Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
1
3 ਅਕਤੂਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਵਿੱਚ ਇੱਕ ਵਾਰ ਫਿਰ ਰੋਕੀਆਂ ਜਾਣਗੀਆਂ ਟਰੇਨਾਂ, ਪੜ੍ਹੋ ਕਿੰਨੇ ਘੰਟੇ ਹੋਏਗਾ ਬੰਦ…
Latest News
Punjab
3 ਅਕਤੂਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਵਿੱਚ ਇੱਕ ਵਾਰ ਫਿਰ ਰੋਕੀਆਂ ਜਾਣਗੀਆਂ ਟਰੇਨਾਂ, ਪੜ੍ਹੋ ਕਿੰਨੇ ਘੰਟੇ ਹੋਏਗਾ ਬੰਦ…
October 1, 2022
Voice of Punjab
3 ਅਕਤੂਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਵਿੱਚ ਇੱਕ ਵਾਰ ਫਿਰ ਰੋਕੀਆਂ ਜਾਣਗੀਆਂ ਟਰੇਨਾਂ, ਪੜ੍ਹੋ ਕਿੰਨੇ ਘੰਟੇ ਹੋਏਗਾ ਬੰਦ…
ਅੰਮ੍ਰਿਤਸਰ (ਵੀਓਪੀ ਬਿਊਰੋ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕ ਮੁਜ਼ਾਹਰਾ ਕੀਤਾ| ਪਿੰਡਾਂ ਵਿਚ ਸ਼ਾਮਲਾਟ, ਜੁਮਲਾ ਮੁਸ਼ਤਰਕਾ ਜ਼ਮੀਨਾਂ ਨੂੰ ਕਿਸਾਨਾਂ ਤੋਂ ਖੋਹਣ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ| ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਣਜੀਤ ਸਿੰਘ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਕਿਸਾਨ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਤਾਂ ਕਿਸਾਨ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਚਲਾਉਣ ਤੋਂ ਪਿੱਛੇ ਨਹੀਂ ਹਟਣਗੇ|
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਮੇਸ਼ਾ ਇਹ ਕਹਿੰਦੀ ਸੀ ਕਿ ਕੇਂਦਰ ‘ਚ ਬੈਠੀ ਮੋਦੀ ਸਰਕਾਰ ਕਿਸੇ ਦੀ ਇਜਾਜ਼ਤ ਤੋਂ ਬਿਨਾਂ ਹੀ ਕਿਸਾਨਾਂ ਦੇ ਉੱਪਰ ਆਪਣੇ ਫੈਸਲੇ ਥੋਪ ਰਹੀ ਹੈ| ਲੇਕਿਨ ਹੁਣ ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦੀ ਇਜਾਜ਼ਤ ਤੋਂ ਬਿਨਾਂ ਹੀ ਕਿਸਾਨਾਂ ਦੇ ਉੱਪਰ ਇਹ ਫ਼ੈਸਲਾ ਥੋਪ ਦਿੱਤਾ ਹੈ| ਹੈਰਾਨੀ ਦੀ ਗੱਲ ਇਹ ਹੈ ਕਿ ਵਿਰੋਧੀ ਧਿਰ ‘ਚ ਬੈਠੇ ਨੇਤਾਵਾਂ ਨੇ ਵੀ ਇਸ ਗੱਲ ਦਾ ਵਿਰੋਧ ਨਹੀਂ ਕੀਤਾ| ਉਨ੍ਹਾਂ ਕਿਹਾ ਕਿ ਹੁਣ ਸਰਕਾਰ ਪਿੰਡਾਂ ਦੀ ਸ਼ਾਮਲਾਟ, ਦੇਹ ਜੁਮਲਾ ਤੇ ਮੁਸ਼ਤਰਕਾ ਜ਼ਮੀਨਾਂ ਨੂੰ ਕਿਸਾਨਾਂ ਤੋਂ ਖੋਹਣ ਦਾ ਯਤਨ ਕਰ ਰਹੀ ਹੈ| ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਦੇ ਵਿਰੋਧ ਵਿਚ ਹੁਣ ਕਿਸਾਨਾਂ ਵੱਲੋਂ ਤਿੰਨ ਅਕਤੂਬਰ ਨੂੰ ਤਿੰਨ ਘੰਟੇ ਲਈ ਰੇਲਾਂ ਵੀ ਰੋਕੀਆਂ ਜਾਣਗੀਆਂ|
