ਸੁਪਰੀਮ ਕੋਰਟ ਨੇ ਕਿਹਾ, ਅਣਵਿਆਹੀਆਂ ਨਾਲ ਨਹੀਂ ਹੋਵੇਗਾ ਭੇਦਭਾਵ, ਦਿੱਤਾ ਇਹ ਹੱਕ

ਸੁਪਰੀਮ ਕੋਰਟ ਨੇ ਕਿਹਾ, ਅਣਵਿਆਹੀਆਂ ਨਾਲ ਨਹੀਂ ਹੋਵੇਗਾ ਭੇਦਭਾਵ, ਦਿੱਤਾ ਇਹ ਹੱਕ

ਨਵੀਂ ਦਿੱਲੀ (ਵੀਓਪੀ ਬਿਊਰੋ) ਮਹਿਲਾਵਾਂ ਦੇ ਹੱਕ ਵਿੱਚ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਇੱਕ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਗਰਭਪਾਤ ਦੇ ਮਾਮਲੇ ਵਿੱਚ ਵਿਆਹੀਆਂ ਅਤੇ ਕੁਆਰੀਆਂ ਵਿਚ ਭੇਦਭਾਵ ਨਹੀਂ ਹੋਣਾ ਚਾਹੀਦਾ।ਸਾਰੀਆਂ ਔਰਤਾਂ ਭਾਵੇਂ ਵਿਆਹੀਆਂ ਹੋਣ ਜਾਂ ਅਣਵਿਆਹੀਆਂ ਸੁਰੱਖਿਅਤ ਅਤੇ ਕਾਨੂੰਨੀ ਗਰਭਪਾਤ ਦੀਆਂ ਹੱਕਦਾਰ ਹਨ।

ਸੁਪਰੀਮ ਕੋਰਟ ਨੇ ਸਬੰਧਿਤ ਨਿਯਮਾਂ ਵਿੱਚ ਬਦਲਾਅ ਨੂੰ ਲੈ ਕੇ ਇਹ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਵਿੱਚ ਸੋਧ ਕਰਦਿਆਂ ਕਿਹਾ ਕਿ ਵਿਆਹੀਆਂ ਦੀ ਤਰ੍ਹਾਂ ਕੁਆਰੀਆਂ ਕੁੜੀਆਂ ਨੂੰ ਵੀ ਗਰਭਪਾਤ ਕਰਵਾਉਣ ਦਾ ਅਧਿਕਾਰ ਹੈ।

error: Content is protected !!