Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
28
ਕਸੂਤਾ ਫਸੇ ਇਹ ਦੋ ਸਰਕਾਰੀ ਅਧਿਕਾਰੀ, ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ
Latest News
Punjab
ਕਸੂਤਾ ਫਸੇ ਇਹ ਦੋ ਸਰਕਾਰੀ ਅਧਿਕਾਰੀ, ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ
September 28, 2022
Voice of Punjab
ਕਸੂਤਾ ਫਸੇ ਇਹ ਦੋ ਸਰਕਾਰੀ ਅਧਿਕਾਰੀ, ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ,(ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਸਰਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘੁਟਾਲਾ ਕਰਨ ਦੇ ਦੋਸ਼ ਹੇਠ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਉਤੇ ਦੋਸ਼ ਹੈ ਕਿ 26 ਪਿੰਡਾਂ ਵਿਚ ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਕੀਮਤ ‘ਤੇ ਖਰੀਦਣ ਦੇ ਨਾਂ ਉਤੇ ਘੁਟਾਲਾ ਕੀਤਾ ਗਿਆ ਹੈ।ਇਹ ਕਾਰਵਾਈ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀਡੀਪੀਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਖਿ਼ਲਾਫ ਕੀਤੀ ਗਈ ਹੈ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਤਵਿੰਦਰ ਸਿੰਘ ਬੀਡੀਪੀਓ ਨੂੰ ਸਿੱਧਵਾਂ ਬੇਟ ਬਲਾਕ ਵਿੱਚ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਪ੍ਰਾਪਤ ਹੋਈ ਸੀ।ਫੰਡਾਂ ਵਿੱਚ ਹੇਰਾਫੇਰੀ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲੀਭੁਗਤ ਜ਼ਰੀਏ 3325 ਰੁਪਏ ਦੇ ਮਨਜ਼ੂਰਸ਼ੁਦਾ ਰੇਟ ਦੇ ਮੁਕਾਬਲੇ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਇਹ ਲਾਈਟਾਂ ਖਰੀਦੀਆਂ ਸਨ। ਇਸ ਤਰ੍ਹਾਂ ਉਸ ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਦਾ ਘਪਲਾ ਕਰ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ। ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਬੀਡੀਪੀਓ ਅਤੇ ਚੇਅਰਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਲਾਕ ਸੰਮਤੀ ਸਿੱਧਵਾਂ ਬੇਟ ਦੇ ਮੈਂਬਰਾਂ ਵੱਲੋਂ 30-12-2021 ਨੂੰ ਸਟਰੀਟ ਲਾਈਟਾਂ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਪਰ ਮੁਲਜ਼ਮ ਬੀਡੀਪੀਓ ਨੇ ਮਤਾ ਪਾਸ ਹੋਣ ਤੋਂ ਪਹਿਲਾਂ ਹੀ 27-12-2021 ਨੂੰ ਕੋਟੇਸ਼ਨ ਮਨਜ਼ੂਰ ਕਰ ਦਿੱਤੀ। ਫੰਡਾਂ ਵਿੱਚ ਘਪਲੇ ਦੀ ਮਨਸ਼ਾ ਨਾਲ ਉਪਰੋਕਤ ਬੀਡੀਪੀਓ ਨੇ 26 ਪਿੰਡਾਂ ਵਿਚ ਇਹ ਸਟਰੀਟ ਲਾਈਟਾਂ ਬਿਨਾ ਲਾਏ ਹੀ ਇਸ ਦਾ ਮੁਕੰਮਲਤਾ ਸਰਟੀਫਿਕੇਟ ਵੀ ਤਿਆਰ ਕਰ ਲਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post navigation
ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਅੰਦਰ ਸੁਣਵਾਈ ਭਲਕੇ
ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ, ਮਿਲਣਗੇ 51 ਹਜ਼ਾਰ ਰੁਪਏ, ਜਾਣੋ ਕੌਣ-ਕੌਣ ਕਰ ਸਕਦਾ ਹੈ ਅਪਲਾਈ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us