ਗੈਂਗਸਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਤੋਂ ਬੁਖਲਾਈ ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ

ਗੈਂਗਸਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਤੋਂ ਬੁਖਲਾਈ ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ


ਪੰਜਾਬ (ਵੀਓਪੀ ਬਿਊਰੋ) ਕਤਲ ਦੀਆਂ 7 ਵਾਰਦਾਤਾਂ ਵਿਚ ਵਾਂਟਿਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗ੍ਰਿਫਤਾਰ ਕੀਤਾ ਹੈ। ਇਸ ਗ੍ਰਿਫਤਾਰੀ ਤੋਂ ਬੁਖਲਾਈ ਬੰਬੀਹਾ ਗੈਂਗ ਨੇ ਪੁਲਿਸ ਨੂੰ ਧਮਕੀ ਦੇ ਦਿੱਤੀ ਹੈ।
ਦੇਸ਼ ਦੇ ਕਈ ਰਾਜਾਂ ਵਿੱਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ AGTF ਨੇ ਗ੍ਰਿਫ਼ਤਾਰ ਕਰ ਲਿਆ ਹੈ। AGTF ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰਨ ਵਿੱਚ ਜੁਟੀ ਹੋਈ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਦਾ ਪਤਾ ਕਰ ਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ਉਹੀ ਮੁਲਜ਼ਮ ਹੈ ਜਿਸ ਨੇ ਚੰਡੀਗੜ੍ਹ ਦੇ ਪਲੇਅਬੁਆਏ ਡਿਸਕੋ ਵਿਚ ਗੁਲਾਲ ਬਰਾੜ ਦਾ ਕਤਲ ਕੀਤਾ ਸੀ। ਗੁਰਲਾਲ ਬਰਾੜ ਗੋਲਡੀ ਬਰਾੜ ਦਾ ਭਰਾ ਸੀ।


ਨੀਰਜ ਚਸਕਾ ‘ਤੇ ਪੰਜਾਬ ਸਣੇ ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਵਿੱਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕਰਨ ‘ਤੇ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰ ਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਬੰਬੀਹਾ ਗੈਂਗ ਵੱਲੋਂ ਪੰਜਾਬ ਪੁਲਿਸ ਨੂੰ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕਰਨ ‘ਤੇ ਬੁਰਾ ਅੰਜ਼ਾਮ ਭੁਗਤਣ ਦੀ ਧਮਕੀ ਦਿੱਤੀ ਹੈ। ਪੰਜਾਬ ਪੁਲਿਸ ਵੀ ਲਗਾਤਾਰ ਗੈਂਗਸਟਰਾਂ ਵੱਲੋਂ ਵਰਤੋਂ ‘ਚ ਲਿਆਂਦੇ ਜਾ ਰਹੇ ਸੋਸ਼ਲ ਪਲੇਟਫਾਰਮ ‘ਤੇ ਨਜ਼ਰ ਬਣਾਈ ਹੋਈ ਹੈ।

error: Content is protected !!