ਵੋਟਾਂ ਲੈਣ ਲਈ ਤਾਂ ਭੈਣ ਨਹੀਂ ਬਣਾਇਆ
ਪੰਜਾਬ (ਵੀਓਪੀ ਬਿਊਰੋ) ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਪਿੰਡ ਵਿਚ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇ ਸਾਥੀਆਂ ਸਮੇਤ ਟੈਂਕੀ ਉਤੇ ਧਰਨਾ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਹੈ।ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਕੇ ਉਸ ਨੇ ਆਪ ਸੁਪਰੀਮੋ ਕੇਜਰੀਵਾਲ ਤੇ ਭਗਵੰਤ ਮਾਨ ਉਤੇ ਵਾਅਦਾ ਖ਼ਿਲਾਫੀ ਦੇ ਦੋਸ਼ ਲਾਏ ਹਨ।
ਧਰਨਾ ਦੇਣ ਵਾਲੀ ਇਹ ਮਹਿਲਾ ਹੋਰ ਕੋਈ ਨਹੀਂ, ਉਹੀ ਬੇਰੁਜ਼ਗਾਰ ਪੀਟੀਆਈ ਅਧਿਆਪਕਾ ਸਿੱਪੀ ਸ਼ਰਮਾ ਹੈ, ਜਿਸ ਨੂੰ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਭੈਣ ਕਹਿ ਕੇ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੂੰ ਭਰਤੀ ਕੀਤਾ ਜਾਵੇਗਾ ਪਰ ਇਹ ਵਾਅਦਾ ਵਫ਼ਾ ਨਹੀਂ ਹੋਇਆ। ਇਸ ਲਈ ਉਸ ਨੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਪੰਜਾਬ ਸਰਕਾਰ ਉਤੇ ਵਾਅਦਾ ਖਿਲਾਫੀ ਦੇ ਦੋਸ਼ ਲਾਉਂਦੇ ਹੋਏ ਅੱਜ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਹੈ।
ਟੈਂਕੀ ‘ਤੇ ਚੜ੍ਹਨ ਵਾਲੀ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ ਨੇ ਆਪਣੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਹੈ। ਵੀਡੀਓ ਵਿਚ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਦੱਸ ਰਹੀ ਹੈ ਕਿ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਘਰ ਨੇੜੇ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ ਹੈ। ਉਸ ਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਸ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।
ਸਿੱਪੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਨੌਕਰੀਆਂ ਦੇਣੀਆਂ ਤਾਂ ਦੂਰ, ਹੁਣ ਉਹ ਉਨ੍ਹਾਂ ਨੂੰ ਮਿਲਣ ਤੋਂ ਵੀ ਕੰਨੀ ਕਤਰਾਉਂਦੇ ਹਨ। ਅੱਜ ਮਜ਼ਬੂਰੀ ਵਿਚ ਆਪਣਾ ਹੱਕ ਲੈਣ ਲਈ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਖਟਕੜ ਕਲਾਂ ਵਿਚ ਪਾਣੀ ਵਾਲੀ ਟੈਂਕੀ ’ਤੇ ਧਰਨੇ ’ਤੇ ਬੈਠਣਾ ਪਿਆ ਹੈ। ਅੱਜ ਕੇਜਰੀਵਾਲ ਖਟਕੜ ਕਲਾਂ ਆ ਰਹੇ ਹਨ। ਜਿੱਥੇ ਪੰਡਾਲ ਲਾਇਆ ਹੋਇਆ ਹੈ, ਉਨ੍ਹਾਂ ਦੇ ਸਾਹਮਣੇ ਪਾਣੀ ਵਾਲੀ ਟੈਂਕੀ ‘ਤੇ ਉਹ ਬੈਠੇ ਹਨ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਤੰਜ ਕੱਸਦਿਆਂ ਟਵੀਟ ਕੀਤਾ ਹੈ ਕਿ ਦੇਖਦੇ ਹਾਂ ਕਿ ਸਾਡੇ ਕ੍ਰਾਂਤੀਕਾਰੀ ਨੇਤਾ ਆਪਣੀ ਬੇਰੁਜ਼ਗਾਰ ਪੀਟੀਆਈ ਭੈਣ ਸਿੱਪੀ ਸ਼ਰਮਾ ਨੂੰ ਮਿਲਦੇ ਹਨ ਜਾਂ ਨਹੀਂ। ਕੇਜਰੀਵਾਲ ਆਪਣਾ ਭਰਾ ਹੋਣ ਦਾ ਫਰਜ਼ ਨਿਭਾਉਂਦੇ ਹਨ ਜਾਂ ਸਾਬਤ ਕਰਦੇ ਹਨ ਕਿ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਲੈਣ ਲਈ ਹੀ ਉਸ ਨੂੰ ਭੈਣ ਬਣਾਇਆ ਸੀ।
Post navigation
ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਨੀ ਦਾ ਠੋਕਵਾਂ ਜਵਾਬ, ਬੋਲੇ-24 ਘੰਟੇ ਫੋਨ ਚਲਦੈ, ਜਦੋਂ ਮਰਜ਼ੀ ਗੱਲ ਕਰ ਲੈਣ
ਰਾਜੋਆਣਾ ਸਜ਼ਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ, ਕਿਹਾ- ਜਲਦ ਲਓ ਫ਼ੈਸਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us