ਉਨ੍ਹਾਂ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਆਬਦਕਾਰ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਵੀ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ| ਪਰ ਸਰਕਾਰ ਆਮ ਗਰੀਬ ਕਿਸਾਨਾਂ ਦਾ ਰੋਜ਼ੀ-ਰੋਟੀ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ ਧਨਾਢਾਂ ਅਤੇ ਤਾਕਤਵਰਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੇ ਕੰਮ ਵਿੱਚ ਸਰਕਾਰ ਫੇਲ੍ਹ ਹੋ ਚੁੱਕੀ ਹੈ| ਪਰ ਇਸ ਦੇ ਉਲਟ ਹੁਣ ਉਸੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਵਰਤੋਂ ਕਰਕੇ ਆਮ ਨਾਗਰਿਕਾਂ ਦੇ ਹੱਕ ਖੋਹ ਰਹੀ ਹੈ। ਅਜਿਹੇ ਸਮੇਂ ਜਦੋਂ ਕਿਸਾਨ ਪਹਿਲਾਂ ਹੀ ਬੇਮੌਸਮੀ ਬਰਸਾਤ ਕਾਰਨ ਪ੍ਰੇਸ਼ਾਨ ਹਨ।
ਆਗੂਆਂ ਨੇ ਕਿਹਾ ਕਿ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਏਗਾ, ਜਿਸ ਵਿੱਚ ਕੇਂਦਰ ਸਰਕਾਰ ਤੋਂ ਲਖੀਮਪੁਰ ਖੇੜੀ ਕਤਲੇਆਮ ਦੇ ਦੋਸ਼ੀਆਂ ਅਤੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਦੀ ਮੁੱਖ ਮੰਗ ਹੋਵੇਗੀ| ਉੱਥੇ ਮੋਦੀ ਸਰਕਾਰ ਵੱਲੋਂ ਲਿਆਂਦੇ ਬਿਜਲੀ ਵੰਡ ਲਾਇਸੈਂਸ ਨਿਜ਼ਾਮ 2022 ਨੂੰ ਪਾਸ ਕੀਤਾ ਗਿਆ| ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਇਸ ਨੂੰ ਪਾਸ ਕਰੇ ਇਹ ਮੰਗ ਵੀ ਪ੍ਰਦਰਸ਼ਨ ਦੀ ਅਹਿਮ ਮੰਗ ਰਹੇਗੀ। ਵਰਨਣਯੋਗ ਹੈ ਕਿ ਲਖੀਮਪੁਰ ਖੇੜੀ ਕਤਲੇਆਮ ਦੇ ਇੱਕ ਸਾਲ ਪੂਰਾ ਹੋਣ ‘ਤੇ ਇਨਸਾਫ਼ ਨਾ ਮਿਲਣ ਕਾਰਨ ਜਥੇਬੰਦੀ ਨੇ ਸੂਬਾ ਪੱਧਰੀ ਰੇਲ ਜਾਮ ਦਾ ਸੱਦਾ ਦਿੱਤਾ ਹੈ|
Post navigation
‘ਪ੍ਰੇਮੀ’ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ ਤਾਂ ਮਹਿਲਾ ਕੋਚ ਦੇ ਦਿੱਤੀ ਜਾਨ
ਡੋਮਿਨੋਜ਼ ਪੀਜ਼ਾ ਰੈਸਟੋਰੈਂਟ ‘ਚ ਗਾਹਕ ਨੂੰ ਪੀਜ਼ਾ ਦੀ ਬਜਾਏ ਖਾਣ ਨੂੰ ਮਿਲੀਆਂ ਕਿੱਕਾਂ ਅਤੇ ਕੁਰਸੀਆਂ, ਸਟਾਫ ਦੀ ਗੁੰਡਾਗਰਦੀ ਦੀਆਂ ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ….
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us