ਵਾਇਰਲ ਵੀਡੀਓ ਮਾਮਲੇ ‘ਚ AAP ਦੇ ਇਸ ਕੈਬਨਿਟ ਮੰਤਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਵਾਇਰਲ ਵੀਡੀਓ ਮਾਮਲੇ ‘ਚ AAP ਦੇ ਇਸ ਕੈਬਨਿਟ ਮੰਤਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ


ਪੰਜਾਬ (ਵੀਓਪੀ ਬਿਊਰੋ) : ਆਮ ਆਦਮੀ ਪਾਰਟੀ ਜਦੋਂ ਦੀ ਸੱਤਾ ਵਿਚ ਆਈ ਹੈ, ਇਸ ਦੇ ਵਿਧਾਇਕਾਂ ਤੇ ਆਗੂਆਂ ਦੇ ਨਾਂ ਵਿਵਾਦਾਂ ਵਿਚ ਘਿਰ ਰਹੇ ਹਨ। ਹੁਣ ਇਕ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਨੇ ਹੀ ਕੈਬਨਿਟ ਮੰਤਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ।


ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਵਾਇਰਲ ਵੀਡੀਓ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਵਾਇਰਲ ਵੀਡੀਓ ਮਾਮਲੇ ਵਿਚ ਆਮ ਆਦਮੀ ਪਾਰਟੀ ਨੂੰ ਘੇਰੇ ਜਾਣ ਤੋਂ ਬਾਅਦ ਪਾਰਟੀ ਨੇ ਮਜਬੂਰ ਹੋ ਕੇ ਇਹ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਆਪ ਆਗੂ ਸਰਾਰੀ ਦਾ ਹਰ ਦਿਨ ਬਚਾਅ ਕਰਦੇ ਨਜ਼ਰ ਆ ਰਹੇ ਹਨ।
ਮੁੱਖ ਮੰਤਰੀ ਨੇ ਭਾਵੇਂ ਜਾਂਚ ਬਾਰੇ ਕਿਹਾ ਹੈ ਪਰ ਜੇਕਰ ਜਾਂਚ ਵਿੱਚ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਆਪ ਦੇ ਇੱਕ ਹੋਰ ਮੰਤਰੀ ‘ਤੇ ਭ੍ਰਿਸ਼ਟਚਾਰ ਦੀ ਗਾਜ ਡਿੱਗ ਸਕਦੀ ਹੈ।


ਵਾਇਰਲ ਵੀਡੀਓ ਵਿੱਚ ਫੌਜਾ ਸਿੰਘ ਸਰੀਰ ਆਪਣੇ ਓਐਸਡੀ ਤਰਸੇਮ ਲਾਲ ਕਪੂਰ ਤੋਂ ਜਬਰੀ ਵਸੂਲੀ ਬਾਰੇ ਗੱਲਬਾਤ ਕਰਦੇ ਸੁਣੇ ਗਏ ਹਨ। ਦੱਸ ਦੇਈਏ ਕਿ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਭੇਜਿਆ ਗਿਆ ਸੀ, ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਵਿਰੁੱਧ ਸਾਜਿਸ਼ ਰਚੀ ਗਈ ਸੀ।
ਪਾਰਟੀ ਨੇ ਭਾਵੇਂ ਸਰਾਰੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ, ਪਰ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਕੀਤਾ ਗਿਆ ਹੈ, ਜੋ ਕਿ ਗੁਜਰਾਤ ਅਤੇ ਹਿਮਾਚਲ ਚੋਣਾਂ ਨੇੜੇ ਹੋਣਾ ਵੀ ਮੰਨਿਆ ਜਾ ਰਿਹਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਇਹ ਜ਼ਬਰਨ ਵਸੂਲੀ ਵਾਇਰਲ ਵੀਡੀਓ ਭਗਵੰਤ ਮਾਨ ਸਰਕਾਰ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਕੁਰਸੀ ਵੀ ਖੋਹ ਸਕਦੀ ਹੈ।

error: Content is protected !!